ਮੁੰਬਈ (ਭਾਸ਼ਾ) - ਵਿਦੇਸ਼ੀ ਫੰਡਾਂ ਦੀ ਖਰੀਦਦਾਰੀ ਰਹਿਣ ਕਾਰਨ ਬੁੱਧਵਾਰ ਨੂੰ ਘਰੇਲੂ ਬਾਜ਼ਾਰਾਂ ਦੇ ਸ਼ੁਰੂਆਤੀ ਕਾਰੋਬਾਰ 'ਚ ਤੇਜ਼ੀ ਰਹੀ। ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 305.44 ਅੰਕ ਵਧ ਕੇ 66,479.64 'ਤੇ ਪਹੁੰਚ ਗਿਆ। ਨਿਫਟੀ 103 ਅੰਕ ਵਧ ਕੇ 19,992.70 'ਤੇ ਪਹੁੰਚ ਗਿਆ। ਸੈਂਸੈਕਸ ਦੀਆਂ ਕੰਪਨੀਆਂ 'ਚ ਭਾਰਤੀ ਏਅਰਟੈੱਲ, ਟੈਕ ਮਹਿੰਦਰਾ, ਵਿਪਰੋ, ਟਾਟਾ ਕੰਸਲਟੈਂਸੀ ਸਰਵਿਸਿਜ਼, ਐੱਚਸੀਐੱਲ ਟੈਕਨਾਲੋਜੀਜ਼, ਇੰਫੋਸਿਸ, ਮਹਿੰਦਰਾ ਐਂਡ ਮਹਿੰਦਰਾ, ਐੱਚਡੀਐੱਫਸੀ ਬੈਂਕ, ਐਕਸਿਸ ਬੈਂਕ ਅਤੇ ਰਿਲਾਇੰਸ ਇੰਡਸਟਰੀਜ਼ ਦੇ ਸ਼ੇਅਰ ਵਾਧੇ 'ਚ ਰਹੇ।
ਇਹ ਵੀ ਪੜ੍ਹੋ - SC ਦੀ ਸੁਣਵਾਈ ਤੋਂ ਬਾਅਦ ਅਡਾਨੀ ਦੇ ਸ਼ੇਅਰਾਂ 'ਚ ਤੂਫ਼ਾਨੀ ਵਾਧਾ, 20 ਫ਼ੀਸਦੀ ਤੱਕ ਚੜ੍ਹੇ
ਇਸ ਦੌਰਾਨ ਪਾਵਰ ਗਰਿੱਡ ਅਤੇ ਐੱਨਟੀਪੀਸੀ ਪਛੜਣ ਵਾਲਿਆਂ ਦੇ ਸ਼ੇਅਰ ਨੁਕਸਾ ਵਿੱਚ ਸ਼ਾਮਲ ਸਨ। ਹੋਰ ਏਸ਼ੀਆਈ ਬਾਜ਼ਾਰਾਂ 'ਚ ਜਾਪਾਨ ਦਾ ਨਿੱਕੇਈ ਲਾਭ 'ਚ ਰਿਹਾ, ਜਦਕਿ ਦੱਖਣੀ ਕੋਰੀਆ ਦਾ ਕੋਸਪੀ, ਚੀਨ ਦਾ ਸ਼ੰਘਾਈ ਅਤੇ ਹਾਂਗਕਾਂਗ ਦਾ ਹੈਂਗ ਸੇਂਗ ਘਾਟੇ 'ਚ ਰਿਹਾ। ਮੰਗਲਵਾਰ ਨੂੰ ਅਮਰੀਕੀ ਬਾਜ਼ਾਰ ਮਾਮੂਲੀ ਵਾਧੇ ਨਾਲ ਬੰਦ ਹੋਇਆ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.02 ਫ਼ੀਸਦੀ ਘੱਟ ਕੇ 81.66 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਮੰਗਲਵਾਰ ਨੂੰ 783.82 ਕਰੋੜ ਰੁਪਏ ਦੇ ਸ਼ੇਅਰ ਖਰੀਦੇ।
ਇਹ ਵੀ ਪੜ੍ਹੋ - ਸ਼ਮੀ ਦੀ ਸ਼ਾਨਦਾਰ ਗੇਂਦਬਾਜ਼ੀ ਨੇ ਜਿੱਤਿਆ ਦਿਲ, ਕੰਪਨੀਆਂ ਵਿਚਾਲੇ ਲੱਗੀ ਦੌੜ, ਜਾਣੋ ਇਕ ਡੀਲ ਦੀ ਫ਼ੀਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੁੜ ਮੁਸ਼ਕਲਾਂ ਦੇ ਘੇਰੇ 'ਚ ਫਸੀ BYJU'S, BCCI ਨੇ NCLT ’ਚ ਘਸੀਟਿਆ
NEXT STORY