ਨਵੀਂ ਦਿੱਲੀ (ਭਾਸ਼ਾ) - ਤੇਲ ਅਤੇ ਸਾਬਣ ਵਰਗੀਆਂ ਰੋਜ਼ਾਨਾ ਵਰਤੋਂ ਦੀਆਂ ਵਸਤੂਆਂ ਬਣਾਉਣ ਵਾਲੀ ਡਾਬਰ ਨੂੰ 320.60 ਕਰੋੜ ਰੁਪਏ ਦਾ ਵਸਤੂ ਅਤੇ ਸੇਵਾ ਟੈਕਸ (ਜੀ.ਐਸ.ਟੀ.) ਅਦਾ ਕਰਨ ਦਾ ਨੋਟਿਸ ਮਿਲਿਆ ਹੈ। ਡਾਬਰ ਇੰਡੀਆ ਨੇ ਮੰਗਲਵਾਰ ਨੂੰ ਸਟਾਕ ਐਕਸਚੇਂਜ ਨੂੰ ਇੱਕ ਸੰਚਾਰ ਵਿੱਚ ਕਿਹਾ ਕਿ ਕੰਪਨੀ ਮਾਮਲੇ ਨੂੰ ਸਬੰਧਤ ਅਥਾਰਟੀ ਕੋਲ ਗੁਣ-ਦੋਸ਼ ਦੇ ਆਧਾਰ 'ਤੇ ਚੁਣੌਤੀ ਦੇਵੇਗੀ।
ਇਹ ਵੀ ਪੜ੍ਹੋ : ਤਿਉਹਾਰੀ ਸੀਜ਼ਨ 'ਚ ਮਹਿੰਗਾਈ ਨੂੰ ਕੰਟਰੋਲ ਕਰਨ ਲਈ ਕੇਂਦਰ ਸਰਕਾਰ ਦਾ ਅਹਿਮ ਫ਼ੈਸਲਾ
ਕੰਪਨੀ ਨੇ ਕਿਹਾ, “ਡਾਬਰ ਨੂੰ ਕੇਂਦਰੀ ਜੀਐਸਟੀ (ਸੀਜੀਐਸਟੀ) ਐਕਟ, 2017 ਦੀ ਧਾਰਾ 74(5) ਦੇ ਤਹਿਤ ਟੈਕਸ ਦੇਣਦਾਰੀ ਬਾਰੇ ਜਾਣਕਾਰੀ ਮਿਲੀ ਹੈ। ਇਸ ਵਿੱਚ ਵਿਆਜ ਅਤੇ ਜੁਰਮਾਨੇ ਸਮੇਤ 320.60 ਕਰੋੜ ਰੁਪਏ ਜੀਐਸਟੀ ਵਜੋਂ ਅਦਾ ਕਰਨ ਦੀ ਸਲਾਹ ਦਿੱਤੀ ਗਈ ਹੈ। ਅਜਿਹਾ ਨਾ ਕਰਨ 'ਤੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇਗਾ। ਹਾਲਾਂਕਿ ਡਾਬਰ ਨੇ ਇਹ ਸਾਫ਼ ਕੀਤਾ ਹੈ ਕਿ ਜੀ.ਐੱਸ.ਟੀ. ਦੀ ਮੰਗ ਨਾਲ ਕੰਪਨੀ ਦੇ ਵਿੱਤੀ, ਸੰਚਾਲਨ ਜਾਂ ਹੋਰ ਗਤੀਵਿਧੀਆਂ 'ਤੇ ਕੋਈ ਪ੍ਰਭਾਵ ਨਹੀਂ ਪਵੇਗਾ। ਕੰਪਨੀ ਅਨੁਸਾਰ, "ਪ੍ਰਭਾਵ ਅੰਤਮ ਟੈਕਸ ਦੇਣਦਾਰੀ ਤੱਕ ਸੀਮਿਤ ਹੋਵੇਗਾ।"
ਇਹ ਵੀ ਪੜ੍ਹੋ : RBI ਗਵਰਨਰ ਦਾ ਦੁਨੀਆ 'ਚ ਵੱਜਿਆ ਡੰਕਾ, ਮੋਰੱਕੋ 'ਚ ਸ਼ਾਨਦਾਰ ਪ੍ਰਦਰਸ਼ਨ ਲਈ ਹੋਏ ਸਨਮਾਨਿਤ
ਇਹ ਵੀ ਪੜ੍ਹੋ : ਹੁਣ ਪਹਿਲਾਂ ਹੀ ਪਤਾ ਲੱਗ ਸਕੇਗਾ ਕਿ ਕਿਥੇ ਆਉਣਗੇ ਹੜ੍ਹ ਤੇ ਕਿੱਥੇ ਪਵੇਗਾ ਸੋਕਾ, ਬਦਲ ਜਾਵੇਗੀ ਦੁਨੀਆ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
DPR ਤਿਆਰ ਕਰਨ 'ਚ ਆਈਆਂ ਮੁਸ਼ਕਲਾਂ, ਕੰਪਨੀਆਂ ਨਵੀਂ ਤਕਨੀਕ ਅਪਣਾਉਣ ਲਈ ਤਿਆਰ ਨਹੀਂ : ਗਡਕਰੀ
NEXT STORY