ਨਵੀਂ ਦਿੱਲੀ - ਕੇਂਦਰ ਸਰਕਾਰ ਨੇ ਘਰੇਲੂ ਕੀਮਤਾਂ ਨੂੰ ਕੰਟਰੋਲ ਕਰਨ ਅਤੇ ਚੌਲਾਂ ਦੀ ਲੋੜੀਂਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਕੱਚੇ ਚੌਲਾਂ 'ਤੇ ਨਿਰਯਾਤ ਡਿਊਟੀ ਅਗਲੇ ਸਾਲ 31 ਮਾਰਚ ਤੱਕ ਵਧਾ ਦਿੱਤੀ ਹੈ। ਵਿੱਤ ਮੰਤਰਾਲੇ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਨੋਟੀਫਿਕੇਸ਼ਨ 'ਚ ਕਿਹਾ ਗਿਆ ਹੈ ਕਿ ਉਸਨਾ (ਸੇਲਾ) ਚੌਲਾਂ ਦੀਆਂ ਕੀਮਤਾਂ ਨੂੰ ਕੰਟਰੋਲ 'ਚ ਰੱਖਣ ਲਈ 25 ਅਗਸਤ ਤੋਂ 16 ਅਕਤੂਬਰ ਤੱਕ ਚੌਲਾਂ ਦੀ ਇਸ ਕਿਸਮ 'ਤੇ 20 ਫੀਸਦੀ ਨਿਰਯਾਤ ਡਿਊਟੀ ਲਗਾਈ ਗਈ ਸੀ। ਹੁਣ ਇਸ ਨੂੰ ਅਗਲੇ ਸਾਲ ਮਾਰਚ ਤੱਕ ਵਧਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੇ ਬਦਰੀਨਾਥ ਧਾਮ 'ਚ ਕੀਤੀ ਪੂਜਾ, ਦਾਨ ਕੀਤੇ 5 ਕਰੋੜ ਰੁਪਏ
ਇਸ ਤੋਂ ਪਹਿਲਾਂ ਸਰਕਾਰ ਨੇ ਆਗਾਮੀ ਤਿਉਹਾਰਾਂ ਦੇ ਮੱਦੇਨਜ਼ਰ ਘਰੇਲੂ ਬਾਜ਼ਾਰ 'ਚ ਸਪਲਾਈ ਅਤੇ ਕੀਮਤਾਂ ਨੂੰ ਕੰਟਰੋਲ ਕਰਨ ਲਈ ਜੁਲਾਈ 'ਚ ਗੈਰ-ਬਾਸਮਤੀ ਚੌਲਾਂ ਦੀ ਬਰਾਮਦ 'ਤੇ ਪਾਬੰਦੀ ਲਗਾ ਦਿੱਤੀ ਸੀ। ਇਸ ਪਾਬੰਦੀ ਨਾਲ ਸਰਕਾਰ ਨੇ ਹਰ ਤਰ੍ਹਾਂ ਦੇ ਗੈਰ-ਬਾਸਮਤੀ ਚੌਲਾਂ ਦੀ ਬਰਾਮਦ 'ਤੇ ਪਾਬੰਦੀ ਲਗਾ ਦਿੱਤੀ ਹੈ। ਦੇਸ਼ ਤੋਂ ਕੁੱਲ ਚੌਲਾਂ ਦੀ ਬਰਾਮਦ ਵਿੱਚ ਗੈਰ-ਬਾਸਮਤੀ ਚਿੱਟੇ ਚੌਲਾਂ ਦੀ ਹਿੱਸੇਦਾਰੀ ਲਗਭਗ 25 ਫੀਸਦੀ ਹੈ।
ਇਹ ਵੀ ਪੜ੍ਹੋ : P20 Summit 'ਚ ਬੋਲੇ PM ਮੋਦੀ- ਵਿਸ਼ਵ ਲਈ ਵੱਡੀ ਚੁਣੌਤੀ ਹੈ ਅੱਤਵਾਦ; ਡੈਲੀਗੇਟਾਂ ਨੂੰ ਕੀਤੀ ਖ਼ਾਸ ਅਪੀਲ
ਇਹ ਵੀ ਪੜ੍ਹੋ : ਹੁਣ ਪਹਿਲਾਂ ਹੀ ਪਤਾ ਲੱਗ ਸਕੇਗਾ ਕਿ ਕਿਥੇ ਆਉਣਗੇ ਹੜ੍ਹ ਤੇ ਕਿੱਥੇ ਪਵੇਗਾ ਸੋਕਾ, ਬਦਲ ਜਾਵੇਗੀ ਦੁਨੀਆ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੀਨ ਦੀ ਅਰਥਵਿਵਸਥਾ ਨਾਲੋਂ ਬਹੁਤ ਛੋਟੀ ਹੈ ਭਾਰਤ ਦੀ ਅਰਥਵਿਵਸਥਾ, ਜਾਣੋ ਵਜ੍ਹਾ
NEXT STORY