ਨਵੀਂ ਦਿੱਲੀ (ਭਾਸ਼ਾ) - ਵਸਤੂ ਅਤੇ ਸੇਵਾ ਕਰ (ਜੀ. ਐੱਸ. ਟੀ.) ਦੀਆਂ ਦਰਾਂ ਨੂੰ ਤਰਕਸੰਗਤ ਬਣਾਉਣ ਲਈ ਮੰਤਰੀ ਸਮੂਹ (ਜੀ. ਓ. ਐੱਮ.) ਦੀ ਬੈਠਕ 25 ਸਤੰਬਰ ਨੂੰ ਹੋਵੇਗੀ। ਬੈਠਕ ’ਚ ਟੈਕਸ ਸਲੈਬ ਅਤੇ ਦਰਾਂ ’ਚ ਬਦਲਾਅ ’ਤੇ ਚਰਚਾ ਹੋ ਸਕਦੀ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਦਰ ਤਰਕਸ਼ੀਲਤਾ ’ਤੇ ਮੰਤਰੀ ਸਮੂਹ ਦੀ ਬੈਠਕ 25 ਸਤੰਬਰ ਨੂੰ ਗੋਆ ’ਚ ਹੋਵੇਗੀ।
ਇਹ ਵੀ ਪੜ੍ਹੋ : ਬੇਬੀ ਪਾਊਡਰ ’ਚ ਮਿਲਿਆ ਜ਼ਹਿਰੀਲਾ ਖਣਿਜ, ਕੰਪਨੀ ਨੇ 62 ਪੇਟੀਆਂ ਮੰਗਵਾਈਆਂ ਵਾਪਸ
ਇਹ ਵੀ ਪੜ੍ਹੋ : ਫਲਾਈਟ ’ਚ ਯਾਤਰੀ ਦੇ ਖਾਣੇ ’ਚ ਨਿਕਲਿਆ ਚੂਹਾ,ਕਰਾਉਣੀ ਪਈ ਐਮਰਜੈਂਸੀ ਲੈਂਡਿੰਗ
ਬਿਹਾਰ ਦੇ ਉਪ ਮੁੱਖ ਮੰਤਰੀ ਸਮਰਾਟ ਚੌਧਰੀ ਦੀ ਪ੍ਰਧਾਨਗੀ ’ਚ 6 ਮੈਂਬਰੀ ਮੰਤਰੀ ਸਮੂਹ (ਜੀ. ਓ. ਐੱਮ.) ਦੀ ਪਿੱਛਲੀ ਬੈਠਕ 22 ਅਗਸਤ ਨੂੰ ਹੋਈ ਸੀ ਅਤੇ ਉਸ ਨੇ 9 ਸਤੰਬਰ ਨੂੰ ਜੀ. ਐੱਸ. ਟੀ. ਪ੍ਰੀਸ਼ਦ ਨੂੰ ਸਥਿਤੀ ਰਿਪੋਰਟ ਸੌਂਪੀ ਸੀ। ਅਗਸਤ ਦੀ ਬੈਠਕ ਦੌਰਾਨ, ਜੀ. ਓ. ਐੱਮ. ਨੇ ਕੇਂਦਰ ਅਤੇ ਰਾਜਾਂ ਦੇ ਟੈਕਸ ਅਧਿਕਾਰੀਆਂ ਵਾਲੀ ਫਿਟਮੈਂਟ ਕਮੇਟੀ ਨੂੰ ਕੁੱਝ ਵਸਤਾਂ ’ਤੇ ਟੈਕਸ ਦਰ ਤਬਦੀਲੀ ਦੇ ਪ੍ਰਭਾਵ ਦਾ ਵਿਸ਼ਲੇਸ਼ਣ ਕਰਨ ਅਤੇ ਜ਼ਿਆਦਾ ਅੰਕੜੇ ਜੁਟਾਉਣ ਦਾ ਕੰਮ ਸਪੁਰਦ ਕੀਤਾ ਸੀ।
ਇਹ ਵੀ ਪੜ੍ਹੋ : ਜ਼ਹਿਰੀਲੀ ਮਠਿਆਈ ਤੋਂ ਰਹੋ ਸਾਵਧਾਨ! 'ਚਾਂਦੀ ਦੀ ਵਰਕ' ਬਣ ਸਕਦੀ ਹੈ ਕਈ ਖ਼ਤਰਨਾਕ ਬੀਮਾਰੀਆਂ ਦਾ ਕਾਰਨ
ਇਹ ਵੀ ਪੜ੍ਹੋ : ਪ੍ਰਧਾਨ ਮੰਤਰੀ ਮੋਦੀ ਨੇ ਅਮਰੀਕਾ ਦੇ ਰਾਸ਼ਟਰਪਤੀ ਨੂੰ ਚਾਂਦੀ ਦੀ ਟ੍ਰੇਨ ਦਾ ਮਾਡਲ ਤੋਹਫ਼ੇ ਵਜੋਂ ਦਿੱਤਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਕਾਰ ਅਕਤੂਬਰ ਤੋਂ ਅਗਲੇ ਵਿੱਤੀ ਸਾਲ ਦਾ ਬਜਟ ਬਣਾਉਣ ਦੀ ਸ਼ੁਰੂ ਕਰੇਗੀ ਕਵਾਇਦ
NEXT STORY