ਨਵੀਂ ਦਿੱਲੀ (ਭਾਸ਼ਾ) – ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਕਿਹਾ ਕਿ ਇਮਾਨਦਾਰ ਟੈਕਸਦਾਤਿਆਂ ਨੂੰ ਜ਼ਿੰਮੇਵਾਰੀ ਨਾਲ ਆਪਣੇ ਟੈਕਸ ਦਾ ਭੁਗਤਾਨ ਕਰਨ ਲਈ ਸਨਮਾਨ ਮਿਲਣਾ ਚਾਹੀਦਾ ਹੈ। ਉਨ੍ਹਾਂ ਨੇ ਵੱਖ-ਵੱਖ ਸੁਧਾਰਾਂ ਨੂੰ ਸਫਲਤਾਪੂਰਵਕ ਲਾਗੂ ਕਰਨ ਲਈ ਇਨਕਮ ਟੈਕਸ ਵਿਭਾਗ ਦੀ ਸ਼ਲਾਘਾ ਕੀਤੀ। ਵਿੱਤ ਮੰਤਰੀ ਨੇ 161ਵੇਂ ਇਨਕਮ ਟੈਕਸ ਦਿਵਸ ਮੌਕੇ ਇਨਕਮ ਟੈਕਸ ਵਿਭਾਗ ਨੂੰ ਦਿੱਤੇ ਆਪਣੇ ਸੰਦੇਸ਼ ’ਚ ਵੱਖ-ਵੱਖ ਪ੍ਰਕਿਰਿਆਵਾਂ ਦੇ ਸੌਖਾਲੇ ਤਰੀਕੇ ਨਾਲ ਕੰਮ ਕਰਨ ਨੂੰ ਲੈ ਕੇ ਵਿਭਾਗ ਦੀ ਸ਼ਲਾਘਾ ਕੀਤੀ।
ਉਨ੍ਹਾਂ ਨੇ ਕਿਹਾ ਕਿ ਪ੍ਰਕਿਰਿਆਵਾਂ ਨੂੰ ਸੌਖਾਲਾ ਕਰਨ ਨਾਲ ਵਿਭਾਗ ਦਾ ਕੰਮਕਾਜ ਰੁਕਾਵਟ ਮੁਕਤ, ਪੱਖਪਾਤ ਰਹਿਤ ਅਤੇ ਪਾਰਦਰਸ਼ਨੀ ਹੋਇਆ ਹੈ। ਇਕ ਅਧਿਕਾਰਕ ਬਿਆਨ ਮੁਤਾਬਕ ਵਿੱਤ ਮੰਤਰੀ ਨੇ ਕਿਹਾ ਕਿ ਇਮਾਨਦਾਰ ਟੈਕਸਦਾਤਿਆਂ ਦਾ ਰਾਸ਼ਟਰ ਦੀ ਤਰੱਕੀ ’ਚ ਉਨ੍ਹਾਂ ਦੇ ਯੋਗਦਾਨ ਲਈ ਸਨਮਾਨ ਕੀਤਾ ਜਾਣਾ ਚਾਹੀਦਾਹੈ। ਸੀਤਾਰਮਣ ਨੇ ਮਹਾਮਾਰੀ ਕਾਰਨ ਪੈਦਾ ਹੋਈਆਂ ਮੁਸ਼ਕਲਾਂ ਦੇ ਬਾਵਜੂਦ ਪਾਲਣਾ ਦੀਆਂ ਵਚਨਬੱਧਤਾਵਾਂ ਨੂੰ ਪੂਰਾ ਕਰਨ ਲਈ ਵੀ ਟੈਕਸਦਾਤਿਆਂ ਦੀ ਸ਼ਲਾਘਾ ਕੀਤੀ।
‘2047 ਤੱਕ ਅਮਰੀਕਾ ਅਤੇ ਚੀਨ ਦੀ ਬਰਾਬਰੀ ਕਰ ਸਕਦੈ ਭਾਰਤ'
NEXT STORY