ਅੰਮ੍ਰਿਤਸਰ - ਹੀਥਰੋ(ਲੰਡਨ) ਦੇ ਬਾਅਦ ਹੁਣ ਤਿੰਨ ਸਤੰਬਰ 2021 ਤੋਂ ਏਅਰ ਇੰਡੀਆ ਅੰਮ੍ਰਿਤਸਰ ਅਤੇ ਬਰਮਿੰਘਮ ਦਰਮਿਆਨ ਸਿੱਧੀ ਉਡਾਣ ਸੇਵਾ ਸ਼ੁਰੂ ਕਰਨ ਜਾ ਰਹੀ ਹੈ। ਪੰਜਾਬ ਅਤੇ ਆਸ-ਪਾਸ ਸੂਬਿਆਂ ਦੇ ਲੋਕਾਂ ਨੇ ਲੋਕਾਂ ਲਈ ਇਕ ਵੱਡੀ ਖ਼ਬਰ ਹੈ। ਹੁਣ ਬਰਮਿੰਘਮ ਜਾਣ ਲਈ ਦਿੱਲੀ ਉਡਾਣ ਲੈਣ ਦੀ ਜ਼ਰੂਰਤ ਨਹੀਂ ਹੋਵੇਗੀ। ਏਅਰ ਇੰਡੀਆ ਦੇ ਬੁਲਾਰੇ ਮੁਤਾਬਕ ਬ੍ਰਿਟੇਨ ਵਲੋਂ ਭਾਰਤ ਨੂੰ ਲਾਲ ਸੂਚੀ ਵਿਚੋਂ ਹਟਾਉਣ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਕੋਰੋਨਾ ਲਾਗ ਕਾਰਨ ਅੰਮ੍ਰਿਤਸਰ ਅਤੇ ਬਰਮਿੰਘਮ ਦਰਮਿਆਨ ਇਹ ਫਲਾਈਟ ਦਿਸੰਬਰ 2020 ਤੋਂ ਬੰਦ ਕਰ ਦਿੱਤੀ ਗਈ ਸੀ। ਜਿਸ ਦੇ ਕਾਰਨ ਪੰਜਾਬ ਦੇ ਲੋਕਾਂ ਨੂੰ ਬਰਮਿੰਘਮ ਦੀ ਫਲਾਈਟ ਲੈਣ ਲਈ ਦਿੱਲੀ ਜਾਣਾ ਪੈਂਦਾ ਸੀ। ਹੁਣ ਏਅਰ ਇੰਡੀਆ ਦੀ ਇਹ ਉਡਾਣ ਭਾਰਤੀ ਸਮੇਂ ਮੁਤਾਬਕ ਤਿੰਨ ਸਿਤੰਬਰ ਤੋਂ ਦੁਪਿਹਰ ਤਿੰਨ ਵਜੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਏਅਰਪੋਰਟ ਤੋਂ ਬਰਮਿੰਘਮ ਲਈ ਉਡਾਣ ਭਰੇਗੀ । ਇਹ ਉਡਾਣ ਹਰੇਕ ਹਫ਼ਤੇ ਸ਼ੁੱਕਰਵਾਰ ਨੂੰ ਦੁਪਹਿਰ ਤਿੰਨ ਵਜੇ ਰਵਾਨਾ ਹੋਵੇਗੀ ਅਤੇ ਐਤਵਾਰ ਨੂੰ ਸ਼ਾਮ 7.35 ਵਜੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਉੱਤੇ ਪਹੁੰਚੇਗੀ। ਪਹਿਲਾਂ ਬ੍ਰਿਟੇਨ ਸਰਕਾਰ ਵਲੋਂ ਭਾਰਤ ਨੂੰ ਲਾਲ ਸੂਚੀ ਵਿਚੋਂ ਬਾਹਰ ਕੱਢੇ ਜਾਣ ਦੇ ਬਾਅਦ 17 ਜੁਲਾਈ ਨੂੰ ਅੰਮ੍ਰਿਤਸਰ ਤੋਂ ਹੀਥਰੋ(ਲੰਡਨ) ਲਈ ਸਿੱਧੀ ਫਲਾਈਟ ਸ਼ੁਰੂ ਕੀਤੀ ਸੀ।
ਇਹ ਵੀ ਪੜ੍ਹੋ : ਵਿਦੇਸ਼ ਜਾ ਕੇ ਪੜ੍ਹਣਾ ਹੋਇਆ ਆਸਾਨ , SBI ਦੇ ਰਿਹੈ 1.5 ਕਰੋੜ ਤੱਕ ਦਾ ਸਟੱਡੀ ਲੋਨ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਫੇਸਲੈੱਸ ਵਿਵਸਥਾ ਨੂੰ ਅਦਾਲਤ 'ਚ ਮਿਲੀ ਚੁਣੌਤੀ, ਸਰਕਾਰ ਬਦਲਣ ਦੀਆਂ ਸੰਭਾਵਨਾ 'ਤੇ ਕਰ ਰਹੀ ਵਿਚਾਰ
NEXT STORY