ਚੰਡੀਗੜ੍ਹ, (ਭਾਸ਼ਾ)- ਹਰਿਆਣਾ ਸਰਕਾਰ ਨੇ ਸ਼ੁੱਕਰਵਾਰ ਨੂੰ ਸਾਲ 2020-21 ਦੇ ਪਿੜਾਈ ਮੌਸਮ ਲਈ ਗੰਨੇ ਦਾ ਮੁੱਲ 10 ਰੁਪਏ ਪ੍ਰਤੀ ਕੁਇੰਟਲ ਵਧਾ ਕੇ 350 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਫ਼ੈਸਲਾ ਕੀਤਾ ਹੈ।
ਇਕ ਸਰਕਾਰੀ ਬਿਆਨ ਵਿਚ ਇਹ ਜਾਣਕਾਰੀ ਦਿੱਤੀ ਗਈ ਹੈ। ਬਿਆਨ ਮੁਤਾਬਕ, ਇਹ ਮੁੱਲ ਦੇਸ਼ ਵਿਚ ਸਭ ਤੋਂ ਵੱਧ ਹੈ। ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਇਸ ਸਬੰਧ ਵਿਚ ਇਕ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਬਿਆਨ ਵਿਚ ਕਿਹਾ ਗਿਆ ਹੈ ਕਿ ਗੰਨੇ ਦੇ ਮੁੱਲ ਵਿਚ ਵਾਧਾ ਹੋਣ ਨਾਲ ਹਰਿਆਣਾ ਦੇ ਕਿਸਾਨਾਂ ਨੂੰ ਫਾਇਦਾ ਹੋਵੇਗਾ। ਮੁੱਖ ਮੰਤਰੀ ਨੇ ਸਾਲ 2018-19 ਅਤੇ 2019-20 ਸੈਸ਼ਨ ਦੀ ਤਰਜ 'ਤੇ ਚਾਲੂ ਪਿੜਾਈ ਮੌਸਮ 2020-21 ਲਈ ਗੰਨਾ ਕਿਸਾਨਾਂ ਨੂੰ ਸਬਸਿਡੀ ਪ੍ਰਦਾਨ ਕਰਨ ਦੇ ਪ੍ਰਸਤਾਵ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਬਿਆਨ ਵਿਚ ਕਿਹਾ ਗਿਆ ਹੈ ਕਿ ਸਾਲ 2018-19 ਦੇ ਪਿੜਾਈ ਸੀਜ਼ਨ ਲਈ 81.37 ਕਰੋੜ ਰੁਪਏ ਅਤੇ ਮਈ 2020 ਤੱਕ 2019-20 ਲਈ 124.14 ਕਰੋੜ ਰੁਪਏ ਤੋਂ ਜ਼ਿਆਦਾ ਰਾਸ਼ੀ, ਸੂਬੇ ਦੀਆਂ ਵੱਖ-ਵੱਖ ਖੰਡ ਮਿੱਲਾਂ ਨੂੰ ਸਬਸਿਡੀ ਦੇ ਰੂਪ ਵਿਚ ਪ੍ਰਦਾਨ ਕੀਤੀ ਗਈ।
ਸਟੀਲ, ਸੀਮੈਂਟ ਕੰਪਨੀਆਂ ਦੀ ਗੰਢਤੁੱਪ, ਸਰਕਾਰ ਕੰਟਰੋਲ ਕਰੇ ਕੀਮਤਾਂ : ਕ੍ਰੇਡਾਈ
NEXT STORY