ਮਹਾਸਮੁੰਦ - ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਖਪਤਕਾਰਾਂ ਨੂੰ ਰਾਹਤ ਦੇਣ ਲਈ ਸੂਬਿਆਂ ਨੂੰ ਪੈਟਰੋਲ ਅਤੇ ਡੀਜ਼ਲ 'ਤੇ ਵੈਲਿਊ ਐਡਿਡ ਟੈਕਸ (ਵੈਟ) ਘਟਾਉਣ ਦੀ ਅਪੀਲ ਕਰ ਰਹੀ ਹੈ।
ਦੇਸ਼ 'ਚ ਈਂਧਨ ਦੀਆਂ ਉੱਚੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਨੂੰ ਚਾਰੋ ਪਾਸਿਓ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੁਰੀ ਇਕ ਦਿਨ ਦੀ ਯਾਤਰਾ 'ਤੇ ਛੱਤੀਸਗੜ੍ਹ ਦੇ ਮਹਾਸਮੁੰਦ ਆਏ ਸਨ। ਇਸ ਨੂੰ ਕੇਂਦਰੀ ਯੋਜਨਾ ਦੇ ਤਹਿਤ 'ਅਭਿਲਾਸ਼ੀ ਜ਼ਿਲ੍ਹਿਆਂ' ਵਿੱਚ ਰੱਖਿਆ ਗਿਆ ਹੈ। ਉਹ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ ਰਾਸ਼ਟਰੀ ਪੱਧਰ 'ਤੇ ਮਨਾਏ ਜਾ ਰਹੇ 'ਸਮਾਜਿਕ ਨਿਆਂ ਪਖਵਾੜਾ' ਤਹਿਤ ਵੱਖ-ਵੱਖ ਸਰਕਾਰੀ ਸਕੀਮਾਂ ਦਾ ਜਾਇਜ਼ਾ ਲੈਣ ਆਏ ਹੋਏ ਸਨ।
ਪੁਰੀ ਨੇ ਕਿਹਾ ਕਿ ਸਾਡੀ ਕੋਸ਼ਿਸ਼ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਕੰਟਰੋਲ 'ਚ ਰੱਖਣ ਦੀ ਹੈ। ਇਸ ਕਾਰਨ ਕੇਂਦਰ ਨੇ ਪਿਛਲੇ ਸਾਲ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਘਟਾ ਦਿੱਤੀ ਸੀ। ਕੇਂਦਰ ਨੇ ਰਾਜਾਂ ਨੂੰ ਵੀ ਅਜਿਹਾ ਕਰਨ ਦੀ ਅਪੀਲ ਕੀਤੀ ਸੀ।
ਪੁਰੀ ਨੇ ਕਿਹਾ ਕਿ ਛੱਤੀਸਗੜ੍ਹ 'ਚ ਪੈਟਰੋਲ ਅਤੇ ਡੀਜ਼ਲ 'ਤੇ ਵੈਟ 24 ਫੀਸਦੀ ਹੈ। ਜੇ ਇਸ ਨੂੰ 10 ਫੀਸਦੀ ਤੱਕ ਲਿਆਇਆ ਜਾਂਦਾ ਹੈ ਤਾਂ ਕੀਮਤਾਂ ਆਪਣੇ ਆਪ ਹੇਠਾਂ ਆ ਜਾਣਗੀਆਂ। ਜਦੋਂ ਖਪਤ ਵਧ ਰਹੀ ਹੋਵੇ ਤਾਂ 10 ਫੀਸਦੀ ਵੈਟ ਵੀ ਉੱਚਾ ਮੰਨਿਆ ਜਾਂਦਾ ਹੈ। ਪੁਰੀ ਨੇ ਕਿਹਾ ਕਿ ਸਾਰੇ ਭਾਜਪਾ ਸ਼ਾਸਤ ਸੂਬਿਆਂ ਨੇ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਘਟਾ ਦਿੱਤਾ ਹੈ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਟਾਟਾ ਦੇ ਸੁਪਰ ਐਪ ’ਤੇ ਹੋਰ ਕੰਪਨੀਆਂ ਦੇ ਵੀ ਬ੍ਰਾਂਡ ਮੁਹੱਈਆ ਹੋਣਗੇ : ਚੰਦਰਸ਼ੇਖਰਨ
NEXT STORY