ਮੁੰਬਈ (ਭਾਸ਼ਾ) - ਅੰਤਰਿਮ ਬਜਟ ਪੇਸ਼ ਹੋਣ ਤੋਂ ਬਾਅਦ ਵੀਰਵਾਰ ਨੂੰ ਦੁਪਹਿਰ ਦੇ ਕਾਰੋਬਾਰ ਵਿਚ ਸਥਾਨਕ ਸ਼ੇਅਰ ਬਾਜ਼ਾਰਾਂ ਵਿਚ ਭਾਰੀ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲਿਆ। ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਦੁਪਹਿਰ ਦੇ ਕਾਰੋਬਾਰ 'ਚ 139.37 ਅੰਕ ਡਿੱਗ ਕੇ 71,612.74 'ਤੇ ਕਾਰੋਬਾਰ ਕਰਦਾ ਦੇਖਿਆ ਗਿਆ। ਇਸ ਦੇ ਨਾਲ ਹੀ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 33.15 ਅੰਕ ਡਿੱਗ ਕੇ 21,692.55 'ਤੇ ਆ ਗਿਆ।
ਬਹੁਤ ਹੀ ਅਸਥਿਰ ਵਪਾਰ ਵਿੱਚ ਦੋਵਾਂ ਸੂਚਕਾਂਕ ਨੇ ਥੋੜ੍ਹੇ ਸਮੇਂ ਵਿੱਚ ਵਾਪਸੀ ਕੀਤੀ। ਸੈਂਸੈਕਸ 91.52 ਅੰਕ ਵਧ ਕੇ 71,843.63 ਅੰਕਾਂ 'ਤੇ ਅਤੇ ਨਿਫਟੀ 17.95 ਅੰਕਾਂ ਦੇ ਵਾਧੇ ਨਾਲ 21,743.65 ਅੰਕਾਂ 'ਤੇ ਕਾਰੋਬਾਰ ਕਰਦਾ ਦੇਖਿਆ ਗਿਆ।
ਇਹ ਵੀ ਪੜ੍ਹੋ : ਪਾਕਿਸਤਾਨ ਜਾਰੀ ਕਰੇਗਾ ਨਵੇਂ ਨੋਟ, ਆਧੁਨਿਕ ਸੁਰੱਖਿਆ ਤਕਨੀਕ ਨਾਲ ਲੈਸ ਹੋਵੇਗੀ ਇਹ ਕਰੰਸੀ
ਸੈਂਸੈਕਸ ਕੰਪਨੀਆਂ 'ਚ ਅਲਟਰਾਟੈੱਕ ਸੀਮੈਂਟ, ਲਾਰਸਨ ਐਂਡ ਟੂਬਰੋ, ਵਿਪਰੋ ਅਤੇ ਬਜਾਜ ਫਾਈਨਾਂਸ ਦੇ ਸ਼ੇਅਰਾਂ 'ਚ ਸਭ ਤੋਂ ਜ਼ਿਆਦਾ ਗਿਰਾਵਟ ਦਰਜ ਕੀਤੀ ਗਈ।
ਮਾਰੂਤੀ, ਪਾਵਰ ਗਰਿੱਡ, ਮਹਿੰਦਰਾ ਐਂਡ ਮਹਿੰਦਰਾ ਅਤੇ ਟਾਟਾ ਕੰਸਲਟੈਂਸੀ ਸਰਵਿਸਿਜ਼ ਦੇ ਸ਼ੇਅਰ ਲਾਭ ਦੇ ਨਾਲ ਕਾਰੋਬਾਰ ਕਰ ਰਹੇ ਸਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀਰਵਾਰ ਨੂੰ ਸੰਸਦ 'ਚ ਅੰਤਰਿਮ ਬਜਟ ਪੇਸ਼ ਕਰਦੇ ਹੋਏ ਕਿਹਾ ਕਿ ਭਾਰਤੀ ਅਰਥਵਿਵਸਥਾ ਵਿਚ ਪਿਛਲੇ 10 ਸਾਲ ਵਿਚ ਵੱਡਾ ਸਕਾਰਾਤਮਕ ਬਦਲਾਅ ਦੇਖਿਆ ਗਿਆ ਹੈ।
ਇਹ ਵੀ ਪੜ੍ਹੋ : Richest Person: Elon Musk ਨੂੰ ਪਛਾੜ ਕੇ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਬਰਨਾਰਡ ਅਰਨੌਲਟ
