ਨਵੀਂ ਦਿੱਲੀ — ਵਿਦੇਸ਼ਾਂ 'ਚ ਪੀਲੀ ਧਾਤ 'ਚ ਰਹੀ ਤੇਜ਼ੀ ਵਿਚਕਾਰ ਦਿੱਲੀ ਸਰਾਫਾ ਬਜ਼ਾਰ 'ਚ ਸੋਨਾ ਲਗਾਤਾਰ ਤੀਜੇ ਦਿਨ ਮਜ਼ਬੂਤ ਹੋਇਆ ਅਤੇ 190 ਰੁਪਏ ਦੇ ਵਾਧੇ ਨਾਲ 42,020 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ। ਇਸ ਦੇ ਨਾਲ ਹੀ ਚਾਂਦੀ 100 ਰੁਪਏ ਫਿਸਲ ਕੇ 47,450 ਰੁਪਏ ਪ੍ਰਤੀ ਕਿਲੋਗ੍ਰਾਮ ਪਹੁੰਚ ਗਈ। ਲੰਡਨ ਅਤੇ ਨਿਊਯਾਰਕ ਤੋਂ ਮਿਲੀ ਜਾਣਕਾਰੀ ਅਨੁਸਾਰ ਸੋਨਾ ਹਾਜਿਰ 4.35 ਡਾਲਰ ਚੜ੍ਹ ਕੇ 1,574 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਿਆ। ਅਪ੍ਰੈਲ ਦਾ ਅਮਰੀਕੀ ਸੋਨਾ ਵਾਇਦਾ ਵੀ 3.80 ਡਾਲਰ ਦੇ ਵਾਧੇ ਨਾਲ 1,577.20 ਡਾਲਰ ਪ੍ਰਤੀ ਔਂਸ ਬੋਲਿਆ ਗਿਆ। ਬਜ਼ਾਰ ਵਿਸ਼ਲੇਸ਼ਕਾਂ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਲਗਾਤਾਰ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਨਿਵੇਸ਼ਕ ਸੁਰੱਖਿਅਤ ਨਿਵੇਸ਼ ਮੰਨੀ ਜਾਣ ਵਾਲੀ ਪੀਲੀ ਧਾਤ ਵੱਲ ਰੁਖ਼ ਕਰ ਰਹੇ ਹਨ। ਇਸ ਲਈ ਸੋਨੇ ਦੀਆਂ ਕੀਮਤਾਂ ਵਿਚ ਤੇਜ਼ੀ ਆ ਰਹੀ ਹੈ। ਅੰਤਰਰਾਸ਼ਟਰੀ ਬਜ਼ਾਰ ਵਿਚ ਚਾਂਦੀ ਹਾਜਿਰ ਵੀ 0.13 ਡਾਲਰ ਚਮਕ ਕੇ 17.78 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਈ।
ਕੋਰੋਨਾ ਵਾਇਰਸ ਕਾਰਨ ਸ਼ੇਅਰ ਬਜ਼ਾਰ 'ਚ ਸਹਿਮ ਬਰਕਰਾਰ, ਸੈਂਸਕਸ ਨਿਫਟੀ ਗਿਰਾਵਟ 'ਤੇ ਹੋਏ ਬੰਦ
NEXT STORY