ਦਾਵੋਸ (ਭਾਸ਼ਾ)– ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਭਾਰਤ 2028 ਤੋਂ ਕਾਫੀ ਪਹਿਲਾਂ 5000 ਅਰਬ ਡਾਲਰ ਦੀ ਅਰਥਵਿਵਸਥਾ ਬਣ ਸਕਦਾ ਹੈ। ਉਨ੍ਹਾਂ ਨੇ ਨਾਲ ਹੀ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਦੇਸ਼ ਦੀ ਵੱਡੀ ਆਬਾਦੀ ਦੇ ਹਿੱਤਾਂ ਦੀ ਰੱਖਿਆ ਲਈ ਊਰਜਾ ਬਦਲਾਅ ਨੂੰ ਵਿਵਸਥਿਤ ਤਰੀਕੇ ਨਾਲ ਅੰਜ਼ਾਮ ਦਿੱਤੇ ਜਾਣ ਦੀ ਲੋੜ ਹੈ।
ਇਹ ਵੀ ਪੜ੍ਹੋ - 62500 ਰੁਪਏ ਤੋਂ ਹੇਠਾਂ ਡਿੱਗੀਆਂ ਸੋਨੇ ਦੀਆਂ ਕੀਮਤਾਂ, ਚਾਂਦੀ ਵੀ ਹੋਈ ਸਸਤੀ, ਜਾਣੋ ਅੱਜ ਦੇ ਰੇਟ
ਪੈਟਰੋਲੀਅਮ ਅਤੇ ਕੁਦਰਤੀ ਗੈਸ ਦੇ ਨਾਲ-ਨਾਲ ਰਿਹਾਇਸ਼ੀ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰੀ ਪੁਰੀ ਨੇ ਕਿਹਾ ਕਿ ਭਾਰਤ ਸਥਿਰਤਾ ਟੀਚਿਆਂ ਪ੍ਰਤੀ ਆਪਣੀਆਂ ਵਚਨਬੱਧਤਾਵਾਂ ਤੋਂ ਜਾਣੂ ਹੈ ਅਤੇ ਵਧਦੀ ਅਰਥਵਿਵਸਥਾ ਦੀਆਂ ਲੋੜਾਂ ਨੂੰ ਪੂਰਾ ਕਰਦੇ ਹੋਏ ਸਾਰੇ ਟੀਚਿਆਂ ਨੂੰ ਸਮੇਂ ਸਿਰ ਪੂਰਾ ਕਰੇਗਾ। ਵਿਸ਼ਵ ਆਰਥਿਕ ਮੰਚ (ਡਬਲਯੂ. ਈ. ਐੱਫ.) ਦੀ ਸਾਲਾਨਾ ਬੈਠਕ 2024 ਮੌਕੇ ‘ਸਥਾਈ ਆਰਥਿਕ ਵਿਕਾਸ ਲਈ ਭਾਰਤ ਦੇ ਊਰਜਾ ਬਦਲਾਅ ਨੂੰ ਰਫਤਾਰ ਦੇਣਾ’ ਵਿਸ਼ੇ ਉੱਤੇ ਸੀ. ਆਈ. ਆਈ.-ਈਵਾਈ ਦੇ ਸੈਸ਼ਨ ਵਿਚ ਉਨ੍ਹਾਂ ਨੇ ਇਹ ਗੱਲ ਕਹੀ ਹੈ।
ਇਹ ਵੀ ਪੜ੍ਹੋ - ਕੱਚੇ ਤੇਲ ਦੀਆਂ ਕੀਮਤਾਂ 'ਚ ਆਈ ਗਿਰਾਵਟ, ਜਾਣੋ ਅੱਜ ਕਿੰਨਾ ਸਸਤਾ ਹੋਇਆ ਪੈਟਰੋਲ-ਡੀਜ਼ਲ
ਉਨ੍ਹਾਂ ਨੇ ਵੱਖ-ਵੱਖ ਵਿਆਪਕ ਆਰਥਿਕ ਮਾਪਦੰਡਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਮੈਨੂੰ ਨਹੀਂ ਲਗਦਾ ਕਿ ਸਾਨੂੰ 5000 ਅਰਬ ਡਾਲਰ ਦੀ ਅਰਥਵਿਵਸਥਾ ਬਣਨ ਲਈ 2028 ਤੱਕ ਦੀ ਉਡੀਕ ਕਰਨ ਦੀ ਲੋੜ ਹੈ। ਜੇ ਤੁਸੀਂ ਮੌਜੂਦਾ ਸਥਿਤੀ ’ਤੇ ਗੌਰ ਕਰੋ ਤਾਂ ਇਹ 2028 ਤੋਂ ਕਾਫ਼ੀ ਪਹਿਲਾਂ ਹੋ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਮੇਰਾ ਮੰਨਣਾ ਹੈ ਕਿ ਬਦਲਾਅ ਵਿਵਸਥਿਤ ਹੋਣਾ ਚਾਹੀਦਾ ਹੈ, ਕਿਉਂਕਿ ਪ੍ਰਕ੍ਰਿਤੀ ਵਿਚ ਬਦਲਾਅ ਲਈ ਇਕ ਸਪੱਸ਼ਟ ਖਾਕਾ ਹੋਣਾ ਚਾਹੀਦਾ ਹੈ। ਇਸ ਵਿਚ ਸਾਰੇ ਸੁਰੱਖਿਆ ਉਪਾਅ ਹੋਣੇ ਚਾਹੀਦੇ ਹਨ, ਜੋ ਇਹ ਯਕੀਨੀ ਕਰਨਗੇ ਕਿ ਕੋਈ ਵੀ ਫ਼ੈਸਲਾ ਬਿਨਾਂ ਸੋਚੇ-ਸਮਝੇ ਨਾ ਲਿਆ ਜਾਵੇ।
