ਬਿਜ਼ਨੈੱਸ ਡੈਸਕ : ਅਰਬਪਤੀ ਉਦਯੋਗਪਤੀ ਗੌਤਮ ਅਡਾਨੀ ਨੇ ਹਿੰਡਨਬਰਗ ਵਿਵਾਦ 'ਤੇ ਆਏ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਅਡਾਨੀ ਨੇ ਬੁੱਧਵਾਰ ਨੂੰ ਸੁਪਰੀਮ ਕੋਰਟ ਦੇ ਆਏ ਫ਼ੈਸਲੇ ਤੋਂ ਬਾਅਦ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਅਡਾਨੀ ਨੇ ਕਿਹਾ ਕਿ 'ਸੱਚਾਈ ਦੀ ਜਿੱਤ ਹੋਈ ਹੈ' ਅਤੇ ਉਨ੍ਹਾਂ ਦਾ ਸਮੂਹ ਭਾਰਤ ਦੀ ਵਿਕਾਸ ਕਹਾਣੀ ਵਿਚ ਯੋਗਦਾਨ ਦੇਣਾ ਜਾਰੀ ਰੱਖੇਗਾ।
ਇਹ ਵੀ ਪੜ੍ਹੋ - ਸਾਲ 2024 ਦੇ ਪਹਿਲੇ ਦਿਨ ਚਮਕਿਆ ਸੋਨਾ, ਚਾਂਦੀ ਦੀ ਚਮਕ ਹੋਈ ਫਿੱਕੀ, ਜਾਣੋ ਅੱਜ ਦਾ ਤਾਜ਼ਾ ਰੇਟ
ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਆਪਣਾ ਫ਼ੈਸਲਾ ਸੁਣਾਉਂਦੇ ਹੋਏ ਕਿਹਾ ਕਿ ਅਡਾਨੀ ਸਮੂਹ ਦੇ ਖ਼ਿਲਾਫ਼ ਦੋਸ਼ਾਂ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਜਾਂ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਦੀ ਜਾਂਚ ਦੇ ਆਦੇਸ਼ ਦੇਣ ਦਾ ਕੋਈ ਆਧਾਰ ਨਹੀਂ ਹੈ। ਅਦਾਲਤ ਨੇ ਕਿਹਾ ਕਿ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ ਆਫ ਇੰਡੀਆ (ਸੇਬੀ) ਨੂੰ ਤਿੰਨ ਮਹੀਨਿਆਂ ਦੇ ਅੰਦਰ ਆਪਣੀ ਜਾਂਚ ਪੂਰੀ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ - ਨਵੇਂ ਸਾਲ 'ਤੇ ਗੈਸ ਸਿਲੰਡਰ ਸਸਤਾ, ਕਾਰ ਖਰੀਦਣੀ ਹੋਈ ਮਹਿੰਗੀ, ਜਾਣੋ ਹੋਰ ਕੀ-ਕੀ ਬਦਲਿਆ...
