ਨਵੀਂ ਦਿੱਲੀ : ਭਾਰਤ ਵਿੱਚ 100 ਤੋਂ ਵੱਧ ਯੂਨੀਕੋਰਨ ਕੰਪਨੀਆਂ ਹਨ ਜਿਨ੍ਹਾਂ ਦੀ ਕੁੱਲ ਕੀਮਤ 250 ਅਰਬ ਡਾਲਰ ਤੋਂ ਵੱਧ ਹੈ ਅਤੇ ਇਹ ਯੂਨੀਕੋਰਨ ਪਿਛਲੇ ਕੁਝ ਸਾਲਾਂ ਵਿੱਚ 63 ਅਰਬ ਡਾਲਰ ਤੋਂ ਵੱਧ ਇਕੱਠਾ ਕਰਨ ਵਿੱਚ ਕਾਮਯਾਬ ਹੋਏ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਅਮਰੀਕਾ ਦੀ ਮਸ਼ਹੂਰ ਸਿਲੀਕਾਨ ਵੈਲੀ 'ਚ ਲਗਭਗ 25 ਫੀਸਦੀ ਸਟਾਰਟਅੱਪ ਭਾਰਤੀ ਮੂਲ ਦੇ ਲੋਕਾਂ ਦੇ ਹੱਥਾਂ 'ਚ ਹਨ। ਤੁਹਾਨੂੰ ਦੱਸ ਦੇਈਏ ਕਿ ਇੱਕ ਅਰਬ ਡਾਲਰ ਤੋਂ ਵੱਧ ਦੀ ਕੀਮਤ ਵਾਲੇ ਸਟਾਰਟਅੱਪ ਨੂੰ ਯੂਨੀਕੋਰਨ ਕਿਹਾ ਜਾਂਦਾ ਹੈ।
ਵਿੱਤ ਮੰਤਰੀ ਨੇ ਕਿਹਾ, ''ਤੁਸੀਂ ਸਾਰੇ ਉੱਦਮੀ ਬਣ ਸਕਦੇ ਹੋ ਅਤੇ ਹੋਰ ਲੋਕਾਂ ਨੂੰ ਰੁਜ਼ਗਾਰ ਦੇ ਸਕਦੇ ਹੋ। ਇਹ ਉਹ ਥਾਂ ਨਹੀਂ ਹੈ ਜਿੱਥੇ ਉੱਦਮਤਾ ਚਿੰਤਾ ਦਾ ਵਿਸ਼ਾ ਹੈ ਜਾਂ ਜੋਖਮ ਸ਼ਾਮਲ ਹੈ। ਇਸ ਵਿੱਚ ਜੋਖਮ ਸ਼ਾਮਲ ਹੋ ਸਕਦਾ ਹੈ ਪਰ ਇਹ ਸੰਭਵ ਹੈ ਕਿ ਤੁਸੀਂ ਸਾਰੇ ਆਪਣੇ ਆਪ ਹੀ ਉੱਦਮੀ ਬਣ ਜਾਓ।"
ਕੇਂਦਰੀ ਵਿੱਤ ਮੰਤਰੀ ਨੇ ਕਿਹਾ ਕਿ ਭਾਰਤ ਨੂੰ ਉਦਯੋਗ ਦੀਆਂ ਜ਼ਰੂਰਤਾਂ ਨੂੰ ਸਮਝਣਾ ਹੋਵੇਗਾ ਅਤੇ ਵਿਦਿਅਕ ਸੰਸਥਾਵਾਂ ਨੂੰ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਤਿਆਰ ਕਰਨਾ ਹੋਵੇਗਾ ਕਿ ਉਹ ਉਦਯੋਗ ਵਿੱਚ ਆਪਣੀ ਜਗ੍ਹਾ ਬਣਾ ਸਕਣ ਅਤੇ ਦੇਸ਼ ਦੇ ਵਿਕਾਸ ਟੀਚਿਆਂ ਨੂੰ ਪ੍ਰਾਪਤ ਕਰਨ ਵਿੱਚ ਮਦਦ ਕਰ ਸਕਣ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਰੁਪਏ ਨੂੰ ਡਿੱਗਣ ਤੋਂ ਬਚਾਉਣ ਲਈ RBI ‘ਸਮਝਦਾਰੀ’ ਨਾਲ ਕਰ ਰਿਹੈ ਵਿਦੇਸ਼ੀ ਕਰੰਸੀ ਭੰਡਾਰ ਦੀ ਵਰਤੋਂ
NEXT STORY