ਨਵੀਂ ਦਿੱਲੀ : ਦੇਸ਼ ਵਿੱਚ 1 ਜੂਨ ਤੋਂ ਕਈ ਨਵੇਂ ਨਿਯਮ ਅਤੇ ਕੀਮਤਾਂ ਲਾਗੂ ਹੋ ਗਈਆਂ ਹਨ, ਜਿਨ੍ਹਾਂ ਦਾ ਸਿੱਧਾ ਅਸਰ ਆਮ ਆਦਮੀ ਦੀ ਜੇਬ 'ਤੇ ਪੈਣ ਵਾਲਾ ਹੈ। ਸਭ ਤੋਂ ਵੱਡਾ ਬਦਲਾਅ ਐਲਪੀਜੀ (LPG) ਸਿਲੰਡਰ ਦੀਆਂ ਕੀਮਤਾਂ ਵਿੱਚ ਦੇਖਣ ਨੂੰ ਮਿਲਿਆ ਹੈ।
ਤੇਲ ਕੰਪਨੀਆਂ ਨੇ 19 ਕਿਲੋਗ੍ਰਾਮ ਵਾਲੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 42 ਰੁਪਏ ਦਾ ਵਾਧਾ ਕੀਤਾ ਹੈ। ਇਸ ਵਾਧੇ ਤੋਂ ਬਾਅਦ ਦਿੱਲੀ ਵਿੱਚ ਹੁਣ ਕਮਰਸ਼ੀਅਲ ਸਿਲੰਡਰ ਦੀ ਕੀਮਤ 1813.50 ਰੁਪਏ ਹੋ ਗਈ ਹੈ। ਕੋਲਕਾਤਾ ਵਿੱਚ ਸਭ ਤੋਂ ਵੱਧ 53.50 ਰੁਪਏ ਦਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਉੱਥੇ ਨਵੀਂ ਕੀਮਤ 3255.50 ਰੁਪਏ ਹੋ ਗਈ ਹੈ। ਇਸ ਤੋਂ ਇਲਾਵਾ, 5 ਕਿਲੋਗ੍ਰਾਮ ਵਾਲੇ ਛੋਟੇ ਐਫਟੀਐਲ (FTL) ਸਿਲੰਡਰ ਦੀ ਕੀਮਤ ਵਿੱਚ ਵੀ 11 ਰੁਪਏ ਦਾ ਵਾਧਾ ਹੋਇਆ ਹੈ।
ਰਾਹਤ ਦੀ ਗੱਲ ਇਹ ਹੈ ਕਿ ਘਰੇਲੂ ਰਸੋਈ ਗੈਸ ਸਿਲੰਡਰ (14.2 ਕਿਲੋਗ੍ਰਾਮ) ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਯਾਨੀ ਕਿ ਆਮ ਜਨਤਾ ਦੇ ਘਰਾਂ ਵਿੱਚ ਵਰਤੇ ਜਾਣ ਵਾਲੇ ਸਿਲੰਡਰ ਪਹਿਲਾਂ ਵਾਲੀ ਦਰ 'ਤੇ ਹੀ ਮਿਲਣਗੇ।
ਈਂਧਨ 'ਤੇ ਐਕਸਪੋਰਟ ਡਿਊਟੀ ਘਟੀ
ਕੇਂਦਰ ਸਰਕਾਰ ਨੇ 1 ਜੂਨ ਤੋਂ ਪੈਟਰੋਲ, ਡੀਜ਼ਲ ਅਤੇ ਹਵਾਈ ਜਹਾਜ਼ ਦੇ ਈਂਧਨ (ATF) 'ਤੇ ਐਕਸਪੋਰਟ ਡਿਊਟੀ ਘਟਾ ਦਿੱਤੀ ਹੈ। ਪੈਟਰੋਲ ਦੇ ਨਿਰਯਾਤ 'ਤੇ ਡਿਊਟੀ 1.5 ਰੁਪਏ, ਡੀਜ਼ਲ 'ਤੇ 13.5 ਰੁਪਏ ਅਤੇ ATF 'ਤੇ 9.5 ਰੁਪਏ ਪ੍ਰਤੀ ਲੀਟਰ ਤੈਅ ਕੀਤੀ ਗਈ ਹੈ। ਹਾਲਾਂਕਿ, ਘਰੇਲੂ ਪੱਧਰ 'ਤੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਇਸ ਨਾਲ ਕੋਈ ਬਦਲਾਅ ਨਹੀਂ ਹੋਵੇਗਾ ਕਿਉਂਕਿ ਐਕਸਾਈਜ਼ ਡਿਊਟੀ ਸਥਿਰ ਰੱਖੀ ਗਈ ਹੈ।
ਮੁੰਬਈ 'ਚ CNG ਮਹਿੰਗੀ
ਮੁੰਬਈ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਲਈ ਮਾੜੀ ਖ਼ਬਰ ਹੈ ਕਿਉਂਕਿ ਉੱਥੇ CNG 2 ਰੁਪਏ ਪ੍ਰਤੀ ਕਿਲੋ ਮਹਿੰਗੀ ਹੋ ਗਈ ਹੈ। ਇਸ ਦੇ ਨਾਲ ਹੀ ਪਾਈਪਡ ਨੈਚੁਰਲ ਗੈਸ (PNG) ਦੇ ਰੇਟ ਵੀ 50 ਪੈਸੇ ਵਧਾ ਦਿੱਤੇ ਗਏ ਹਨ।
ਅੱਜ ਤੋਂ ਬਦਲਣਗੇ ਇਹ 6 ਵੱਡੇ ਨਿਯਮ: LPG, UPI ਤੇ ਬੈਂਕਿੰਗ ਸਣੇ ਆਮ ਆਦਮੀ ਦੀ ਜੇਬ 'ਤੇ ਪਵੇਗਾ ਸਿੱਧਾ ਅਸਰ
NEXT STORY