ਸੁਪਰੀਮ ਕੋਰਟ ਦੇ ਫ਼ੈਸਲੇ ਦੀਆਂ ਜਾਣੋ ਕੁਝ ਖ਼ਾਸ ਗੱਲਾਂ
. ਹਿੰਡਨਬਰਗ ਕੇਸ ਦੀ ਅਪਰਾਧਿਕ ਜਾਂਚ SIT ਦੁਆਰਾ ਨਹੀਂ ਕੀਤੀ ਜਾਵੇਗੀ।
. SC ਨੇ ਅਪਰਾਧਿਕ ਜਾਂਚ ਦੇ ਆਦੇਸ਼ ਦੇਣ ਤੋਂ ਕੀਤਾ ਇਨਕਾਰ।
. ਸੁਪਰੀਮ ਕੋਰਟ ਨੇ ਕਿਹਾ ਕਿ ਜਾਣਬੁੱਝ ਕੇ ਕੋਈ ਕਾਰਵਾਈ ਨਹੀਂ ਹੋਈ।
. SC ਨੇ ਅਡਾਨੀ ਗਰੁੱਪ ਨੂੰ ਕਲੀਨ ਚਿੱਟ ਦੇਣ ਵਾਲੀ ਪੈਨਲ ਦੀ ਰਿਪੋਰਟ ਫਿਲਹਾਲ ਬਰਕਰਾਰ ਰੱਖੀ।
. ਸੁਪਰੀਮ ਕੋਰਟ ਨੇ ਸੇਬੀ ਨੂੰ 3 ਮਹੀਨਿਆਂ ਦੇ ਅੰਦਰ ਜਾਂਚ ਪੂਰੀ ਕਰਨ ਲਈ ਕਿਹਾ।
. SC ਨੇ ਕਿਹਾ ਕਿ ਪੈਨਲ ਜਾਂ ਸੇਬੀ 'ਤੇ ਭਰੋਸਾ ਨਹੀਂ ਕੀਤਾ ਜਾ ਸਕਦਾ।
. ਸੇਬੀ ਸਾਰੇ ਦੋਸ਼ਾਂ ਦੀ ਜਾਂਚ ਕਰਨ ਲਈ ਸਮਰੱਥ ਸੰਸਥਾ ਹੈ।
. ਸੇਬੀ ਨੂੰ ਆਪਣਾ ਕੰਮ ਕਰਨ ਦਿਓ ਅਤੇ ਅਰਧ-ਨਿਆਂਇਕ ਕਾਰਵਾਈ ਪੂਰੀ ਕਰੇ।
. ਮੀਡੀਆ ਰਿਪੋਰਟਾਂ ਦੇ ਆਧਾਰ 'ਤੇ ਜਾਂਚ ਦੇ ਹੁਕਮ ਨਹੀਂ ਦਿੱਤੇ ਜਾ ਸਕਦੇ।
. ਨਿਵੇਸ਼ਕਾਂ ਦੇ ਹਿੱਤਾਂ ਦੀ ਰੱਖਿਆ ਲਈ ਵਿੱਤੀ ਖੇਤਰ 'ਚ ਰੈਗੂਲੇਟਰੀ ਵਿਧੀ ਨੂੰ ਮਜ਼ਬੂਤ ਕਰਨ ਤੇ ਸੁਧਾਰ ਕਰਨ ਲਈ ਤੁਰੰਤ ਉਪਾਅ ਦਾ ਸੁਝਾਅ ਦਿੱਤਾ ਗਿਆ।
. SC ਨੇ ਕਿਹਾ ਕਿ ਇਹ ਯਕੀਨੀ ਕੀਤਾ ਜਾਵੇ ਕਿ ਇਹ ਅਸਥਿਰਤਾ ਦਾ ਸ਼ਿਕਾਰ ਨਾ ਹੋਵੇ, ਜੋ ਹਿੰਡਨਬਰਗ ਰਿਪੋਰਟ ਦੇ ਜਾਰੀ ਹੋਣ ਤੋਂ ਬਾਅਦ ਦੇਖੀ ਗਈ ਸੀ।
. SC ਨੇ ਜਸਟਿਸ ਏ.ਐੱਮ. ਸਪਰੇ ਦੀ ਪ੍ਰਧਾਨਗੀ ਹੇਠ ਐੱਸ.ਸੀ. ਦੁਆਰਾ ਗਠਿਤ ਕਮੇਟੀ ਦੁਆਰਾ ਪੇਸ਼ ਕੀਤੀ ਗਈ ਰਿਪੋਰਟ ਵਿੱਚ ਸੁਝਾਵਾਂ ਨੂੰ ਸ਼ਾਮਲ ਕਰਨ ਲਈ ਵੀ ਕਿਹਾ ਹੈ।
ਇਹ ਵੀ ਪੜ੍ਹੋ - ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ : ਆਲੀਸ਼ਾਨ ਘਰ 'ਚੋਂ ਭਾਰਤੀ ਜੋੜੇ ਤੇ ਧੀ ਦੀ ਮਿਲੀ ਲਾਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
2023-24 ਸੈਸ਼ਨ ਦੇ ਪਹਿਲੇ 3 ਮਹੀਨਿਆਂ ਖੰਡ ਉਤਪਾਦਨ 7.7 ਫ਼ੀਸਦੀ ਘਟ ਕੇ 112 ਲੱਖ ਟਨ ਰਿਹਾ
NEXT STORY