ਨਵੀਂ ਦਿੱਲੀ (ਭਾਸ਼ਾ) – ਸਰਕਾਰ ਨੇ ਘਰੇਲੂ ਸਪਲਾਈ ਨੂੰ ਵਧਾਉਣ ਅਤੇ ਪ੍ਰਚੂਨ ਕੀਮਤਾਂ ਨੂੰ ਕਾਬੂ ਵਿਚ ਰੱਖਣ ਦੇ ਆਪਣੇ ਯਤਨਾਂ ਦੇ ਤਹਿਤ ਥੋਕ ਖਪਤਕਾਰਾਂ ਨੂੰ ਈ-ਨੀਲਾਮੀ ਦੇ ਮਾਧਿਅਮ ਰਾਹੀਂ 3.46 ਲੱਖ ਟਨ ਕਣਕ ਅਤੇ 13,164 ਟਨ ਚੌਲ ਵੇਚੇ ਹਨ। ਸਰਕਾਰ ਖੁੱਲ੍ਹਾ ਬਾਜ਼ਾਰ ਵਿਕਰੀ ਯੋਜਨਾ (ਓ. ਐੱਮ. ਐੱਸ. ਐੱਸ.) ਦੇ ਤਹਿਤ ਪ੍ਰਚੂਨ ਕੀਮਤਾਂ ਨੂੰ ਕਾਬੂ ਵਿਚ ਰੱਖਣ ਲਈ ਆਪਣੇ ਬਫਰ ਸਟਾਕ ’ਚੋਂ ਕਣਕ ਅਤੇ ਚੌਲ ਵੇਚ ਰਹੀ ਹੈ।
ਇਹ ਵੀ ਪੜ੍ਹੋ : DCGI ਨੇ ਜਾਰੀ ਕੀਤੀ ਚਿਤਾਵਨੀ, 4 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਨਾ ਦਿੱਤਾ ਜਾਵੇ ਇਹ ਸਿਰਪ
ਅਨਾਜ ਦੀ ਖਰੀਦ ਅਤੇ ਵੰਡ ਲਈ ਸਰਕਾਰ ਦੀ ਨੋਡਲ ਏਜੰਸੀ ਭਾਰਤੀ ਖੁਰਾਕ ਨਿਗਮ (ਐੱਫ. ਸੀ. ਆਈ.) ਈ-ਨੀਲਾਮੀ ਕਰ ਰਹੀ ਹੈ। ਕੇਂਦਰ ਨੇ ਮਾਰਚ, 2024 ਤੱਕ ਓ. ਐੱਮ. ਐੱਸ. ਐੱਸ. ਲਈ 10.1.5 ਲੱਖ ਟਨ ਕਣਕ ਅਲਾਟ ਕੀਤੀ ਹੈ। ਇਕ ਸਰਕਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ 26ਵੀਂ ਈ-ਨੀਲਾਮੀ 20 ਦਸੰਬਰ ਨੂੰ ਆਯੋਜਿਤ ਕੀਤੀ ਗਈ ਸੀ, ਜਿਸ ਵਿਚ 4 ਲੱਖ ਟਨ ਕਣਕ ਅਤੇ 1.93 ਲੱਖ ਟਨ ਚੌਲਾਂ ਦੀ ਪੇਸ਼ਕਸ਼ ਕੀਤੀ ਗਈ ਸੀ। ਈ-ਨੀਲਾਮੀ ਵਿਚ 3.46 ਲੱਖ ਟਨ ਕਣਕ ਅਤੇ 13,164 ਟਨ ਚੌਲ-ਕ੍ਰਮਵਾਰ 2,178.24 ਰੁਪਏ ਪ੍ਰਤੀ ਕੁਇੰਟਲ ਅਤੇ 2905.40 ਰੁਪਏ ਪ੍ਰਤੀ ਕੁਇੰਟਲ ਦੇ ਵਜ਼ਨ ਔਸਤ ’ਤੇ ਵੇਚੇ ਗਏ ਸਨ।
ਇਹ ਵੀ ਪੜ੍ਹੋ : ਫਰਜ਼ੀ ਸਿਮ ਲੈਣ 'ਤੇ ਹੋਵੇਗੀ ਜੇਲ੍ਹ ਤੇ 50 ਲੱਖ ਦਾ ਜੁਰਮਾਨਾ, ਨਵਾਂ ਦੂਰਸੰਚਾਰ ਬਿੱਲ ਲੋਕ ਸਭਾ 'ਚ ਪਾਸ
ਇਹ ਵੀ ਪੜ੍ਹੋ : ਹਾਈਵੇਅ 'ਤੇ ਸਪੀਡ ਸੀਮਾ ਦੇ ਅੰਦਰ ਗੱਡੀ ਨਾ ਚਲਾਉਣ 'ਤੇ ਸਜ਼ਾ ਦਾ ਪ੍ਰਬੰਧ: ਨਿਤਿਨ ਗਡਕਰੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪ੍ਰਾਹੁਣਚਾਰੀ ਖੇਤਰ 2023 ’ਚ ਪਟੜੀ ’ਤੇ ਪਰਤਿਆ, 2024 ’ਚ ਨਵੇਂ ਮੌਕਿਆਂ ਦਾ ਲਾਭ ਲੈਣ ਦੀ ਉਮੀਦ
NEXT STORY