ਨਵੀਂ ਦਿੱਲੀ (ਭਾਸ਼ਾ)– ਕੇਂਦਰੀ ਬਿਜਲੀ ਮੰਤਰੀ ਆਰ. ਕੇ. ਸਿੰਘ ਨੇ ਕਿਹਾ ਕਿ ਭਾਰਤ ਆਪਣੇ ਬੁਨਿਆਦੀ ਢਾਂਚੇ ਨੂੰ ਤੇਜ਼ੀ ਨਾਲ ਆਧੁਨਿਕ ਰੂਪ ਦੇਣ ਦੇ ਨਾਲ ਇਕ ਵਿਕਸਿਤ ਰਾਸ਼ਟਰ ਬਣਨ ਵੱਲ ਵਧ ਰਿਹਾ ਹੈ। ਉਨ੍ਹਾਂ ਨੇ ਇਥੇ ਬੁਨਿਆਦੀ ਢਾਂਚਾ ਖੇਤਰ ਵਿਚ ਭਵਿੱਖ ਲਈ ਹੋ ਰਹੇ ਬਦਲਾਅ ਦੀ ਜਾਣਕਾਰੀ ਦੇਣ ਲਈ ਆਯੋਜਿਤ ਪ੍ਰੈੱਸ ਕਾਨਫਰੰਸ ਵਿਚ ਕਿਹਾ ਕਿ ਅਸੀਂ ਖੁਦ ਨੂੰ ਇਕ ਵਿਕਸਿਤ ਦੇਸ਼ ’ਚ ਬਦਲ ਰਹੇ ਹਾਂ। ਸਾਡੀ ਅਰਥਵਿਵਸਥਾ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਹੋਵੇਗੀ ਅਤੇ ਅਸੀਂ ਇਕ ਵਿਕਸਿਤ ਦੇਸ਼ ਬਣਾਂਗੇ।
ਇਹ ਵੀ ਪੜ੍ਹੋ : ਭਾਰਤੀ ਔਰਤਾਂ ਨੇ 6 ਮਹੀਨਿਆਂ 'ਚ ਬਿਊਟੀ ਪ੍ਰੋਡਕਟਸ 'ਤੇ ਖ਼ਰਚੇ 5000 ਕਰੋੜ ਰੁਪਏ, 40% ਆਨਲਾਈਨ ਖ਼ਰੀਦਦਾਰੀ
ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰਾਲਾ ਦੀ ਜ਼ਿੰਮੇਵਾਰੀ ਸੰਭਾਲ ਰਹੇ ਸਿੰਘ ਨੇ ਕਿਹਾ ਕਿ ਭਾਰਤ ਤੇਜ਼ੀ ਨਾਲ ਬੁਨਿਆਦੀ ਢਾਂਚੇ ਨੂੰ ਆਧੁਨਿਕ ਰੂਪ ਦੇ ਰਿਹਾ ਹੈ। ਇਹ ਇਸ ਗੱਲ ਤੋਂ ਪਤਾ ਲਗਦਾ ਹੈ ਕਿ ਬਜਟ ਵਿਚ ਪੂੰਜੀ ਖ਼ਰਚ ਲਈ ਅਲਾਟਮੈਂਟ 2023-24 ਵਿਚ 10 ਲੱਖ ਕਰੋੜ ਰੁਪਏ ਤੋਂ ਪਾਰ ਹੋ ਗਈ ਹੈ, ਜੋ 2014 ਦੇ ਮੁਕਾਬਲੇ ਪੰਜ ਗੁਣਾ ਹੈ। ਬਿਜਲੀ ਖੇਤਰ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਸਾਲ 2014 ਤੋਂ ਬਿਜਲੀ ਉਤਪਾਦਨ ਸਮਰੱਥਾ ਵਿੱਚ 1.90 ਲੱਖ ਮੈਗਾਵਾਟ ਤੋਂ ਜ਼ਿਆਦਾ ਵਾਧਾ ਹੋਇਆ ਅਤੇ ਮੌਜੂਦਾ ਸਮੇਂ ਵਿੱਚ ਕੁੱਲ ਸਮਰੱਥਾ 4.21 ਲੱਖ ਮੈਗਾਵਾਟ ਤੋਂ ਵੱਧ ਹੋ ਗਈ ਹੈ।
