ਨਵੀਂ ਦਿੱਲੀ (ਇੰਟ.) – ਸਰਕਾਰ ਨੇ ਕੱਚੇ ਤੇਲ ’ਤੇ ਵਿੰਡਫਾਲ ਟੈਕਸ ਵਧਾ ਦਿੱਤਾ ਹੈ। ਨਵੀਆਂ ਦਰਾਂ ਅੱਜ ਸ਼ਨੀਵਾਰ ਯਾਨੀ 15 ਜੁਲਾਈ ਤੋਂ ਲਾਗੂ ਹੋ ਗਈਆਂ ਹਨ। ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਸਰਕਾਰ ਨੇ ਸ਼ੁੱਕਰਵਾਰ ਨੂੰ ਕਰੂਡ ਆਇਲ ਦੇ ਘਰੇਲੂ ਉਤਪਾਦਨ ’ਤੇ ਟੈਕਸ (ਵਿੰਡਫਾਲ ਟੈਕਸ) ਨੂੰ ਜ਼ੀਰੋ ਤੋਂ ਵਧਾ ਕੇ 1600 ਰੁਪਏ ਪ੍ਰਤੀ ਮੀਟ੍ਰਿਕ ਟਨ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਦੁਨੀਆ ਭਰ ’ਚ ਵਧੀ ਚਾਂਦੀ ਦੀ ਮੰਗ, ਇਸ ਕਾਰਨ ਗਲੋਬਲ ਸਿਲਵਰ ਸਟੋਰੇਜ ਦਾ 85-98 ਫੀਸਦੀ ਹੋ ਸਕਦੈ ਖ਼ਤਮ
ਵਿੱਤ ਮੰਤਰਾਲਾ ਨੇ ਇਕ ਨੋਟੀਫਿਕੇਸ਼ਨ ’ਚ ਕਿਹਾ ਕਿ ਸਰਕਾਰ ਨੇ ਡੀਜ਼ਲ, ਪੈਟਰੋਲ ਅਤੇ ਏਵੀਏਸ਼ਨ ਟਰਬਾਈਨ ਫਿਊਲ ’ਤੇ ਵਿੰਡਫਾਲ ਟੈਕਸ ਨੂੰ ਜ਼ੀਰੋ ’ਤੇ ਛੱਡ ਦਿੱਤਾ ਹੈ। ਦੱਸ ਦਈਏ ਕਿ ਭਾਰਤ ਨੇ ਮਈ ’ਚ ਪੈਟਰੋਲੀਅਮ ਕੱਚੇ ਤੇਲ ’ਤੇ ਵਿੰਡਫਾਲ ਟੈਕਸ ਨੂੰ 4100 ਰੁਪਏ ਪ੍ਰਤੀ ਮੀਟ੍ਰਿਕ ਟਨ ਤੋਂ ਘਟਾ ਕੇ ਜ਼ੀਰੋ ਕਰ ਦਿੱਤਾ ਸੀ।
ਇਹ ਵੀ ਪੜ੍ਹੋ : ਜੇਕਰ ਬਰਸਾਤ ਦੇ ਪਾਣੀ 'ਚ ਡੁੱਬ ਜਾਵੇ ਤੁਹਾਡਾ ਵਾਹਨ, ਤਾਂ ਬੀਮਾ ਕਵਰ ਲੈਣ ਲਈ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਆਯੁਸ਼ਮਾਨ ਭਾਰਤ ਯੋਜਨਾ 'ਚ ਧੋਖਾਧੜੀ ਦਾ ਪਰਦਾਫਾਸ਼, 210 ਹਸਪਤਾਲ ਕੀਤੇ ਡੀ-ਇੰਪੈਨਲ ਤੇ 5 ਲੱਖ ਕਾਰਡ ਹੋਏ ਅਯੋਗ
NEXT STORY