ਨਵੀਂ ਦਿੱਲੀ (ਭਾਸ਼ਾ) - ਕੇਂਦਰੀ ਖੁਰਾਕ ਸਕੱਤਰ ਸੰਜੀਵ ਚੋਪੜਾ ਨੇ ਕਿਹਾ ਕਿ ਸਰਕਾਰ ਮਾਰਚ ਤੋਂ ਕਣਕ ਦੀ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਦੀ ਉਮੀਦ ਕਰਦੀ ਹੈ। ਚੋਪੜਾ ਨੇ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਪੰਜਾਬ-ਹਰਿਆਣਾ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਸਰਕਾਰ ਅਗਲੀ ਗੱਲਬਾਤ ਲਈ ਤਿਆਰ ਹੈ। ਉਨ੍ਹਾਂ ਨੇ ਕਿਹਾ ਕਿ ਜ਼ਮੀਨ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਅਤੇ ਮਿੱਟੀ ਦੀ ਗੁਣਵੱਤਾ ਵਰਗੀਆਂ ਕਿਸਾਨ ਆਗੂਆਂ ਦੀਆਂ ਚਿੰਤਾਵਾਂ ਦੇ ਮੱਦੇਨਜ਼ਰ ਸਰਕਾਰ ਨੇ ਉਨ੍ਹਾਂ ਨੂੰ ਪ੍ਰਸਤਾਵ ਦਿੱਤਾ ਸੀ।
ਇਹ ਵੀ ਪੜ੍ਹੋ - ਕਿਸਾਨ ਅੰਦੋਲਨ ਦਾ ਅਸਰ : ਹੁਣ ਤੱਕ 300 ਕਰੋੜ ਦੇ ਕਾਰੋਬਾਰ ਦਾ ਨੁਕਸਾਨ, ਕੱਪੜਾ ਮਾਰਕੀਟ ਠੱਪ
ਹਾਲਾਂਕਿ ਉਨ੍ਹਾਂ ਨੇ ਇਸ ਪ੍ਰਸਤਾਵ ਨੂੰ ਠੁਕਰਾ ਦਿੱਤਾ ਹੈ। ਚੋਪੜਾ ਨੇ ਕਿਹਾ ਕਿ ਜਿਵੇਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਅਸੀਂ ਹੋਰ ਗੱਲਬਾਤ ਲਈ ਤਿਆਰ ਹਾਂ। ਅਸੀਂ ਉਹਨਾਂ ਨਾਲ ਗੱਲਬਾਤ ਕਰਕੇ ਖ਼ੁਸ਼ ਹਾਂ। ਸ਼ਾਇਦ ਅਸੀਂ ਪੂਰਾ ਇਰਾਦਾ ਨਹੀਂ ਦੱਸ ਸਕੇ। ਮੈਨੂੰ ਲੱਗਦਾ ਹੈ ਕਿ ਲਗਾਤਾਰ ਗੱਲ਼ਬਾਤ ਰਾਹੀਂ ਮਤਭੇਦ ਸੁਲਝਾਏ ਜਾ ਸਕਦੇ ਹਨ। ਕਿਸਾਨ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਅਤੇ ਖੇਤੀ ਕਰਜ਼ਿਆਂ ਦੀ ਮੁਆਫ਼ੀ ਸਮੇਤ ਕਈ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਾਂ।
ਇਹ ਵੀ ਪੜ੍ਹੋ - ਮਹਿੰਗਾਈ ਤੋਂ ਮਿਲੀ ਰਾਹਤ! ਸਸਤਾ ਹੋਇਆ ਖਾਣ ਵਾਲਾ ਤੇਲ, ਜਾਣੋ ਆਪਣੇ ਸ਼ਹਿਰ ਦਾ ਤਾਜ਼ਾ ਰੇਟ
ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਕਾਰਨ ਕਣਕ ਦੀ ਖਰੀਦ ਪ੍ਰਭਾਵਿਤ ਹੋਵੇਗੀ, ਦੇ ਬਾਰੇ ਚੋਪੜਾ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਕਣਕ ਦੀ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਸਲੇ ਹੱਲ ਹੋ ਜਾਣਗੇ। ਮੈਨੂੰ ਨਹੀਂ ਲੱਗਦਾ ਕਿ ਇਸ ਦਾ ਕੋਈ ਅਸਰ ਹੋਵੇਗਾ। ਉਹਨਾਂ ਨੇ ਇਹ ਵੀ ਕਿਹਾ ਕਿ ਕਣਕ ਦੀ ਫ਼ਸਲ ਚੰਗੀ ਹਾਲਤ ਵਿਚ ਹੈ ਅਤੇ ਜੇਕਰ ਮੌਜੂਦਾ ਮੌਸਮ ਅਗਲੇ 10-15 ਦਿਨਾਂ ਤੱਕ ਜਾਰੀ ਰਿਹਾ ਤਾਂ ਸਰਕਾਰ ਨੂੰ ਫ਼ਸਲੀ ਸਾਲ 2023-24 (ਜੁਲਾਈ-ਜੂਨ) ਵਿਚ ਚੰਗੇ ਝਾੜ ਦੀ ਉਮੀਦ ਹੈ। ਖੇਤੀਬਾੜੀ ਮੰਤਰਾਲੇ ਨੇ 2022-23 ਫ਼ਸਲੀ ਸਾਲ ਲਈ ਫ਼ਸਲ ਦਾ ਉਤਪਾਦਨ ਰਿਕਾਰਡ 11.4 ਕਰੋੜ ਟਨ ਹੋਣ ਦਾ ਅਨੁਮਾਨ ਲਗਾਇਆ ਹੈ, ਜਦਕਿ ਫ਼ਸਲੀ ਸਾਲ 2023-24 ਵਿਚ ਇਹ 10.77 ਕਰੋੜ ਟਨ ਸੀ।
ਇਹ ਵੀ ਪੜ੍ਹੋ - ਲਸਣ ਤੋਂ ਬਾਅਦ ਲੋਕਾਂ ਦੀਆਂ ਅੱਖਾਂ 'ਤੋਂ ਹੰਝੂ ਕੱਢੇਗਾ ਪਿਆਜ਼, ਇੰਨੇ ਰੁਪਏ ਵੱਧ ਰਹੀਆਂ ਨੇ ਕੀਮਤਾਂ
ਕਣਕ ਦੀ ਖਰੀਦ ਬਾਰੇ ਸਕੱਤਰ ਨੇ ਕਿਹਾ ਕਿ ਕਈ ਰਾਜਾਂ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਮਾਰਚ ਦੇ ਪਹਿਲੇ ਪੰਦਰਵਾੜੇ ਵਿੱਚ ਮੰਡੀ ਵਿੱਚ ਆਮਦ ਦੇ ਨਾਲ ਕਣਕ ਦੀ ਖਰੀਦ ਦੀ ਇਜਾਜ਼ਤ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਕੁਝ ਖੇਤਰਾਂ ਵਿੱਚ ਕਣਕ ਜਲਦੀ ਮੰਡੀ ਵਿੱਚ ਆ ਜਾਂਦੀ ਹੈ ਪਰ 1 ਅਪ੍ਰੈਲ ਤੋਂ ਖਰੀਦ ਸ਼ੁਰੂ ਹੋਣ ਕਾਰਨ ਇਹ ਖਰੀਦ ਨਹੀਂ ਹੋ ਸਕੀ। ਉਨ੍ਹਾਂ ਨੇ ਕਿਹਾ ਕਿ ਚੌਲਾਂ ਨੂੰ ਛੱਡ ਕੇ ਕਣਕ, ਆਟਾ, ਖੰਡ ਅਤੇ ਖਾਣ ਵਾਲੇ ਤੇਲ ਦੀਆਂ ਕੀਮਤਾਂ ਸਥਿਰ ਰਹੀਆਂ। ਸਕੱਤਰ ਨੇ ਕਿਹਾ ਕਿ ਈਥਾਨੌਲ ਉਤਪਾਦਨ ਲਈ ਖੰਡ ਦੀ ਹੋਰ ਵਰਤੋਂ ਦੀ ਇਜਾਜ਼ਤ ਦੇਣ ਦਾ ਕੋਈ ਪ੍ਰਸਤਾਵ ਨਹੀਂ ਹੈ।
ਇਹ ਵੀ ਪੜ੍ਹੋ - ਲੋਕਾਂ ਲਈ ਵੱਡੀ ਖ਼ਬਰ: ਭਾਰਤ 'ਚ ਬੰਦ ਹੋ ਰਿਹੈ FasTag, ਹੁਣ ਇੰਝ ਵਸੂਲਿਆ ਜਾਵੇਗਾ ਟੋਲ ਟੈਕਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਕਾਰ ਨੂੰ ਅਗਲੇ 4-5 ਮਹੀਨਿਆਂ 'ਚ 'ਭਾਰਤ' ਬ੍ਰਾਂਡ ਦੇ ਤਹਿਤ 15-15 ਲੱਖ ਟਨ ਚੌਲ-ਆਟਾ ਵੇਚਣ ਦੀ ਉਮੀਦ
NEXT STORY