ਬਿਜ਼ਨੈੱਸ ਡੈਸਕ - ਪਿਆਜ਼ ਦੇ ਨਿਰਯਾਤ 'ਤੇ ਪਾਬੰਦੀ ਲਗਾਉਣ ਦੇ ਬਾਵਜੂਦ ਕੇਂਦਰ ਸਰਕਾਰ ਆਪਣੇ ਗੁਆਂਢੀ ਦੇਸ਼ ਨੂੰ ਪਿਆਜ਼ ਨਿਰਯਾਤ ਕਰਨ ਦੀ ਤਿਆਰੀ ਵਿਚ ਹੈ। ਖ਼ਾਸ ਗੱਲ ਇਹ ਹੈ ਕਿ ਭਾਰਤ ਬੰਗਲਾਦੇਸ਼ ਨੂੰ ਨਿਰਯਾਤ ਕਰਨ ਲਈ ਨਿੱਜੀ ਵਪਾਰੀਆਂ ਤੋਂ 1,650 ਟਨ ਪਿਆਜ਼ ਖਰੀਦੇਗਾ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਤਿੰਨ ਮਹੀਨਿਆਂ 'ਚ ਭਾਰਤ ਤੋਂ ਇਸ ਖੁਰਾਕੀ ਵਸਤੂ ਦਾ ਇਹ ਪਹਿਲਾ ਅਧਿਕਾਰਤ ਨਿਰਯਾਤ ਹੋਵੇਗਾ, ਕਿਉਂਕਿ ਦੇਸ਼ ਨੇ 8 ਦਸੰਬਰ ਤੋਂ 31 ਮਾਰਚ ਤੱਕ ਪਿਆਜ਼ ਦੀ ਬਰਾਮਦ 'ਤੇ ਪਾਬੰਦੀ ਲਗਾ ਦਿੱਤੀ ਸੀ।
ਇਹ ਵੀ ਪੜ੍ਹੋ - iPhone ਖਰੀਦਣ ਦੇ ਚਾਹਵਾਨ ਲੋਕਾਂ ਲਈ ਖ਼ਾਸ ਖ਼ਬਰ: iPhone 15 Plus 'ਤੇ ਮਿਲ ਰਿਹਾ ਵੱਡਾ ਆਫਰ
ਇੱਕ ਰਿਪੋਰਟ ਦੇ ਅਨੁਸਾਰ, ਸਰਕਾਰ ਦੀ ਨਿਰਯਾਤ ਏਜੰਸੀ ਨੈਸ਼ਨਲ ਕੋਆਪਰੇਟਿਵ ਐਕਸਪੋਰਟ ਲਿਮਿਟੇਡ (ਐਨਸੀਈਐਲ) ਨੇ ਬੰਗਲਾਦੇਸ਼ ਨੂੰ ਨਿਰਯਾਤ ਲਈ ਨਿੱਜੀ ਵਪਾਰੀਆਂ ਤੋਂ 29 ਰੁਪਏ ਪ੍ਰਤੀ ਕਿਲੋ ਦੀ ਦਰ ਨਾਲ 1,650 ਟਨ ਪਿਆਜ਼ ਖਰੀਦਣ ਦੀ ਯੋਜਨਾ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਮਾਰਚ ਦੇ ਪਹਿਲੇ ਹਫ਼ਤੇ, ਕੇਂਦਰ ਨੇ ਉਨ੍ਹਾਂ ਦੇਸ਼ਾਂ ਨੂੰ 64,400 ਟਨ ਪਿਆਜ਼ ਦੇ ਨਿਰਯਾਤ ਦੀ ਇਜਾਜ਼ਤ ਦਿੱਤੀ, ਜਿਨ੍ਹਾਂ ਨੇ ਕੂਟਨੀਤਕ ਚੈਨਲਾਂ ਰਾਹੀਂ ਰਸਮੀ ਬੇਨਤੀ ਕੀਤੀ ਸੀ।
ਇਹ ਵੀ ਪੜ੍ਹੋ - ਆਮ ਲੋਕਾਂ ਨੂੰ ਜਲਦ ਮਿਲੇਗਾ ਵੱਡਾ ਤੋਹਫ਼ਾ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋ ਸਕਦੀ ਹੈ ਭਾਰੀ ਕਟੌਤੀ
