ਮੁੰਬਈ (ਏਜੰਸੀ) - ਕੱਚੇ ਤੇਲ ਦੀਆਂ ਕੀਮਤਾਂ ਵਿਚ ਵਾਧੇ ਅਤੇ ਘਰੇਲੂ ਇਕਵਿਟੀ ਬਜ਼ਾਰ ਵਿਚ ਕਮਜ਼ੋਰੀ ਦੇ ਕਾਰਨ ਸੋਮਵਾਰ ਨੂੰ ਭਾਰਤੀ ਰੁਪਿਆ ਸ਼ੁਰੂਆਤੀ ਕਾਰੋਬਾਰ ਦਰਮਿਆਨ ਅਮਰੀਕੀ ਡਾਲਰ ਦੇ ਮੁਕਾਬਲੇ 14 ਪੈਸੇ ਦੀ ਗਿਰਾਵਟ ਨਾਲ 73.21 ਦੇ ਪੱਧਰ 'ਤੇ ਆ ਗਿਆ।
ਫੋਰੈਕਸ ਵਪਾਰੀਆਂ ਨੇ ਕਿਹਾ ਕਿ ਏਸ਼ੀਆਈ ਮੁਦਰਾਵਾਂ ਵਿਚ ਗਿਰਾਵਟ ਅਤੇ ਡਾਲਰ ਦੀ ਮਜ਼ਬੂਤੀ ਕਾਰਨ ਨਿਵੇਸ਼ਕਾਂ ਦੀਆਂ ਭਾਵਨਾਵਾਂ ਨੂੰ ਵੀ ਕਮਜ਼ੋਰ ਕੀਤਾ ਹੈ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ ਘਰੇਲੂ ਮੁਦਰਾ ਡਾਲਰ ਦੇ ਮੁਕਾਬਲੇ 73.21 ਦੇ ਪੱਧਰ 'ਤੇ ਖੁੱਲ੍ਹੀ, ਜੋ ਪਿਛਲੇ ਬੰਦ ਦੇ ਮੁਕਾਬਲੇ 14 ਪੈਸੇ ਦੀ ਗਿਰਾਵਟ ਨੂੰ ਦਰਸਾਉਂਦੀ ਹੈ। ਸ਼ੁੱਕਰਵਾਰ ਨੂੰ ਰੁਪਿਆ ਅਮਰੀਕੀ ਮੁਦਰਾ ਦੇ ਮੁਕਾਬਲੇ 73.07 ਦੇ ਪੱਧਰ 'ਤੇ ਬੰਦ ਹੋਇਆ ਸੀ। ਗਲੋਬਲ ਤੇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.55% ਦੀ ਤੇਜ਼ੀ ਨਾਲ 73.09 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਿਆ। ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਇੰਡੈਕਸ 0.01 ਪ੍ਰਤੀਸ਼ਤ ਵਧ ਕੇ 90.56 'ਤੇ ਆ ਗਿਆ।
ਇਹ ਵੀ ਪੜ੍ਹੋ : ਖ਼ੁਸ਼ਖ਼ਬਰੀ! 815 ਰੁਪਏ ਵਾਲਾ ਗੈਸ ਸਿਲੰਡਰ ਖ਼ਰੀਦੋ ਸਿਰਫ਼ 15 ਰੁਪਏ ਵਿਚ, ਜਾਣੋ ਕਿਵੇਂ
ਨੇਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਪੈਟਰੋਲ 'ਚ 29 ਪੈਸੇ ਅਤੇ ਡੀਜ਼ਲ 'ਚ 31 ਪੈਸੇ ਦਾ ਵਾਧਾ, ਜਾਣੋ ਅੱਜ ਦਾ ਭਾਅ
NEXT STORY