ਇਹ ਵੀ ਪੜ੍ਹੋ - ਉਡਾਣ ਦੌਰਾਨ ਪਿਆਸੇ ਬੱਚੇ ਨੂੰ ਪਾਣੀ ਨਾ ਦੇਣਾ ਏਅਰਲਾਈਨਜ਼ ਨੂੰ ਪਿਆ ਮਹਿੰਗਾ, ਲੱਗਾ ਵੱਡਾ ਜੁਰਮਾਨਾ
ਇਸ ਦੇ ਨਾਲ ਹੀ ਪੁਰੀ ਨੇ ਕਿਹਾ ਕਿ ਇਹ ਭਾਰਤ ਵਰਗੇ ਦੇਸ਼ ਲਈ ਹੋਰ ਵੀ ਅਹਿਮ ਹੈ, ਜੋ ਹੁਣ ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਵੀ ਹੈ। ਮੰਤਰੀ ਨੇ ਕਿਹਾ ਕਿ ਜਦੋਂ ਊਰਜਾ ਦੀ ਗੱਲ ਆਉਂਦੀ ਹੈ ਤਾਂ ਆਰਥਿਕ ਵਿਕਾਸ ਅਤੇ ਊਰਜਾ ਦਰਮਿਆਨ ਸਬੰਧ ਬਹੁਤ ਅਹਿਮ ਹੈ, ਹੁਣ ਅਸੀਂ 4000 ਅਰਬ ਡਾਲਰ ਦੀ ਅਰਥਵਿਵਸਥਾ ਬਣਨ ਦੇ ਕਰੀਬ ਹਾਂ ਪਰ ਤੱਥ ਇਹ ਹੈ ਕਿ ਸਾਨੂੰ ਆਪਣੀ ਆਬਾਦੀ ਦੇ ਇਕ ਬਹੁਤ ਵੱਡੇ ਹਿੱਸੇ ਦਾ ਖਿਆਲ ਰੱਖਣ ਦੀ ਲੋੜ ਹੈ।
ਇਹ ਵੀ ਪੜ੍ਹੋ - ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ ਨਾਲ ਦੇਸ਼ ਦੀ ਆਰਥਿਕਤਾ ਨੂੰ ਲੱਗਣਗੇ ਖੰਭ, 1 ਲੱਖ ਕਰੋੜ ਦਾ ਹੋਵੇਗਾ ਕਾਰੋਬਾਰ
ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਊਰਜਾ ਬਦਲਾਅ ’ਤੇ 2030 ਲਈ ਸਾਡੇ ਸਾਰੇ ਟੀਚਿਆਂ ਨੂੰ ਅਸੀਂ ਪੂਰਾ ਕਰਾਂਗੇ। ਸਾਡੀ ਗ੍ਰੀਨ ਹਾਈਡ੍ਰੋਜਨ ਨੀਤੀ ਵਿਆਪਕ ਤੌਰ ’ਤੇ ਸਫਲ ਹੋਵੇਗੀ। ਪੁਰੀ ਨੇ ਕਿਹਾ ਕਿ ਅਸੀਂ ਏਵੀਏਸ਼ਨ ਫਿਊਲ ’ਤੇ ਆਪਣੇ ਟੀਚਿਆਂ ਨੂੰ ਪੂਰਾ ਕਰਨ ਦੇ ਰਾਹ ’ਤੇ ਹਾਂ। ਭਾਰਤ ਅੱਜ ਜੈਵ ਈਂਧਨ ਮਿਸ਼ਰਣ ਲਈ ਇਕ ਸ਼ਾਨਦਾਰ ਸਮਰੱਥਾ ਪੇਸ਼ ਕਰ ਰਿਹਾ ਹੈ। ਅਸੀਂ ਆਪਣੇ ਸਾਰੇ ਟੀਚਿਆਂ ਨੂੰ ਸਮੇਂ ਤੋਂ ਪਹਿਲਾਂ ਪੂਰਾ ਕਰ ਰਹੇ ਹਾਂ। ਗਲੋਬਲ ਜੈਵ ਈਂਧਨ ਗਠਜੋੜ ਦੀ ਸਥਾਪਨਾ ਸਾਡੀ ਸਫਲਤਾ ਦੀ ਇਕ ਹੋਰ ਮਿਸਾਲ ਹੈ।
ਇਹ ਵੀ ਪੜ੍ਹੋ - Air India ਦੀ ਫਲਾਈਟ 'ਚ ਸ਼ਾਕਾਹਾਰੀ ਦੀ ਥਾਂ ਮਿਲਿਆ ਨਾਨ-ਵੈਜ ਖਾਣਾ, ਭੜਕੀ ਔਰਤ ਨੇ ਚੁੱਕਿਆ ਇਹ ਕਦਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Microsoft ਨੇ Apple ਨੂੰ ਛੱਡਿਆ ਪਿੱਛੇ, ਇਕ ਸਾਲ 'ਚ ਮੁੱਲ 82 ਲੱਖ ਕਰੋੜ ਵਧਿਆ
NEXT STORY