ਨਵੀਂ ਦਿੱਲੀ (ਭਾਸ਼ਾ) – ਕੇਂਦਰ ਸਰਕਾਰ ਨੇ ਸੀ. ਬੀ. ਡੀ. ਟੀ. ਚੇਅਰਮੈਨ ਨਿਤਿਨ ਗੁਪਤਾ ਦਾ ਕਾਰਜਕਾਲ ਕਾਂਟ੍ਰੈਕਟ ਦੇ ਆਧਾਰ ’ਤੇ ਜੂਨ 2024 ਤੱਕ ਯਾਨੀ 9 ਮਹੀਨਿਆਂ ਲਈ ਵਧਾ ਦਿੱਤਾ ਹੈ। ਉਨ੍ਹਾਂ ਨੂੰ ਸ਼ਨੀਵਾਰ ਨੂੰ ਉਨ੍ਹਾਂ ਦੀ ਨਿਰਧਾਰਿਤ ਰਿਟਾਇਰਮੈਂਟ ਵਾਲੇ ਦਿਨ ਸੇਵਾ ਵਿਸਤਾਰ ਦਿੱਤਾ ਗਿਆ। ਗੁਪਤਾ (60) ਆਮਦਨ ਕਰ ਵਿਭਾਗ ਦੇ 1986 ਬੈਚ ਦੇ ਭਾਰਤੀ ਮਾਲੀਆ ਸੇਵਾ (ਆਈ. ਆਰ. ਐੱਸ.) ਦੇ ਅਧਿਕਾਰੀ ਹਨ।
ਉਨ੍ਹਾਂ ਨੂੰ ਪਿਛਲੇ ਸਾਲ ਜੂਨ ’ਚ ਸੈਂਟਰਲ ਬੋਰਡ ਆਫ ਡਾਇਰੈਕਟ ਟੈਕਸ (ਸੀ. ਬੀ. ਡੀ. ਟੀ.) ਮੁਖੀ ਨਿਯੁਕਤ ਕੀਤਾ ਗਿਆ ਸੀ। ਉਹ 30 ਸਤੰਬਰ ਨੂੰ ਰਿਟਾਇਰ ਹੋਣ ਵਾਲੇ ਸਨ। ਇਕ ਸਰਕਾਰੀ ਆਦੇਸ਼ ਵਿਚ ਕਿਹਾ ਗਿਆ ਕਿ ਮੰਤਰੀ ਦੀ ਨਿਯੁਕਤੀ ਕਮੇਟੀ (ਏ. ਸੀ. ਸੀ.) ਨੇ ਇਕ ਅਕਤੂਬਰ 2023 ਤੋਂ 30 ਜੂਨ 2024 ਤੱਕ ਜਾਂ ਅਗਲੇ ਹੁਕਮ ਤੱਕ, ਜੋ ਵੀ ਪਹਿਲਾਂ ਹੋਵੇ, ਕਾਂਟ੍ਰੈਕਟ ਦੇ ਆਧਾਰ ’ਤੇ ਗੁਪਤਾ ਨੂੰ ਸੀ. ਬੀ. ਡੀ. ਟੀ. ਚੇਅਰਮੈਨ ਵਜੋਂ ਮੁੜ ਨਿਯੁਕਤ ਕਰਨ ਦੀ ਮਨਜ਼ੂਰੀ ਦਿੱਤੀ ਹੈ।
ਇਹ ਵੀ ਪੜ੍ਹੋ : 1 ਅਕਤੂਬਰ ਤੋਂ ਬਦਲ ਰਹੇ ਹਨ ਵਿੱਤੀ ਲੈਣ-ਦੇਣ ਦੇ ਇਹ ਨਿਯਮ, ਅੱਜ ਹੀ ਨਿਪਟਾਅ ਲਓ ਜ਼ਰੂਰੀ ਕੰਮ
ਇਹ ਵੀ ਪੜ੍ਹੋ : LIC ਸਮੇਤ ਜਾਂਚ ਦੇ ਘੇਰੇ 'ਚ ਆਈਆਂ ਕਈ ਵੱਡੀਆਂ ਬੀਮਾ ਕੰਪਨੀਆਂ, 3000 ਕਰੋੜ ਰੁਪਏ ਦੇ ਨੋਟਿਸ ਹੋਏ ਜਾਰੀ
ਇਹ ਵੀ ਪੜ੍ਹੋ : ਗਿਰਾਵਟ ਦੇ ਬਾਵਜੂਦ 17 ਦੇਸ਼ਾਂ ਦੀਆਂ ਮੁਦਰਾਵਾਂ ਦੇ ਮੁਕਾਬਲੇ ਰੁਪਏ ਦਾ ਪ੍ਰਦਰਸ਼ਨ ਸਭ ਤੋਂ ਬਿਹਤਰ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੱਜ ਤੋਂ ਆਨਲਾਈਨ ਗੇਮਿੰਗ ਹੋ ਜਾਵੇਗੀ ਬਹੁਤ ਮਹਿੰਗੀ, ਦੇਣਾ ਪਵੇਗਾ ਜ਼ਿਆਦਾ GST
NEXT STORY