ਨਵੀਂ ਦਿੱਲੀ (ਭਾਸ਼ਾ)– ਸੋਨੇ ਦੇ ਗਹਿਣਿਆਂ ਅਤੇ ਕਲਾਕ੍ਰਤੀਆਂ ਦੀ ਲਾਜ਼ਮੀ ਹਾਲਮਾਰਕਿੰਗ ਦਾ ਤੀਜਾ ਪੜਾਅ 16 ਸੂਬਿਆਂ ਅਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਦੇ 55 ਜ਼ਿਲ੍ਹਿਆਂ ’ਚ ਲਾਗੂ ਹੋ ਗਿਆ ਹੈ। ਸਰਕਾਰ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਕੀਮਤੀ ਧਾਤੂ ਦੀ ਸ਼ੁੱਧਤਾ ਦੇ ਸਬੂਤ ਵਜੋਂ ਹਾਲਮਾਰਕਿੰਗ 16 ਜੂਨ 2021 ਤੱਕ ਸਵੈਇਛੁੱਕ ਤੌਰ ’ਤੇ ਲਾਗੂ ਸੀ। ਉਸ ਤੋਂ ਬਾਅਦ ਸਰਕਾਰ ਨੇ ਪੜਾਅਬੱਧ ਤਰੀਕੇ ਨਾਲ ਸੋਨੇ ਦੀ ਹਾਲਮਾਰਕਿੰਗ ਨੂੰ ਲਾਜ਼ਮੀ ਤੌਰ ’ਤੇ ਲਾਗੂ ਕਰਨ ਦਾ ਫ਼ੈਸਲਾ ਲਿਆ।
ਇਹ ਵੀ ਪੜ੍ਹੋ : ਜੀ-20 ਸੰਮੇਲਨ: ਰਾਜਧਾਨੀ ਨੂੰ ਸਜਾਉਣ ਲਈ ਸਰਕਾਰ ਨੇ ਖ਼ਰਚੇ ਕਰੋੜਾਂ ਰੁਪਏ, ਜਾਣੋ ਕਿੱਥੋਂ ਆਇਆ ਇਹ ਪੈਸਾ?
ਮੌਜੂਦਾ ਸਮੇਂ ਵਿੱਚ ਦੇਸ਼ ਦੇ ਕੁੱਲ 343 ਜ਼ਿਲ੍ਹਿਆਂ ਵਿੱਚ ਹਾਲਮਾਰਕਿੰਗ ਨੂੰ ਲਾਜ਼ਮੀ ਕੀਤਾ ਜਾ ਚੁੱਕਾ ਹੈ। ਹਾਲਮਾਰਕਿੰਗ ਦੇ ਪਹਿਲੇ ਪੜਾਅ ਦੀ ਸ਼ੁਰੂਆਤ 23 ਜੂਨ 2021 ਨੂੰ ਹੋਈ ਸੀ, ਜਿਸ ਵਿੱਚ 256 ਜ਼ਿਲ੍ਹੇ ਸ਼ਾਮਲ ਸਨ। ਦੂਜਾ ਪੜਾਅ 4 ਅਪ੍ਰੈਲ 2022 ਨੂੰ ਸ਼ੁਰੂ ਹੋਇਆ ਸੀ, ਜਿਸ ਵਿੱਚ 32 ਹੋਰ ਜ਼ਿਲ੍ਹਿਆਂ ਨੂੰ ਸ਼ਾਮਲ ਕੀਤਾ ਗਿਆ ਸੀ। ਹੁਣ ਇਸ ਦਾ ਤੀਜਾ ਪੜਾਅ ਸ਼ੁਰੂ ਹੋ ਗਿਆ ਹੈ। ਖਪਤਕਾਰ ਮਾਮਲਿਆਂ ਬਾਰੇ ਮੰਤਰਾਲਾ ਮੁਤਾਬਕ ਸੋਨੇ ਦੇ ਗਹਿਣਿਆਂ ਅਤੇ ਸੋਨੇ ਦੀਆਂ ਕਲਾਕ੍ਰਿਤੀਆਂ ਦੀ ਲਾਜ਼ਮੀ ਹਾਲਮਾਰਕਿੰਗ ਦੇ ਤੀਜੇ ਪੜਾਅ ਨੂੰ ਲਾਗੂ ਕਰਨ ਲਈ ਅੱਠ ਸਤੰਬਰ ਨੂੰ ਆਦੇਸ਼ ਨੋਟੀਫਾਈਡ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਚੀਨ ’ਚ iPhone ’ਤੇ ਲੱਗੀ ਪਾਬੰਦੀ, ਸਰਕਾਰੀ ਕਰਮਚਾਰੀਆਂ ਨੂੰ ਇਸ ਦੀ ਵਰਤੋਂ ਨਾ ਕਰਨ ਦੇ ਹੁਕਮ
