ਮੁੰਬਈ — ਘਰੇਲੂ ਸਟਾਕ ਮਾਰਕੀਟ ਵਿਚ ਕਮਜ਼ੋਰ ਸ਼ੁਰੂਆਤ ਅਤੇ ਕੋਰੋਨਾ ਵਾਇਰਸ ਦੇ ਨਵੇਂ ਤਣਾਅ ਕਾਰਨ ਵੱਧ ਰਹੀ ਚਿੰਤਾਵਾਂ ਵਿਚਕਾਰ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਦੌਰਾਨ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 16 ਪੈਸੇ ਦੀ ਗਿਰਾਵਟ ਨਾਲ 73.95 ਦੇ ਪੱਧਰ ’ਤੇ ਖੁੱਲਿ੍ਹਆ। ਵਪਾਰੀਆਂ ਅਨੁਸਾਰ ਅਮਰੀਕੀ ਡਾਲਰ ਦੀ ਮਜ਼ਬੂਤੀ ਦੇ ਕਾਰਨ ਰੁਪਏ ’ਤੇ ਦਬਾਅ ਵਧਿਆ ਹੈ।
ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ’ਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 73.95 ਦੇ ਪੱਧਰ ’ਤੇ ਖੁੱਲਿ੍ਹਆ, ਜੋ ਪਿਛਲੇ ਬੰਦ ਭਾਅ ਦੇ ਮੁਕਾਬਲੇ 16 ਪੈਸੇ ਦੀ ਗਿਰਾਵਟ ਨੂੰ ਦਰਸਾਉਂਦਾ ਹੈ। ਰੁਪਿਆ ਸੋਮਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ 23 ਪੈਸੇ ਕਮਜ਼ੋਰ ਹੋ ਕੇ ਦੋ ਹਫਤੇ ਦੇ ਹੇਠਲੇ ਪੱਧਰ 73.79 ਦੇ ਪੱਧਰ ’ਤੇ ਬੰਦ ਹੋਇਆ ਸੀ। ਇਸ ਦੌਰਾਨ ਛੇ ਵੱਡੀਆਂ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਇੰਡੈਕਸ 0.25 ਪ੍ਰਤੀਸ਼ਤ ਦੇ ਵਾਧੇ ਨਾਲ 90.27 ਦੇ ਪੱਧਰ ’ਤੇ ਬੰਦ ਹੋਇਆ ਹੈ। ਗਲੋਬਲ ਤੇਲ ਦਾ ਬੈਂਚਮਾਰਕ ਬ੍ਰੈਂਟ ਕਰੂਡ ਫਿੳੂਚਰਜ਼ 0.51 ਪ੍ਰਤੀਸ਼ਤ ਦੀ ਗਿਰਾਵਟ ਦੇ ਨਾਲ 50.56 ਡਾਲਰ ਪ੍ਰਤੀ ਬੈਰਲ ਰਹਿ ਗਿਆ।
ਕੋਰੋਨਾ ਲਾਗ ਨੇ ਵਧਾਈ ਸੋਨਾ-ਚਾਂਦੀ ਦੀ ਚਮਕ, ਤੇਜ਼ੀ ਨਾਲ ਵਧ ਰਹੀਆਂ ਹਨ ਕੀਮਤਾਂ
NEXT STORY