ਬਿਜ਼ਨੈੱਸ ਡੈਸਕ - ਦੇਸ਼ 'ਚ ਗੰਢਿਆਂ ਦੀਆਂ ਵਧਦੀਆਂ ਕੀਮਤਾਂ 'ਤੇ ਕਾਬੂ ਪਾਉਣ ਲਈ ਮੋਦੀ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਸਰਕਾਰ ਨੇ ਘਰੇਲੂ ਉਪਲਬਧਤਾ ਵਧਾਉਣ ਅਤੇ ਕੀਮਤਾਂ ਨੂੰ ਕੰਟਰੋਲ ਕਰਨ ਲਈ ਅਗਲੇ ਸਾਲ ਮਾਰਚ ਤੱਕ ਗੰਢੇ ਦੀ ਬਰਾਮਦ 'ਤੇ ਪਾਬੰਦੀ ਲਗਾ ਦਿੱਤੀ ਹੈ। ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ (ਡੀਜੀਐੱਫਟੀ) ਦੁਆਰਾ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਗੰਢੇ ਦੇ ਨਿਰਯਾਤ ਦੀ ਨੀਤੀ ਨੂੰ 31 ਮਾਰਚ, 2024 ਤੱਕ ਮੁਫ਼ਤ ਤੋਂ ਪ੍ਰਤੀਬੰਧਿਤ ਸ਼੍ਰੇਣੀ ਵਿੱਚ ਬਦਲ ਦਿੱਤਾ ਹੈ।
ਇਹ ਵੀ ਪੜ੍ਹੋ - NCRB ਦੀ ਰਿਪੋਰਟ 'ਚ ਖ਼ੁਲਾਸਾ, ਰੋਜ਼ਾਨਾ 30 ਕਿਸਾਨ ਜਾਂ ਮਜ਼ਦੂਰ ਕਰ ਰਹੇ ਖ਼ੁਦਕੁਸ਼ੀਆਂ, ਜਾਣੋ ਪੰਜਾਬ ਦੇ ਹਾਲਾਤ
ਦੱਸ ਦੇਈਏ ਕਿ ਘਰੇਲੂ ਬਾਜ਼ਾਰ 'ਚ ਗੰਢੇ ਦੀ ਕੀਮਤ 60 ਤੋਂ 65 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਗਈ ਹੈ। ਇਸ ਦੇ ਮੱਦੇਨਜ਼ਰ ਇਸ ਕਦਮ ਨਾਲ ਕੀਮਤ ਘਟਾਉਣ 'ਚ ਮਦਦ ਮਿਲੇਗੀ ਅਤੇ ਲੋਕਾਂ ਨੂੰ ਗੰਢੇ ਦੇ ਹੰਝੂ ਨਹੀਂ ਰੋਣੇ ਪੈਣਗੇ। ਦੂਜੇ ਪਾਸੇ ਗੰਢੇ ਅਤੇ ਟਮਾਟਰ ਦੀਆਂ ਕੀਮਤਾਂ ਵਧਣ ਕਾਰਨ ਨਵੰਬਰ 'ਚ ਸਾਧਾਰਨ ਸ਼ਾਕਾਹਾਰੀ ਅਤੇ ਮਾਸਾਹਾਰੀ ਥਾਲੀ ਦੀ ਕੀਮਤ ਮਾਸਿਕ ਆਧਾਰ 'ਤੇ ਵਧੀ ਹੈ। Crisil MI&A ਰਿਸਰਚ ਨੇ ਆਪਣੀ ਰਿਪੋਰਟ 'ਚ ਕਿਹਾ ਕਿ ਗੰਢੇ ਅਤੇ ਟਮਾਟਰ ਦੀਆਂ ਕੀਮਤਾਂ 'ਚ ਮਹੀਨਾਵਾਰ ਆਧਾਰ 'ਤੇ 58 ਫ਼ੀਸਦੀ ਅਤੇ 35 ਫ਼ੀਸਦੀ ਦਾ ਵਾਧਾ ਹੋਇਆ ਹੈ।
ਇਹ ਵੀ ਪੜ੍ਹੋ - RBI MPC Meet: ਵਿਆਜ ਦਰਾਂ 'ਚ ਕੋਈ ਬਦਲਾਅ ਨਹੀਂ, ਰੈਪੋ ਰੇਟ 6.5 ਫ਼ੀਸਦੀ 'ਤੇ ਹੀ ਬਰਕਰਾਰ
ਤਿਉਹਾਰਾਂ ਦੀ ਮੰਗ ਅਤੇ ਅਨਿਯਮਿਤ ਬਾਰਿਸ਼ ਕਾਰਨ ਸਾਉਣੀ ਦੇ ਸੀਜ਼ਨ ਵਿੱਚ ਘੱਟ ਉਤਪਾਦਨ ਕਾਰਨ ਉਕਤ ਕੀਮਤਾਂ ਵਿੱਚ ਵਾਧਾ ਹੋਇਆ ਹੈ। ਰਿਪੋਰਟ ਦੇ ਅਨੁਸਾਰ, ਘਰੇਲੂ ਬਣੀਆਂ ਸ਼ਾਕਾਹਾਰੀ ਅਤੇ ਮਾਸਾਹਾਰੀ ਥਾਲੀਆਂ ਦੀਆਂ ਕੀਮਤਾਂ ਨਵੰਬਰ ਵਿੱਚ ਮਹੀਨਾਵਾਰ ਅਧਾਰ 'ਤੇ ਕ੍ਰਮਵਾਰ 10 ਫ਼ੀਸਦੀ ਅਤੇ 5 ਫ਼ੀਸਦੀ ਵਧੀਆਂ ਹਨ। ਮਾਸਿਕ ਆਧਾਰ 'ਤੇ ਚਿਕਨ ਦੀਆਂ ਕੀਮਤਾਂ 'ਚ 1-3 ਫ਼ੀਸਦੀ ਦੀ ਮਾਮੂਲੀ ਗਿਰਾਵਟ ਆਈ ਹੈ।
ਇਹ ਵੀ ਪੜ੍ਹੋ - ਪਹਿਲੀ ਵਾਰ ਐਨਾ ਮਹਿੰਗਾ ਹੋਇਆ ਸੋਨਾ, ਤੋੜੇ ਸਾਰੇ ਰਿਕਾਰਡ, ਜਾਣੋ ਤਾਜ਼ਾ ਭਾਅ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਨੀਪਤ ਐਕਸਪੋਰਟ ਇੰਡਸਟ੍ਰੀ ਨੂੰ 15 ਹਜ਼ਾਰ ਕਰੋੜ ਦਾ ਨੁਕਸਾਨ, ਅਮਰੀਕਾ ਸਮੇਤ ਕਈ ਦੇਸ਼ਾਂ ਤੋਂ ਨਹੀਂ ਮਿਲੇ ਆਰਡਰ
NEXT STORY