ਬਿਆਨ ਮੁਤਾਬਕ ਸੋਨੇ ਦੀ ਗਹਿਣਿਆਂ ਦੀ ਲਾਜ਼ਮੀ ਹਾਲਮਾਰਕਿੰਗ ਦਾ ਤੀਜਾ ਪੜਾਅ 16 ਸੂਬਿਆਂ ਅਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਦੇ 55 ਵਾਧੂ ਨਵੇਂ ਜ਼ਿਲ੍ਹਿਆਂ ਨੂੰ ਕਵਰ ਕਰੇਗਾ। ਇਸ ਦੇ ਅਧੀਨ ਬਿਹਾਰ ’ਚ ਪੂਰਬੀ ਚੰਪਾਰਣ ਸਮੇਤ ਅੱਠ ਜ਼ਿਲ੍ਹਿਆਂ ਨਾਲ ਆਂਧਰਾ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਮਹਾਰਾਸ਼ਟਰ ਦੇ ਪੰਜ-ਪੰਜ ਜ਼ਿਲ੍ਹੇ ਅਤੇ ਤੇਲੰਗਾਨਾ ਦੇ ਚਾਰ ਜ਼ਿਲ੍ਹੇ ਸ਼ਾਮਲ ਕੀਤੇ ਗਏ ਹਨ। ਇਸ ਦੇ ਨਾਲ ਹਰਿਆਣਾ, ਜੰਮੂ-ਕਸ਼ਮੀਰ, ਪੰਜਾਬ, ਕਰਨਾਟਕ ਅਤੇ ਤਾਮਿਲਨਾਡੂ ’ਚ ਤਿੰਨ-ਤਿੰਨ ਜ਼ਿਲ੍ਹੇ, ਜਦਕਿ ਅਸਾਮ, ਗੁਜਰਾਤ, ਝਾਰਖੰਡ, ਮੱਧ ਪ੍ਰਦੇਸ਼, ਉਤਰਾਖੰਡ ਅਤੇ ਪੱਛਮੀ ਬੰਗਾਲ ’ਚ ਦੋ-ਦੋ ਜ਼ਿਲ੍ਹੇ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ : G-20 ਸੰਮੇਲਨ ਮੌਕੇ ਦੁਲਹਨ ਵਾਂਗ ਸਜਾਈ ਦਿੱਲੀ, ਮਹਿਮਾਨਾਂ ਨੂੰ ਗੀਤਾ ਦਾ ਗਿਆਨ ਦੇਵੇਗੀ ਇਹ ਖ਼ਾਸ ਐਪ
ਰਾਜਸਥਾਨ ਦੇ ਇਕ ਜ਼ਿਲ੍ਹੇ ਜਾਲੋਰ ’ਚ ਵੀ ਇਸ ਨੂੰ ਲਾਗੂ ਕੀਤਾ ਗਿਆ ਹੈ। ਸੋਨੇ ਦੀ ਹਾਲਮਾਰਕਿੰਗ ਲਈ ਨੋਡਲ ਏਜੰਸੀ ਵਜੋਂ ਤਾਇਨਾਤ ਭਾਰਤੀ ਮਾਪਦੰਡ ਬਿਊਰੋ (ਬੀ. ਆਈ. ਐੱਸ.) ਨੇ ਪਿਛਲੇ ਦੋ ਪੜਾਅ ਵਿੱਚ ਇਸ ਨੂੰ ਸਫਲਤਾਪੂਰਵਰਕ ਲਾਗੂ ਕੀਤਾ ਹੈ। ਰੋਜ਼ਾਨਾ ਚਾਰ ਲੱਖ ਤੋਂ ਵੱਧ ਸੋਨੇ ਦੇ ਉਤਪਾਦਾਂ ਨੂੰ ਹਾਲਮਾਰਕ ਵਿਸ਼ੇਸ਼ ਪਛਾਣ (ਐੱਚ. ਯੂ. ਆਈ. ਡੀ.) ਨਾਲ ਹਾਲਮਾਰਕ ਕੀਤਾ ਜਾ ਰਿਹਾ ਹੈ। ਮੰਤਰਾਲਾ ਨੇ ਕਿਹਾ ਕਿ ਲਾਜ਼ਮੀ ਹਾਲਮਾਰਕਿੰਗ ਲਾਗੂ ਕੀਤੇ ਜਾਣ ਤੋਂ ਬਾਅਦ ਰਜਿਸਟਰਡ ਗਹਿਣਾ ਵਿਕ੍ਰੇਤਾਵਾਂ ਦੀ ਗਿਣਤੀ 34,647 ਤੋਂ ਵਧਕੇ 1,81,590 ਹੋ ਗਈ ਹੈ, ਜਦਕਿ ਪਰਖ ਅਤੇ ਹਾਲਮਾਰਕਿੰਗ ਕੇਂਦਰ (ਏ. ਐੱਚ. ਸੀ.) 945 ਤੋਂ ਵਧ ਕੇ 1,471 ਹੋ ਗਏ ਹਨ।
ਇਹ ਵੀ ਪੜ੍ਹੋ : ਦਿੱਲੀ ਦੀਆਂ ਸੜਕਾਂ 'ਤੇ ਨਹੀਂ ਦਿਖਣਗੇ ਭਿਖਾਰੀ, ਰੈਣ ਬਸੇਰਿਆਂ 'ਚ ਕੀਤੇ ਜਾ ਰਹੇ ਸਿਫ਼ਟ, ਜਾਣੋ ਵਜ੍ਹਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੀ-20 ਸੰਮੇਲਨ: ਰਾਜਧਾਨੀ ਨੂੰ ਸਜਾਉਣ ਲਈ ਸਰਕਾਰ ਨੇ ਖ਼ਰਚੇ ਕਰੋੜਾਂ ਰੁਪਏ, ਜਾਣੋ ਕਿੱਥੋਂ ਆਇਆ ਇਹ ਪੈਸਾ?
NEXT STORY