ਅੰਮ੍ਰਿਤਸਰ - ਨੰਦੇੜ ਸਾਹਿਬ ਦੀ ਯਾਤਰਾ ਕਰਨ ਦੀ ਇੱਛਾ ਰੱਖਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ ਹੈ। ਏਅਰ ਇੰਡੀਆ ਨੇ ਅੰਮ੍ਰਿਤਸਰ ਤੋਂ ਨੰਦੇੜ ਤੱਕ ਦੀ ਸਿੱਧੀ ਫਲਾਈਟ ਨੂੰ 3 ਅਗਸਤ ਤੋਂ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਰੂਟ ਲਈ ਬੁਕਿੰਗ ਸ਼ੁਰੂ ਕਰ ਦਿੱਤੀ ਗਈ ਹੈ। ਇਸ ਫਲਾਈਟ ਨੂੰ ਇਸੇ ਸਾਲ ਮਈ ਮਹੀਨੇ ਵਿਚ ਯਾਤਰੀਆਂ ਦੀ ਸੰਖਿਆ ਘੱਟ ਹੋਣ ਕਾਰਨ ਬੰਦ ਕਰ ਦਿੱਤਾ ਗਿਆ ਸੀ। ਏਅਰ ਇੰਡੀਆ ਦੀ ਵੈਬਸਾਈਟ ਮੁਤਾਬਕ ਇਸ ਫਲਾਈਟ ਨੂੰ ਦਿੱਲੀ ਨਾਲ ਜੋੜਿਆ ਗਿਆ ਹੈ। ਇਹ ਫਲਾਈਟ ਪਹਿਲਾਂ ਦਿੱਲੀ ਤੋਂ ਅੰਮ੍ਰਿਤਸਰ ਆਵੇਗੀ ਅਤੇ ਫਿਰ ਇਥੋਂ ਨੰਦੇੜ ਸਾਹਿਬ ਲਈ ਰਵਾਨਾ ਹੋਵੇਗੀ।
ਇਹ ਹਫ਼ਤੇ ਵਿਚ ਤਿੰਨ ਦਿਨ ਮੰਗਲਵਾਰ, ਬੁੱਧਵਾਰ ਅਤੇ ਸ਼ਨੀਵਾਰ ਸਵੇਰੇ 4.55 ਵਜੇ ਦਿੱਲੀ ਤੋਂ ਅੰਮ੍ਰਿਤਸਰ ਪਹੁੰਚੇਗੀ। ਸਵੇਰੇ 6.50 ਵਜੇ ਅੰਮ੍ਰਿਤਸਰ ਤੋਂ ਉਡਾਣ ਭਰੇਗੀ। ਇਹ ਫਲਾਈਟ ਸਵੇਰੇ 9.25 ਵਜੇ ਨੰਦੇੜ ਸਾਹਿਬ ਪਹੁੰਚੇਗੀ। ਅੰਮ੍ਰਿਤਸਰ ਤੋਂ ਨੰਦੇੜ ਸਾਹਿਬ ਤੱਕ ਦਾ ਕਿਰਾਇਆ 5570 ਰੁਪਏ ਦੱਸਿਆ ਗਿਆ ਹੈ। ਨੰਦੇੜ ਸਾਹਿਬ ਤੋਂ ਅੰਮ੍ਰਿਤਸਰ ਆਉਣ ਲਈ ਯਾਤਰੀਆਂ ਨੂੰ 5128 ਰੁਪਏ ਖ਼ਰਚ ਕਰਨੇ ਪੈਣਗੇ।
ਇਹ ਵੀ ਪੜ੍ਹੋ : ICICI Bank ਦੇ ਖ਼ਾਤਾਧਾਰਕਾਂ ਲਈ ਜ਼ਰੂਰੀ ਖ਼ਬਰ, ਬੈਂਕ ਕਰਨ ਜਾ ਰਹੀ ਹੈ ਇਹ ਮਹੱਤਵਪੂਰਨ ਬਦਲਾਅ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਸ਼ੁਰੂਆਤੀ ਕਾਰੋਬਾਰ ਵਿਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 17 ਪੈਸੇ ਟੁੱਟਿਆ
NEXT STORY