ਮੁੰਬਈ (ਭਾਸ਼ਾ) - ਵਿਦੇਸ਼ੀ ਫੰਡਾਂ ਦੇ ਪ੍ਰਵਾਹ ਜਾਰੀ ਰਹਿਣ ਕਾਰਨ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 11 ਪੈਸੇ ਦੀ ਮਜ਼ਬੂਤੀ ਨਾਲ 82.20 ਦੇ ਪੱਧਰ 'ਤੇ ਪਹੁੰਚ ਗਿਆ। ਵਿਦੇਸ਼ੀ ਮੁਦਰਾ ਵਪਾਰੀਆਂ ਨੇ ਕਿਹਾ ਕਿ ਘਰੇਲੂ ਸ਼ੇਅਰ ਬਾਜ਼ਾਰ 'ਚ ਕਮਜ਼ੋਰੀ ਨਾਲ ਰੁਪਏ ਦੇ ਲਾਭ ਨੂੰ ਸੀਮਤ ਕੀਤਾ ਗਿਆ। ਅੰਤਰ-ਬੈਂਕ ਵਿਦੇਸ਼ੀ ਮੁਦਰਾ ਬਜ਼ਾਰ ਵਿੱਚ ਰੁਪਿਆ ਡਾਲਰ ਦੇ ਮੁਕਾਬਲੇ 82.22 'ਤੇ ਖੁੱਲ੍ਹਿਆ ਅਤੇ ਫਿਰ ਆਪਣੀ ਪਿਛਲੀ ਬੰਦ ਕੀਮਤ ਦੇ ਮੁਕਾਬਲੇ 11 ਪੈਸੇ ਦਾ ਵਾਧਾ ਦਰਜ ਕਰਦੇ ਹੋਏ 82.20 'ਤੇ ਪਹੁੰਚ ਗਿਆ।
ਰੁਪਿਆ ਸੋਮਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ 82.31 ਦੇ ਪੱਧਰ 'ਤੇ ਬੰਦ ਹੋਇਆ ਸੀ। ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਣ ਵਾਲਾ ਡਾਲਰ ਸੂਚਕਾਂਕ 0.06 ਫ਼ੀਸਦੀ ਡਿੱਗ ਕੇ 102.37 'ਤੇ ਆ ਗਿਆ। ਇਸ ਦੌਰਾਨ ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.51 ਫ਼ੀਸਦੀ ਡਿੱਗ ਕੇ 75.61 ਡਾਲਰ ਪ੍ਰਤੀ ਬੈਰਲ 'ਤੇ ਆ ਗਿਆ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਸੋਮਵਾਰ ਨੂੰ 1,685.29 ਕਰੋੜ ਰੁਪਏ ਦੇ ਸ਼ੇਅਰ ਖਰੀਦੇ।
ਸ਼ੁਰੂਆਤੀ ਕਾਰੋਬਾਰ 'ਚ ਲਾਲ ਨਿਸ਼ਾਨ 'ਤੇ ਖੁੱਲ੍ਹਿਆ ਸੈਂਸੈਕਸ, ਨਿਫਟੀ 18,300 'ਤੇ ਬਰਕਰਾਰ
NEXT STORY