ਨਵੀਂ ਦਿੱਲੀ - ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਅੱਜ 22 ਅਗਸਤ 2024 ਦੇ ਤਾਜ਼ਾ ਅਪਡੇਟ ਅਨੁਸਾਰ, ਭਾਰਤੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਹਾਲਾਂਕਿ ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਫਿਲਹਾਲ ਕੱਚੇ ਤੇਲ ਦੀ ਕੀਮਤ 76 ਡਾਲਰ ਪ੍ਰਤੀ ਬੈਰਲ ਤੱਕ ਡਿੱਗ ਗਈ ਹੈ।
ਪਿਛਲੇ ਕੁਝ ਦਿਨਾਂ ਤੋਂ ਕੱਚੇ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਾਲ ਹੀ ਦੇ ਅੰਕੜਿਆਂ ਮੁਤਾਬਕ ਬ੍ਰੈਂਟ ਕੱਚੇ ਤੇਲ ਦੀ ਕੀਮਤ 76.01 ਡਾਲਰ ਪ੍ਰਤੀ ਬੈਰਲ ਹੈ, ਜਦੋਂ ਕਿ ਡਬਲਯੂ.ਟੀ.ਆਈ. ਕੱਚੇ ਤੇਲ ਦੀ ਕੀਮਤ 71.84 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈ ਹੈ। ਇਸ ਦੇ ਬਾਵਜੂਦ ਭਾਰਤ ਸਰਕਾਰ ਦੀਆਂ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।
ਮਹਾਨਗਰਾਂ ਵਿੱਚ ਪੈਟਰੋਲ ਦੀਆਂ ਕੀਮਤਾਂ:
ਦਿੱਲੀ 94.72 ਰੁਪਏ ਪ੍ਰਤੀ ਲੀਟਰ
ਮੁੰਬਈ 104.21 ਰੁਪਏ ਪ੍ਰਤੀ ਲੀਟਰ
ਕੋਲਕਾਤਾ 104.95 ਰੁਪਏ ਪ੍ਰਤੀ ਲੀਟਰ
ਚੇਨਈ 100.75 ਰੁਪਏ ਪ੍ਰਤੀ ਲੀਟਰ
ਬੈਂਗਲੁਰੂ 102.84 ਰੁਪਏ ਪ੍ਰਤੀ ਲੀਟਰ
ਮਹਾਨਗਰਾਂ ਵਿੱਚ ਡੀਜ਼ਲ ਦੀਆਂ ਕੀਮਤਾਂ:
ਦਿੱਲੀ 87.62 ਰੁਪਏ ਪ੍ਰਤੀ ਲੀਟਰ
ਮੁੰਬਈ 92.15 ਪ੍ਰਤੀ ਲੀਟਰ
ਕੋਲਕਾਤਾ 91.76 ਰੁਪਏ ਪ੍ਰਤੀ ਲੀਟਰ
ਚੇਨਈ 92.34 ਰੁਪਏ ਪ੍ਰਤੀ ਲੀਟਰ
ਬੈਂਗਲੁਰੂ 88.95 ਰੁਪਏ ਪ੍ਰਤੀ ਲੀਟਰ
ਈ-ਕਾਮਰਸ ਕੰਪਨੀਆਂ ’ਤੇ ਵਰ੍ਹੇ ਪਿਊਸ਼ ਗੋਇਲ, ਬੋਲੇ- ਖੜ੍ਹਾ ਹੋਵੇਗਾ ਦੇਸ਼ ’ਚ ਰੋਜ਼ਗਾਰ ਸੰਕਟ
NEXT STORY