ਨਵੀਂ ਦਿੱਲੀ : ਵਣਜ ਮੁਖੀ ਸੁਨੀਲ ਬਰਥਵਾਲ ਨੇ ਕਿਹਾ ਕਿ ਵਿੱਤੀ ਸਾਲ 2030 ਤੱਕ ਭਾਰਤ ਤੇ ਬ੍ਰਾਜ਼ੀਲ ਵਿਚਾਲੇ ਦੋ-ਪੱਖੀ ਵਪਾਰ ਨੂੰ 3 ਗੁਣਾ ਕਰਦੇ ਹੋਏ 50 ਅਰਬ ਡਾਲਰ ਤੱਕ ਲਿਜਾਣ ਦਾ ਮਹੱਤਵਪੂਰਨ ਟੀਚਾ ਰੱਖਿਆ ਗਿਆ ਹੈ। ਇਸ ਸਮੇਂ ਭਾਰਤ ਅਤੇ ਬ੍ਰਾਜ਼ੀਲ ਵਿਚਾਲੇ 15.2 ਅਰਬ ਡਾਲਰ ਦਾ ਦੋ-ਪੱਖੀ ਵਪਾਰ ਹੈ। ਉਸ ਨੇ ਅੱਗੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਵਪਾਰ ਨੂੰ ਅਗਲੇ 2-3 ਸਾਲਾਂ ਤੱਕ 30 ਅਰਬ ਡਾਲਰ ਤੱਕ ਪਹੁੰਚਾਉਣ 'ਤੇ ਵਿਚਾਰ ਕੀਤਾ ਜਾ ਰਿਹਾ ਹੈ। ਅਸੀਂ ਸਾਲ 2030 ਤੱਕ ਇਸ ਵਪਾਰ ਨੂੰ 50 ਅਰਬ ਡਾਲਰ ਤੱਕ ਪਹੁੰਚਾਉਣ ਦੀਆਂ ਯੋਜਨਾਵਾਂ ਬਣਾ ਰਹੇ ਹਾਂ ਅਤੇ ਇਸ ਵਪਾਰ 'ਚ ਵਾਧੇ ਦੀਆਂ ਕਾਫ਼ੀ ਸੰਭਾਵਨਾਵਾਂ ਹਨ।
ਇਹ ਵੀ ਪੜ੍ਹੋ - ਗੌਤਮ ਅਡਾਨੀ ਨੂੰ ਪਛਾੜ ਮੁੜ ਭਾਰਤ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਮੁਕੇਸ਼ ਅੰਬਾਨੀ, ਜਾਣੋ ਕੁੱਲ ਜਾਇਦਾਦ
ਦੱਸ ਦੇਈਏ ਕਿ ਬਰਥਾਵਲ ਅਕਤੂਬਰ ਦੇ ਮਹੀਨੇ ਦੀ ਸ਼ੁਰੂਆਤ 'ਚ ਵਪਾਰ ਵਧਾਉਣ ਦੇ ਮਾਮਲੇ 'ਚ ਬ੍ਰਾਜ਼ੀਲ ਦੌਰੇ 'ਤੇ ਗਏ ਸਨ। ਉੱਥੇ ਉਨ੍ਹਾਂ ਨੇ ਭਾਰਤ-ਬ੍ਰਾਜ਼ੀਲ ਵਪਾਰ ਨਿਗਰਾਨੀ ਵਿਵਸਥਾ ਦੀ 6ਵੀਂ ਬੈਠਕ ਦੀ ਅਗਵਾਈ ਕੀਤੀ ਸੀ। ਵਣਜ ਮੁਖੀ ਨੇ ਇਸ ਦੌਰੇ 'ਤੇ ਭਾਰਤ ਅਤੇ ਬ੍ਰਾਜ਼ੀਲ ਵਿਚਾਲੇ ਬਾਜ਼ਾਰ ਪਹੁੰਚ ਨਾਲ ਸਬੰਧਿਤ ਮੁੱਦਿਆਂ ਦੇ ਇਲਾਵਾ ਸਹਿਯੋਗ ਦੇ ਨਵੇਂ ਖੇਤਰਾਂ 'ਤੇ ਵੀ ਚਰਚਾ ਕੀਤੀ ਗਈ ਸੀ। ਇਸ ਦੌਰਾਨ ਬਾਜ਼ਾਰ ਪਹੁੰਚ ਨਾਲ ਜੁੜੇ ਮੁੱਦਿਆਂ ਅਤੇ ਸਹਿਯੋਗ ਦੇ ਖੇਤਰਾਂ 'ਤੇ ਵੀ ਦੋ ਕਾਰਜ ਗਰੁੱਪ ਬਣਾਏ ਗਏ।
ਇਹ ਵੀ ਪੜ੍ਹੋ - ਘਰ ਲੈਣ ਦਾ ਸੁਫ਼ਨਾ ਹੋਵੇਗਾ ਸਾਕਾਰ, ਦੀਵਾਲੀ ਤੋਂ ਪਹਿਲਾਂ ਸਰਕਾਰ ਦੇਣ ਜਾ ਰਹੀ ਹੈ ਵੱਡਾ ਤੋਹਫ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Air India ਨੇ ਤੇਲ ਅਵੀਵ ਲਈ ਨਿਰਧਾਰਤ ਉਡਾਣਾਂ ਮੁਅੱਤਲ ਕਰਨ ਦੀ ਤਾਰੀਖ਼ ਵਧਾਈ
NEXT STORY