ਨਵੀਂ ਦਿੱਲੀ : ਸਰਕਾਰੀ ਏਜੰਸੀਆਂ ਨੇ ਹਾੜੀ ਦੇ ਮੰਡੀਕਰਨ ਸੀਜ਼ਨ 2022-23 ਵਿੱਚ ਹੁਣ ਤੱਕ 11 ਰਾਜਾਂ ਵਿੱਚ ਕਿਸਾਨਾਂ ਤੋਂ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) 'ਤੇ 136.93 ਲੱਖ ਟਨ ਕਣਕ ਦੀ ਖਰੀਦ ਕੀਤੀ ਹੈ। ਖਪਤਕਾਰ ਮਾਮਲਿਆਂ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਦੁਆਰਾ ਸੋਮਵਾਰ ਨੂੰ ਜਾਰੀ ਕੀਤੀ ਗਈ ਇੱਕ ਰੀਲੀਜ਼ ਦੇ ਅਨੁਸਾਰ, 24 ਅਪ੍ਰੈਲ ਤੱਕ 11.99 ਲੱਖ ਕਿਸਾਨਾਂ ਨੂੰ ਕਣਕ ਦੀ ਖਰੀਦ ਤੋਂ 27,592.10 ਕਰੋੜ ਰੁਪਏ ਦਾ ਘੱਟੋ ਘੱਟ ਸਮਰਥਨ ਮੁੱਲ ਪ੍ਰਾਪਤ ਹੋਇਆ ਹੈ।
ਮੰਤਰਾਲੇ ਦੇ ਅਨੁਸਾਰ, ਹਾੜੀ ਦੇ ਮੰਡੀਕਰਨ ਸੀਜ਼ਨ 2022-23 ਲਈ ਕੇਂਦਰੀ ਪੂਲ ਦੇ ਤਹਿਤ ਕਣਕ ਦੀ ਖਰੀਦ ਹਾਲ ਹੀ ਵਿੱਚ ਮੱਧ ਪ੍ਰਦੇਸ਼, ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼, ਉੱਤਰਾਖੰਡ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਜੰਮੂ ਅਤੇ ਕਸ਼ਮੀਰ, ਗੁਜਰਾਤ , ਬਿਹਾਰ ਅਤੇ ਰਾਜਸਥਾਨ ਵਰਗੇ ਰਾਜਾਂ ਵਿੱਚ ਜਾਰੀ ਹੈ। ਕੱਲ੍ਹ ਤੱਕ ਪੰਜਾਬ ਤੋਂ 74,18,465 ਟਨ, ਹਰਿਆਣਾ ਤੋਂ 36,09,885 ਟਨ ਅਤੇ ਮੱਧ ਪ੍ਰਦੇਸ਼ ਤੋਂ 25,76,010 ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
‘ਭਾਰਤੀ ਟੈਕਸਟਾਈਲ ਉਦਯੋਗ ਨੂੰ ਬਚਾਉਣ ਲਈ ਰੂੰ ਦੀ ਬਰਾਮਦ ’ਤੇ ਪਾਬੰਦੀ ਲਗਾਉਣਾ ਜ਼ਰੂਰੀ’
NEXT STORY