ਮੁੰਬਈ (ਭਾਸ਼ਾ) - ਅਮਰੀਕੀ ਮੁਦਰਾ ਦੀ ਕਮਜ਼ੋਰੀ ਅਤੇ ਘਰੇਲੂ ਸਟਾਕ ਮਾਰਕੀਟ 'ਚ ਤੇਜ਼ੀ ਦੇ ਕਾਰਨ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਦੌਰਾਨ ਰੁਪਿਆ 13 ਪੈਸੇ ਮਜ਼ਬੂਤਹੋ ਕੇ 72.83 ਦੇ ਪੱਧਰ 'ਤੇ ਖੁੱਲ੍ਹਿਆ। ਅੰਤਰਬੈਂਕ ਵਿਦੇਸ਼ੀ ਐਕਸਚੇਂਜ ਬਾਜ਼ਾਰ ਵਿਚ ਰੁਪਿਆ, ਅਮਰੀਕੀ ਡਾਲਰ ਦੇ ਮੁਕਾਬਲੇ 72.85 ਦੇ ਪੱਧਰ 'ਤੇ ਖੁੱਲ੍ਹਿਆ ਅਤੇ ਫਿਰ ਇਹ 72.83 ਦੇ ਪੱਧਰ 'ਤੇ ਪਹੁੰਚ ਗਿਆ, ਜੋ ਪਿਛਲੇ ਬੰਦ ਦੇ ਮੁਕਾਬਲੇ 13 ਪੈਸੇ ਦੀ ਮਜ਼ਬੂਤੀ ਦਰਸਾਉਂਦਾ ਹੈ।
ਸੋਮਵਾਰ ਨੂੰ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 72.96 ਦੇ ਪੱਧਰ 'ਤੇ ਬੰਦ ਹੋਇਆ ਸੀ। ਇਸ ਦੌਰਾਨ ਛੇ ਵੱਡੀਆਂ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਇੰਡੈਕਸ 0.10 ਪ੍ਰਤੀਸ਼ਤ ਦੀ ਗਿਰਾਵਟ ਨਾਲ 89.75 'ਤੇ ਬੰਦ ਹੋਇਆ ਹੈ। ਬ੍ਰੈਂਟ ਕਰੂਡ ਫਿਊਚਰਜ਼, ਗਲੋਬਲ ਤੇਲ ਦਾ ਬੈਂਚਮਾਰਕ 0.41 ਫੀਸਦੀ ਚੜ੍ਹ ਕੇ 68.74 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਿਆ। ਸ਼ੇਅਰ ਬਾਜ਼ਾਰ ਦੇ ਆਰਜ਼ੀ ਅੰਕੜਿਆਂ ਦੇ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਸੋਮਵਾਰ ਨੂੰ ਕੁਲ ਆਧਾਰ 'ਤੇ 585.36 ਕਰੋੜ ਰੁਪਏ ਦੇ ਸ਼ੇਅਰ ਖਰੀਦੇ।
ਇਹ ਵੀ ਪੜ੍ਹੋ : 19 ਕਰਮਚਾਰੀਆਂ ਵਾਲੀ ਅਨਜਾਨ ਕੰਪਨੀ ਦੀ ਭਾਰਤ ’ਚ 500 ਬਿਲਿਅਨ ਡਾਲਰ ਦੇ ਨਿਵੇਸ਼ ਦੀ ਪੇਸ਼ਕਸ਼
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਮਸਕ ਦੇ ਇਸ਼ਾਰੇ 'ਤੇ ਨੱਚ ਰਹੀ ਕ੍ਰਿਪਟੋਕਰੰਸੀ, Bitcoin 'ਚ ਫਿਰ ਇੰਨਾ ਉਛਾਲ
NEXT STORY