ਬਿਜ਼ਨੈੱਸ ਡੈਸਕ - ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਉਨ੍ਹਾਂ ਭਾਈਵਾਲ ਦੇਸ਼ਾਂ ਦੀ ਮਦਦ ਲਈ ਰੁਪਏ ’ਚ ਵਪਾਰ ਭੁਗਤਾਨ ਨੂੰ ਉਤਸ਼ਾਹ ਦੇਣਾ ਚਾਹੁੰਦਾ ਹੈ, ਜੋ ਵਿਦੇਸ਼ੀ ਕਰੰਸੀਆਂ ਦੀ ਕਮੀ ਦਾ ਸਾਹਮਣਾ ਕਰ ਰਹੇ ਹਨ। ਇਸ ਨਾਲ ਉਹ ਜ਼ਰੂਰੀ ਵਸਤਾਂ ਦੀ ਦਰਾਮਦ ਜਾਰੀ ਰੱਖ ਸਕਣਗੇ।
ਇਹ ਵੀ ਪੜ੍ਹੋ : SBI ਨੇ ਗਾਹਕਾਂ ਨੂੰ ਦਿੱਤਾ ਝਟਕਾ, ਮਹਿੰਗਾ ਹੋ ਗਿਆ ਕਰਜ਼ਾ, ਵਧ ਸਕਦੈ EMI ਦਾ ਬੋਝ
ਉਨ੍ਹਾਂ ਥਾਈਲੈਂਡ ਦੇ ਬੈਂਕਾਕ ’ਚ ਇੰਟਰਨੈਸ਼ਨਲ ਮਾਨੇਟਰੀ ਫੰਡ (ਆਈ. ਐੱਮ. ਐੱਫ.)-ਵਿਸ਼ਵ ਬੈਂਕ ਦੀਆਂ ਸਾਲਾਨਾ ਬੈਠਕਾਂ ਦੌਰਾਨ ‘ਅਟਲਾਂਟਿਕ ਕੌਂਸਲ’ ਨਾਲ ਵੱਖਰੇ ਤੌਰ ’ਤੇ ਗੱਲਬਾਤ ’ਚ ਕਿਹਾ ਕਿ ਮੁੱਖ ਵਿਦੇਸ਼ੀ ਕਰੰਸੀਆਂ ਤੱਕ ਪਹੁੰਚ ’ਚ ਮੁਸ਼ਕਿਲ ਦਾ ਸਾਹਮਣਾ ਕਰਨ ਵਾਲੇ ਦੇਸ਼ਾਂ ਨੂੰ ਆਪਣੀ ਲੋੜ ਦੇ ਬਾਵਜੂਦ ਵਸਤਾਂ ਦੀ ਦਰਾਮਦ ਜਾਰੀ ਰੱਖਣ ’ਚ ਪ੍ਰੇਸ਼ਾਨੀ ਹੁੰਦੀ ਹੈ। ਸਥਾਨਕ ਕਰੰਸੀਆਂ ’ਚ ਭੁਗਤਾਨ ਦੀ ਵਿਵਸਥਾ ਇਸ ਸਮੱਸਿਆ ਨੂੰ ਦੂਰ ਕਰਨ ’ਚ ਮਦਦ ਕਰ ਸਕਦੀ ਹੈ।
ਇਹ ਵੀ ਪੜ੍ਹੋ : ਤਿਉਹਾਰੀ ਸੀਜ਼ਨ 'ਚ Google Pay ਦਾ ਵੱਡਾ ਤੋਹਫ਼ਾ, ਇਨ੍ਹਾਂ ਯੂਜ਼ਰਜ਼ ਨੂੰ ਮਿਲੇਗੀ ਖ਼ਾਸ ਆਫ਼ਰਸ
ਸੀਤਾਰਾਮਨ ਨੇ ਕਿਹਾ ਕਿ ਭਾਰਤ ਚਾਹੁੰਦਾ ਹੈ ਕਿ ਉਸ ਤੋਂ ਸਾਮਾਨ ਦਰਾਮਦ ਕਰਨ ਵਾਲੇ ਦੇਸ਼ ਭੁਗਤਾਨ ਰੁਪਏ ’ਚ ਕਰਨ ਅਤੇ ਅਸੀਂ ਇਸ ’ਤੇ ਕੰਮ ਕਰਨ ਦੇ ਚਾਹਵਾਨ ਹਾਂ। ਮੰਤਰੀ ਨੇ ਕਿਹਾ ਕਿ ਭਾਰਤ ਉਨ੍ਹਾਂ ਦੇਸ਼ਾਂ ਨਾਲ ਵਪਾਰ ਜਾਰੀ ਰੱਖਣ ਲਈ ਰੁਪਏ ਅਤੇ ਸਥਾਨਕ ਕਰੰਸੀਆਂ ’ਚ ਭੁਗਤਾਨ ਦੀ ਸਹੂਲਤ ਦੇਣ ਦੀ ਦਿਸ਼ਾ ’ਚ ਕੰਮ ਕਰ ਰਿਹਾ ਹੈ, ਜੋ ਵਿਦੇਸ਼ੀ ਕਰੰਸੀ ਦੀ ਕਮੀ ਦਾ ਸਾਹਮਣਾ ਕਰ ਰਹੇ ਹਨ।