ਜ਼ਿਕਰਯੋਗ ਹੈ ਕਿ ਅੱਜ ਭਾਵ 1 ਫਰਵਰੀ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਆਪਣਾ ਪਹਿਲਾ ਅੰਤਰਿਮ ਬਜਟ ਪੇਸ਼ ਕੀਤਾ ਹੈ। ਨਰਿੰਦਰ ਮੋਦੀ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਦਾ ਇਹ ਦੂਜਾ ਅੰਤਰਿਮ ਬਜਟ ਹੈ। ਇਸ ਬਜਟ ਰਾਹੀਂ ਸਰਕਾਰ ਨੂੰ ਉਦੋਂ ਤੱਕ ਖਰਚ ਕਰਨ ਦੀ ਇਜਾਜ਼ਤ ਦਿੱਤੀ ਜਾਂਦੀ ਹੈ ਜਦੋਂ ਤੱਕ ਨਵੀਂ ਸਰਕਾਰ ਪੂਰਾ ਬਜਟ ਪਾਸ ਨਹੀਂ ਕਰ ਲੈਂਦੀ। ਇਸ ਦੇ ਨਾਲ ਹੀ ਨਵੀਂ ਸਰਕਾਰ ਨੂੰ ਅੰਤਰਿਮ ਬਜਟ ਰਾਹੀਂ ਪੂਰੇ ਬਜਟ ਬਾਰੇ ਫੈਸਲੇ ਲੈਣ ਦੀ ਵੀ ਇਜਾਜ਼ਤ ਦਿੱਤੀ ਜਾਂਦੀ ਹੈ। ਚੋਣ ਨਤੀਜਿਆਂ ਤੋਂ ਬਾਅਦ ਕਿਸੇ ਕਾਰਨ ਸਰਕਾਰ ਸਮੇਂ ਸਿਰ ਪੂਰਨ ਬਜਟ ਪੇਸ਼ ਨਹੀਂ ਕਰ ਪਾਉਂਦੀ ਹੈ, ਤਾਂ ਉਸਨੂੰ ਖਰਚੇ ਲਈ ਸਦਨ ਦੀ ਮਨਜ਼ੂਰੀ ਲੈਣੀ ਪੈਂਦੀ ਹੈ।
ਸਰਕਾਰ ਅੰਤਰਿਮ ਬਜਟ ਵਿਚ ਨਵੇਂ ਐਲਾਨ ਕਰਨ ਲਈ ਆਜ਼ਾਦ ਹੈ। ਉਦਾਹਰਣ ਵਜੋਂ, ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਆਪਣੇ ਪਹਿਲੇ ਅੰਤਰਿਮ ਬਜਟ ਭਾਵ 2019 ਵਿਚ ਪ੍ਰਧਾਨ ਮੰਤਰੀ-ਕਿਸਾਨ ਸਨਮਾਨ ਨਿਧੀ ਯੋਜਨਾ ਦਾ ਐਲਾਨ ਕੀਤਾ ਸੀ। ਇਸ ਤੋਂ ਇਲਾਵਾ ਟੈਕਸ ਛੋਟ ਅਤੇ ਸਟੈਂਡਰਡ ਡਿਡਕਸ਼ਨ ’ਤੇ ਵੀ ਅਹਿਮ ਫੈਸਲੇ ਲਏ ਗਏ। ਇਸ ਦਾ ਮਤਲਬ ਇਹ ਹੈ ਕਿ ਮੋਦੀ ਸਰਕਾਰ ਦਾ ਪਹਿਲਾ ਅੰਤਰਿਮ ਬਜਟ ਲੋਕ-ਲੁਭਾਊ ਸੀ ਅਤੇ ਇਸ ਰਾਹੀਂ ਇਕ ਨਵੇਂ ਲਾਭਪਾਤਰੀ ਵਰਗ ਨੂੰ ਲੁਭਾਉਣ ਦੀ ਕੋਸ਼ਿਸ਼ ਕੀਤੀ ਗਈ। ਇਸੇ ਤਰ੍ਹਾਂ ਹੁਣ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਵਿਚ ਵੀ ਲੋਕਪ੍ਰਿਅ ਬਜਟ ਦੀ ਉਮੀਦ ਕੀਤੀ ਜਾ ਸਕਦੀ ਹੈ। ਹਾਲਾਂਕਿ ਨਵੀਂ ਸਰਕਾਰ ਪੂਰਾ ਬਜਟ ਪੇਸ਼ ਕਰਦੇ ਹੋਏ ਅੰਤਰਿਮ ਬਜਟ ਦੇ ਫੈਸਲਿਆਂ ਨੂੰ ਬਦਲਣ ਲਈ ਆਜ਼ਾਦ ਹੈ।
ਇਹ ਵੀ ਪੜ੍ਹੋ : ਗਰੀਬਾਂ ਦਾ ਪੱਕਾ ਮਕਾਨ ਬਣਾਉਣ ਦਾ ਸੁਪਨਾ ਹੋਵੇਗਾ ਪੂਰਾ, ਕੇਂਦਰ ਸਰਕਾਰ ਲਿਆ ਸਕਦੀ ਹੈ ਨਵੀਂ ਆਵਾਸ ਯੋਜਨਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਤਰਿਮ ਬਜਟ 2024: ਤੁਹਾਨੂੰ ਕਿਵੇਂ ਦੇਣਾ ਪਵੇਗਾ ਟੈਕਸ, ਜਾਣੋ ਸਭ ਕੁਝ
NEXT STORY