ਇਹ ਵੀ ਪੜ੍ਹੋ : ਸਾਵਧਾਨ! ਵਾਸ਼ਿੰਗ ਮਸ਼ੀਨ 'ਚ ਕੱਪੜੇ ਧੌਂਦੇ ਸਮੇਂ ਕਦੇ ਨਾ ਕਰੋ ਇਹ ਗਲਤੀਆਂ, ਹੋ ਸਕਦੈ ਵੱਡਾ ਧਮਾਕਾ
ਮੰਤਰੀ ਨੇ ਕਿਹਾ ਕਿ ਅੱਜ ਬਿਜਲੀ ਦੀ ਸਥਾਪਿਤ ਸਮਰੱਥਾ ਇਸ ਦੀ ਵੱਧ ਤੋਂ ਵੱਧ ਮੰਗ ਦੇ ਮੁਕਾਬਲੇ ਲਗਭਗ ਦੁੱਗਣੀ ਹੈ ਅਤੇ ਇਸ ਦਾ ਐਕਸਪੋਰਟ ਗੁਆਂਢੀ ਦੇਸ਼ਾਂ ਨੂੰ ਕੀਤਾ ਜਾ ਰਿਹਾ ਹੈ। ਨਵਿਆਉਣਯੋਗ ਊਰਜਾ ਬਾਰੇ ਉਨ੍ਹਾਂ ਨੇ ਕਿਹਾ ਕਿ ਅਸੀਂ ਹਰ ਸਾਲ ਕੁੱਲ ਸਮਰੱਥਾ ਵਿਚ 50,000 ਮੈਗਾਵਾਟ ਦਾ ਵਾਧਾ ਕਰਨ ਦਾ ਟੀਚਾ ਰੱਖਿਆ ਹੈ ਅਤੇ 2030 ਤੱਕ ਦੇਸ਼ ਕੁੱਲ ਸਮਰੱਥਾ ਵਿੱਚ ਗ੍ਰੀਨ ਊਰਜਾ ਸ੍ਰੋਤਾਂ ਤੋਂ 500 ਗੀਗਾਵਾਟ (ਪੰਜ ਲੱਖ ਮੈਗਾਵਾਟ) ਬਿਜਲੀ ਹਾਸਲ ਕਰਨ ਦੇ ਟੀਚੇ ਵੱਲ ਵਧ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ 9 ਸਾਲ (2014-23) ਦੌਰਾਨ ਸੋਲਰ ਸਮਰੱਥਾ ਵਿਚ 64,000 ਮੈਗਾਵਾਟ ਤੋਂ ਜ਼ਿਆਦਾ ਦਾ ਵਾਧਾ ਹੋਇਆ ਹੈ, ਜੋ 31 ਮਾਰਚ 2014 ਵਿਚ ਸਥਾਪਿਤ ਸਮਰੱਥਾ ਦਾ 23 ਗੁਣਾ ਹੈ।
ਇਹ ਵੀ ਪੜ੍ਹੋ : ਮੁੜ ਅਸਮਾਨ ਛੂਹ ਰਹੀਆਂ ਨੇ ਟਮਾਟਰ ਦੀਆਂ ਕੀਮਤਾਂ, ਮਦਰ ਡੇਅਰੀ ਦੀਆਂ ਦੁਕਾਨਾਂ ’ਤੇ ਵਿਕਿਆ 259 ਰੁਪਏ ਕਿਲੋ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਹਾਰਾ ਦੀਆਂ ਸਕੀਮਾਂ ਵਿੱਚ ਫਸੇ 112 ਛੋਟੇ ਨਿਵੇਸ਼ਕਾਂ ਨੂੰ 10-10 ਹਜ਼ਾਰ ਰੁਪਏ ਹੋਏ ਜਾਰੀ
NEXT STORY