ਮੁੰਬਈ (ਭਾਸ਼ਾ) : ਵਿਦੇਸ਼ੀ ਬਾਜ਼ਾਰ ਵਿਚ ਅਮਰੀਕੀ ਮੁਦਰਾ ਦੀ ਮਜ਼ਬੂਤੀ 'ਤੇ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਡਾਲਰ ਦੇ ਮੁਕਾਬਲੇ ਰੁਪਿਆ 9 ਪੈਸੇ ਦੀ ਗਿਰਾਵਟ ਨਾਲ 73.18 'ਤੇ ਆ ਗਿਆ। ਫਾਰੇਕਸ ਵਪਾਰੀਆਂ ਨੇ ਕਿਹਾ ਕਿ ਸ਼ੁੱਕਰਵਾਰ ਨੂੰ ਰਿਜ਼ਰਵ ਬੈਂਕ ਆਫ ਇੰਡੀਆ (ਆਰਬੀਆਈ) ਦੀ ਮੁਦਰਾ ਨੀਤੀ ਦੀ ਬੈਠਕ ਦੇ ਨਤੀਜਿਆਂ ਦੀ ਘੋਸ਼ਣਾ ਤੋਂ ਪਹਿਲਾਂ ਮਾਰਕੀਟ ਭਾਗੀਦਾਰ ਸਾਵਧਾਨੀ ਪੂਰਣ ਰੁਖ਼ ਅਪਣਾ ਰਹੇ ਹਨ।
ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਘਰੇਲੂ ਯੂਨਿਟ ਡਾਲਰ ਦੇ ਮੁਕਾਬਲੇ 73.17 ਦੇ ਪੱਧਰ 'ਤੇ ਖੁੱਲ੍ਹਿਆ ਅਤੇ ਹੋਰ ਹੇਠਾਂ ਆ ਕੇ 73.18 'ਤੇ ਆ ਗਿਆ, ਜੋ ਪਿਛਲੇ ਬੰਦ ਕੀਮਤ ਨਾਲੋਂ ਨੌਂ ਪੈਸੇ ਦੀ ਗਿਰਾਵਟ ਨੂੰ ਦਰਸਾਉਂਦਾ ਹੈ। ਰੁਪਿਆ ਬੁੱਧਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ 73.09 ਦੇ ਪੱਧਰ 'ਤੇ ਬੰਦ ਹੋਇਆ ਸੀ। ਇਸ ਦੌਰਾਨ ਛੇ ਵੱਡੀਆਂ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਇੰਡੈਕਸ 0.06% ਦੀ ਤੇਜ਼ੀ ਨਾਲ 89.96 'ਤੇ ਪਹੁੰਚ ਗਿਆ। ਗਲੋਬਲ ਤੇਲ ਦਾ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.62 ਫੀਸਦੀ ਚੜ੍ਹ ਕੇ 71.79 ਡਾਲਰ ਪ੍ਰਤੀ ਬੈਰਲ ਰਿਹਾ।
ਇਹ ਵੀ ਪੜ੍ਹੋ: PNB ਦੇ ਖ਼ਾਤਾਧਾਰਕਾਂ ਲਈ ਖੁਸ਼ਖਬਰੀ, ਬੈਂਕ ਨੇ MCLR 'ਚ ਕੀਤੀ ਕਟੌਤੀ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਸ਼ੇਅਰ ਬਾਜ਼ਾਰ 'ਚ ਵਾਧਾ, ਸੈਂਸੈਕਸ 268 ਅੰਕ ਤੇ ਨਿਫਟੀ 82 ਅੰਕ ਚੜ੍ਹੇ
NEXT STORY