ਬਿਜ਼ਨੈੱਸ ਡੈਸਕ - ਘਰੇਲੂ ਰਸੋਈ ਗੈਸ (ਐੱਲ. ਪੀ. ਜੀ.) ਸਿਲੰਡਰ ਦੀ ਕੀਮਤ ’ਚ 29 ਰੁਪਏ ਦੇ ਹਾਲੀਆ ਵਾਧੇ ਤੋਂ ਬਾਅਦ ਕੇਂਦਰ ਸਰਕਾਰ ਨੇ ਆਪਣੇ ਫੈਸਲੇ ਦਾ ਬਚਾਅ ਕਰਦੇ ਹੋਏ ਕਿਹਾ ਹੈ ਕਿ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤਾਂ ’ਚ ਭਾਰੀ ਵਾਧੇ ਦੇ ਬਾਵਜੂਦ ਭਾਰਤ ’ਚ ਖਪਤਕਾਰਾਂ ਨੂੰ ਦੁਨੀਆ ਦੇ ਕਈ ਦੇਸ਼ਾਂ ਦੀ ਤੁਲਨਾ ’ਚ ਸਸਤੀਆਂ ਦਰਾਂ ’ਤੇ ਐੱਲ. ਪੀ. ਜੀ. ਉਪਲੱਬਧ ਕਰਵਾਈ ਜਾ ਰਹੀ ਹੈ।
ਇਹ ਵੀ ਪੜ੍ਹੋ : ਰਾਤੋਂ-ਰਾਤ ਬੰਦ ਹੋ ਗਈ ਦੇਸ਼ ਦੀ ਮਸ਼ਹੂਰ ਕੰਪਨੀ, 700 ਮੁਲਾਜ਼ਮ ਹੋ ਗਏ ਬੇਰੁਜ਼ਗਾਰ
ਸਰਕਾਰ ਅਨੁਸਾਰ, ਦਿੱਲੀ ’ਚ 14.2 ਕਿਲੋਗ੍ਰਾਮ ਵਾਲੇ ਘਰੇਲੂ ਐੱਲ. ਪੀ. ਜੀ. ਸਿਲੰਡਰ ਦੀ ਕੀਮਤ ਹੁਣ 942 ਰੁਪਏ ਹੋ ਗਈ ਹੈ, ਜੋ ਪਹਿਲਾਂ 913 ਰੁਪਏ ਸੀ। ਉੱਥੇ ਹੀ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ (ਪੀ. ਐੱਮ. ਯੂ. ਵਾਈ.) ਦੇ ਲਾਭਪਾਤਰੀਆਂ ਨੂੰ 300 ਰੁਪਏ ਦੀ ਸਬਸਿਡੀ ਮਿਲਣ ਤੋਂ ਬਾਅਦ ਸਿਲੰਡਰ 642 ਰੁਪਏ ’ਚ ਉਪਲੱਬਧ ਹੋਵੇਗਾ।
ਇਹ ਵੀ ਪੜ੍ਹੋ : ਦੇਸ਼ 'ਚ ਇਕ ਹੋਰ ਹੋ ਗਿਆ ਕਰੋੜਾਂ ਦਾ ਮਹਾ-ਘੁਟਾਲਾ, ਸਰਕਾਰੀ ਕੰਪਨੀ LIC ਨੂੰ ਵੀ ਦੇ'ਤਾ ਝਟਕਾ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮਾਰਚ ’ਚ ਵੀ ਘਰੇਲੂ ਐੱਲ. ਪੀ. ਜੀ. ਸਿਲੰਡਰ ਦੇ ਭਾਅ 60 ਰੁਪਏ ਵਧਾਏ ਗਏ ਸਨ। ਇਸ ਤਰ੍ਹਾਂ ਪਿਛਲੇ 3 ਮਹੀਨਿਆਂ ’ਚ ਰਸੋਈ ਗੈਸ ਸਿਲੰਡਰ ਕੁੱਲ 89 ਰੁਪਏ ਮਹਿੰਗਾ ਹੋ ਚੁੱਕਾ ਹੈ।