ਇਹ ਵੀ ਪੜ੍ਹੋ : 15 ਤੋਂ 30 ਅਕਤੂਬਰ ਤੱਕ ਕਈ ਦਿਨਾਂ ਲਈ ਬੰਦ ਰਹਿਣਗੇ Bank; ਵੇਖੋ ਛੁੱਟੀਆਂ ਦੀ ਸੂਚੀ
ਭਾਰਤ-ਅਮਰੀਕਾ ਵਪਾਰ ਸਮਝੌਤਾ ਜਲਦ ਤੋਂ ਜਲਦ ਪੂਰਾ ਹੋਣ ਦੀ ਉਮੀਦ
ਸੀਤਾਰਾਮਨ ਨੇ ਉਮੀਦ ਪ੍ਰਗਟਾਈ ਕਿ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਗਲੋਬਲ ਵਪਾਰ ਅਤੇ ਦੋਵਾਂ ਦੇਸ਼ਾਂ ਵਿਚਾਲੇ ਦੁਵੱਲੇ ਆਰਥਿਕ ਸਬੰਧਾਂ ਦੇ ਹਿੱਤ ’ਚ ਛੇਤੀ ਤੋਂ ਛੇਤੀ ਅੰਤਿਮ ਰੂਪ ਦੇ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : 35 ਲੱਖ ਦੀ Toyota Fortuner 'ਚੋਂ ਨਿਕਲ ਕੇ ਜਦੋਂ ਵਿਅਕਤੀ ਨੇ ਸੜਕ 'ਤੇ ਮਾਰਿਆ ਝਾੜੂ ਤਾਂ ... ਜਾਣੋ
ਉਨ੍ਹਾਂ ਕਿਹਾ, ‘‘ਮੈਨੂੰ ਲੱਗਦਾ ਹੈ ਕਿ ਹਾਲ ਹੀ ’ਚ ਭਾਰਤੀ ਵਣਜ ਮੰਤਰੀ ਨੇ ਵੀ ਕਿਹਾ ਹੈ ਕਿ ਉਹ ਸਮਝੌਤੇ ’ਤੇ ਜਲਦ ਦਸਤਖ਼ਤ ਹੋਣ ਦੀ ਉਮੀਦ ਕਰ ਰਹੇ ਹਨ ਅਤੇ ਅਜਿਹਾ ਚਾਹੁੰਦੇ ਹਨ। ਗੱਲਬਾਤ ਜਾਰੀ ਹੈ। ਮੈਨੂੰ ਉਮੀਦ ਹੈ ਕਿ ਗਲੋਬਲ ਵਪਾਰ ਅਤੇ ਦੋਵਾਂ ਭਾਈਵਾਲਾਂ, ਭਾਰਤ ਅਤੇ ਅਮਰੀਕਾ ਵਿਚਾਲੇ ਵਪਾਰ ਦੇ ਹਿੱਤ ’ਚ ਇਸ ਸਮਝੌਤੇ ਨੂੰ ਛੇਤੀ ਤੋਂ ਛੇਤੀ ਪੂਰਾ ਕਰ ਲਿਆ ਜਾਵੇਗਾ।’’
ਇਹ ਵੀ ਪੜ੍ਹੋ : ਸ਼ਾਹਰੁਖ਼ ਖਾਨ ਦੇ ਨਾਂ 'ਤੇ Dubai 'ਚ ਬਣੇਗਾ ਲਗਜ਼ਰੀ ਰਿਹਾਇਸ਼ੀ ਪ੍ਰੋਜੈਕਟ, ਜਾਣੋ ਕਿੰਨੀ ਹੋਵੇਗੀ ਕੀਮਤ
ਇਹ ਵੀ ਪੜ੍ਹੋ : Kamal Haasan ਨੇ ਸੈਟੇਲਾਈਟ ਇੰਟਰਨੈੱਟ ਨੀਤੀ 'ਤੇ Elon Musk ਨੂੰ ਦਿੱਤਾ ਠੋਕਵਾਂ ਜਵਾਬ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
ਭਾਰਤ 'ਤੇ ਟੈਰਿਫ਼ ਲਗਾਉਣ ਵਾਲੇ ਕਾਨੂੰਨ 'ਤੇ ਲੱਗੀ ਰੋਕ ! ਰਾਸ਼ਟਰਪਤੀ ਟਰੰਪ ਨੇ ਕੀਤਾ ਐਲਾਨ
NEXT STORY