ਨਵੀਂ ਦਿੱਲੀ (ਭਾਸ਼ਾ) – ਭਾਰਤ ਦੀ ਆਰਥਿਕ ਵਿਕਾਸ ਦਰ ਮਜ਼ਬੂਤ ਆਰਥਿਕ ਬੁਨਿਆਦ ਨਾਲ ਚਾਲੂ ਵਿੱਤੀ ਸਾਲ (2023-24) ਵਿਚ 6.9-7.2 ਫੀਸਦੀ ਦਰਮਿਆਨ ਰਹਿਣ ਦੀ ਉਮੀਦ ਹੈ। ਵਿੱਤੀ ਸਲਾਹ ਅਤੇ ਆਡਿਟ ਸੇਵਾ ਦੇਣ ਵਾਲੀ ਕੰਪਨੀ ਡੇਲਾਇਟ ਇੰਡੀਆ ਨੇ ਆਪਣੀ ਤਿਮਾਹੀ ਰਿਪੋਰਟ ’ਚ ਇਹ ਕਿਹਾ ਹੈ।
ਇਹ ਵੀ ਪੜ੍ਹੋ : ਕੀ ਤੁਹਾਨੂੰ ਆਧਾਰ ਕਾਰਡ 'ਤੇ ਆਪਣੀ ਫੋਟੋ ਪਸੰਦ ਨਹੀਂ? ਤਾਂ ਇੰਝ ਆਸਾਨੀ ਨਾਲ ਕਰ ਸਕਦੇ ਹੋ ਬਦਲਾਅ
ਨੈਸ਼ਨਲ ਸਟੈਟਿਕਸ ਆਫਿਸ (ਐੱਨ. ਐੱਸ. ਓ.) ਦੇ ਕੌਮੀ ਆਮਦਨ ਦੇ ਪਹਿਲੇ ਪੇਸ਼ਗੀ ਅਨੁਮਾਨ ਮੁਤਾਬਕ ਭਾਰਤੀ ਅਰਥਵਿਵਸਥਾ ਦੇ ਵਿੱਤੀ ਸਾਲ 2023-24 ਵਿਚ 7.3 ਫੀਸਦੀ ਦੀ ਦਰ ਨਾਲ ਵਧਣ ਦਾ ਅਨੁਮਾਨ ਹੈ ਜੋ ਇਕ ਸਾਲ ਪਹਿਲਾਂ 7.2 ਫੀਸਦੀ ਸੀ। ਚਾਲੂ ਵਿੱਤੀ ਸਾਲ ਵਿਚ ਵਿਕਾਸ ਦਰ ਅਨੁਮਾਨ ਵਧਣ ਦਾ ਮੁੱਖ ਕਾਰਨ ਮਾਈਨਿੰਗ ਅਤੇ ਖੱਡ, ਨਿਰਮਾਣ ਅਤੇ ਸੇਵਾ ਖੇਤਰਾਂ ਦੇ ਕੁੱਝ ਸੈਗਮੈਂਟ ਦਾ ਚੰਗਾ ਪ੍ਰਦਰਸ਼ਨ ਹੈ। ਡੇਲਾਇਟ ਇੰਡੀਆ ਦੀ ਹਾਲ ਹੀ ਦੀ ਆਰਥਿਕ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਭਾਰਤੀ ਅਰਥਵਿਵਸਥਾ ਵਿਚ ਇਕ ਅੰਡਰਲੇਇੰਗ ਰਫਤਾਰ ਬਣ ਰਹੀ ਹੈ। ਇਸ ਨੂੰ ਆਰਥਿਕ ਬੁਨਿਆਦ ਵਿਚ ਸੁਧਾਰ ਵਜੋਂ ਦੇਖਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ : ਤੁਸੀਂ ਵੀ ਜਾਣਾ ਚਾਹੁੰਦੇ ਹੋ ਲਕਸ਼ਦੀਪ ਤਾਂ ਖ਼ਰਚੇ ਤੇ ਪਰਮਿਟ ਸਮੇਤ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ
ਰਿਪੋਰਟ ਵਿਚ ਕਿਹਾ ਗਿਆ ਹੈ ਕਿ ਭਾਰਤ ਦਾ ਚਾਲੂ ਖਾਤਾ ਘਾਟਾ (ਸੀ. ਏ. ਡੀ.) 2022-23 ਵਿਚ ਕੁੱਲ ਘਰੇਲੂ ਉਤਪਾਦ ਦਾ 1.9 ਫੀਸਦੀ ਰਿਹਾ ਅਤੇ 2023-24 ਵਿਚ ਇਸ ਦੇ ਹੋਰ ਘੱਟ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ : iOS ਦੀ ਵਰਤੋਂ ਕਰਦੇ ਹੋਏ WhatsApp 'ਤੇ ਬਣਾਓ ਆਪਣੇ ਖ਼ੁਦ ਦੇ Sticker, ਜਾਣੋ ਹੋਰ ਵੀ ਦਿਲਚਸਪ ਫੀਚਰ ਬਾਰੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੁਕੇਸ਼ ਅੰਬਾਨੀ ਦੇ ਘਰ ਇਸ ਦਿਨ ਵੱਜਣਗੇ ਬੈਂਡ ਵਾਜੇ, 3 ਦਿਨ ਚੱਲੇਗਾ ਰਾਧਿਕਾ-ਅਨੰਤ ਦੇ ਵਿਆਹ ਦਾ ਜ਼ਸ਼ਨ (ਤਸਵੀਰਾਂ)
NEXT STORY