ਇਹ ਵੀ ਪੜ੍ਹੋ : ਦੇਸ਼ ਭਰ 'ਚ ਹੋ ਗਈ Cash ਦੀ ਕਮੀ, ਕਈ ਸੂਬਿਆਂ ਦੇ ATM 'ਤੇ ਨਹੀਂ ਮਿਲ ਰਹੀ ਨਕਦੀ
ਸਰਕਾਰ ਨੇ ਕਿਹਾ ਕਿ ਪੱਛਮੀ ਏਸ਼ੀਆ ’ਚ ਵਧਦੇ ਭੂ-ਸਿਆਸੀ ਤਣਾਅ ਅਤੇ ਸਟ੍ਰੇਟ ਆਫ ਹੋਰਮੁਜ਼ ਖੇਤਰ ’ਚ ਸਪਲਾਈ ਸਬੰਧੀ ਚੁਣੌਤੀਆਂ ਕਾਰਨ ਐੱਲ. ਪੀ. ਜੀ. ਦੇ ਗਲੋਬਲ ਬੈਂਚਮਾਰਕ ‘ਸਾਊਦੀ ਕਾਂਟਰੈਕਟ ਪ੍ਰਾਈਸ’ ’ਚ ਫਰਵਰੀ ਤੋਂ ਬਾਅਦ ਲੱਗਭਗ 46 ਫੀਸਦੀ ਦਾ ਵਾਧਾ ਹੋਇਆ ਹੈ। ਇਸ ਦੌਰਾਨ ਘਰੇਲੂ ਐੱਲ. ਪੀ. ਜੀ. ਸਿਲੰਡਰ ਦੀ ਅਸਲ ਸਪਲਾਈ ਲਾਗਤ 1,600 ਰੁਪਏ ਤੋਂ ਵੱਧ ਪਹੁੰਚ ਗਈ ਹੈ। ਸਰਕਾਰ ਦਾ ਦਾਅਵਾ ਹੈ ਕਿ ਖਪਤਕਾਰਾਂ ਤੋਂ ਸਿਰਫ 942 ਰੁਪਏ ਹੀ ਵਸੂਲੇ ਜਾ ਰਹੇ ਹਨ, ਜਦੋਂਕਿ ਬਾਕੀ ਲਾਗਤ ਦਾ ਵੱਡਾ ਹਿੱਸਾ ਜਨਤਕ ਖੇਤਰ ਦੀਆਂ ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਅਤੇ ਕੇਂਦਰ ਸਰਕਾਰ ਸਹਿਣ ਕਰ ਰਹੀਆਂ ਹਨ। ਤਾਜ਼ਾ ਸੋਧ ਤੋਂ ਪਹਿਲਾਂ ਤੇਲ ਮਾਰਕੀਟਿੰਗ ਕੰਪਨੀਆਂ ਨੂੰ ਹਰੇਕ ਸਿਲੰਡਰ ਦੀ ਵਿਕਰੀ ’ਤੇ ਲੱਗਭਗ 703 ਰੁਪਏ ਦਾ ਨੁਕਸਾਨ ਉਠਾਉਣਾ ਪੈ ਰਿਹਾ ਸੀ।
ਇਹ ਵੀ ਪੜ੍ਹੋ : 31 ਜੁਲਾਈ ਤੋਂ ਪਹਿਲਾਂ ਨਿਪਟਾ ਲਓ ਇਹ ਕੰਮ ਨਹੀਂ ਤਾਂ ਹੋਵੇਗਾ ਭਾਰੀ ਨੁਕਸਾਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
Crash ਹੋਏ Gold-Silver ਦੇ ਭਾਅ, ਚਾਂਦੀ 5137 ਰੁਪਏ ਟੁੱਟੀ , ਜਾਣੋ ਕਿੰਨੇ ਹੋਏ ਕੀਮਤੀ ਧਾਤਾਂ ਦੇ ਰੇਟ
NEXT STORY