ਮੁੰਬਈ (ਭਾਸ਼ਾ ) : ਕੱਚੇ ਤੇਲ ਦੀਆਂ ਕੀਮਤਾਂ ’ਚ ਨਰਮੀ ਅਤੇ ਹੋਰ ਏਸ਼ੀਆਈ ਮੁਦਰਾਵਾਂ ’ਚ ਤੇਜ਼ੀ ਨਾਲ ਡਾਲਰ ਦੇ ਮੁਕਾਬਲੇ ਰੁਪਿਆ ਵੀਰਵਾਰ ਨੂੰ 27 ਪੈਸੇ ਚੜ੍ਹ ਕੇ 79.68 ਦੇ ਪੱਧਰ ’ਤੇ ਪਹੁੰਚ ਗਿਆ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ, ਰੁਪਿਆ ਡਾਲਰ ਦੇ ਮੁਕਾਬਲੇ 79.72 'ਤੇ ਖੁੱਲ੍ਹਿਆ ਅਤੇ ਫਿਰ ਸ਼ੁਰੂਆਤੀ ਸੌਦਿਆਂ ਵਿਚ ਵਾਧਾ ਦਰਜ ਕਰਦੇ ਹੋਏ 79.68 'ਤੇ ਆ ਗਿਆ।
ਇਸ ਤਰ੍ਹਾਂ ਸਥਾਨਕ ਯੂਨਿਟ ਨੇ ਪਿਛਲੀ ਬੰਦ ਕੀਮਤ ਦੇ ਮੁਕਾਬਲੇ 27 ਪੈਸੇ ਦਾ ਵਾਧਾ ਦਰਜ ਕੀਤਾ। ਬੁੱਧਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 13 ਪੈਸੇ ਕਮਜ਼ੋਰ ਹੋ ਕੇ 79.95 ਦੇ ਪੱਧਰ 'ਤੇ ਬੰਦ ਹੋਇਆ ਸੀ। ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਸੂਚਕ ਅੰਕ 0.05 ਫੀਸਦੀ ਡਿੱਗ ਕੇ 109.78 'ਤੇ ਆ ਗਿਆ।
ਗਲੋਬਲ ਆਇਲ ਸਟੈਂਡਰਡ ਬ੍ਰੈਂਟ ਕਰੂਡ ਫਿਊਚਰਜ਼ 1.06 ਫੀਸਦੀ ਵਧ ਕੇ 88.93 ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਸਟਾਕ ਮਾਰਕੀਟ ਦੇ ਅਸਥਾਈ ਅੰਕੜਿਆਂ ਦੇ ਅਨੁਸਾਰ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਬੁੱਧਵਾਰ ਨੂੰ 758.37 ਕਰੋੜ ਰੁਪਏ ਦੇ ਸ਼ੇਅਰ ਖਰੀਦੇ।
3 ਰੁਪਏ ਤੱਕ ਸਸਤਾ ਹੋ ਸਕਦੈ ਪੈਟਰੋਲ-ਡੀਜ਼ਲ, 7 ਮਹੀਨਿਆਂ 'ਚ ਸਭ ਤੋਂ ਘੱਟ ਹੋਏ ਭਾਅ
NEXT STORY