ਇਸ ਕੋਟੇ ਵਿੱਚੋਂ 50,000 ਟਨ ਬੰਗਲਾਦੇਸ਼ ਨੂੰ ਅਲਾਟ ਕੀਤਾ ਗਿਆ ਸੀ, ਬਾਕੀ 14,400 ਟਨ ਸੰਯੁਕਤ ਅਰਬ ਅਮੀਰਾਤ ਨੂੰ ਦਿੱਤਾ ਗਿਆ ਸੀ। ਦਰਅਸਲ, ਪਿਛਲੇ ਸਾਲ ਸਤੰਬਰ-ਅਕਤੂਬਰ ਦੇ ਮਹੀਨੇ ਪਿਆਜ਼ ਬਹੁਤ ਮਹਿੰਗਾ ਹੋ ਗਿਆ ਸੀ। ਅਜਿਹੇ 'ਚ ਵਧਦੀਆਂ ਘਰੇਲੂ ਕੀਮਤਾਂ 'ਤੇ ਕਾਬੂ ਪਾਉਣ ਲਈ ਕੇਂਦਰ ਸਰਕਾਰ ਨੇ ਪਿਆਜ਼ ਦੀ ਬਰਾਮਦ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਕਾਰਨ ਜਿੱਥੇ ਘਰੇਲੂ ਕੀਮਤਾਂ ਵਿੱਚ ਗਿਰਾਵਟ ਆਈ ਹੈ, ਉੱਥੇ ਹੀ ਅੰਤਰਰਾਸ਼ਟਰੀ ਕੀਮਤਾਂ ਵਿੱਚ ਵੀ ਤੇਜ਼ੀ ਆਈ ਹੈ। ਕਿਉਂਕਿ ਭਾਰਤੀ ਪਿਆਜ਼ ਦੀ ਅਣਉਪਲਬਧਤਾ ਕਾਰਨ ਵਿਸ਼ਵਵਿਆਪੀ ਘਾਟ ਪੈਦਾ ਹੋ ਗਈ ਹੈ।
ਇਹ ਵੀ ਪੜ੍ਹੋ - ਗਰਮੀ ਦੀਆਂ ਛੁੱਟੀਆਂ 'ਚ ਹਵਾਈ ਸਫ਼ਰ ਕਰਨ ਵਾਲੇ ਲੋਕਾਂ ਲਈ ਵੱਡੀ ਖ਼ਬਰ, 60% ਮਹਿੰਗਾ ਹੋਵੇਗਾ ਕਿਰਾਇਆ
ਵਰਤਮਾਨ ਵਿੱਚ ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ ਵਿੱਚ ਪਿਆਜ਼ ਦੀਆਂ ਥੋਕ ਕੀਮਤਾਂ 7 ਰੁਪਏ ਪ੍ਰਤੀ ਕਿਲੋ ਤੋਂ 16 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਹਨ। ਹਾੜੀ ਦੀ ਤਾਜ਼ੀ ਫ਼ਸਲ ਦੀ ਆਮਦ ਜਾਰੀ ਰਹਿਣ ਕਾਰਨ ਕੀਮਤਾਂ ਹੋਰ ਡਿੱਗਣ ਦੀ ਉਮੀਦ ਹੈ। ਦੂਜੇ ਪਾਸੇ ਉਦਯੋਗ ਦੇ ਅੰਦਰੂਨੀ ਸੂਤਰਾਂ ਦਾ ਇਸ ਮਾਮਲੇ ਦੇ ਸਬੰਧ ਵਿਚ ਇਹ ਕਹਿਣਾ ਹੈ ਕਿ ਨਿਰਯਾਤ ਏਜੰਸੀ ਨੂੰ ਭਾਰੀ ਮੁਨਾਫਾ ਹੋਣ ਦੀ ਉਮੀਦ ਹੈ, ਕਿਉਂਕਿ ਬੰਗਲਾਦੇਸ਼ ਵਿੱਚ ਇਸ ਸਮੇਂ ਪਿਆਜ਼ 80 ਤੋਂ 90 ਰੁਪਏ ਪ੍ਰਤੀ ਕਿਲੋ ਵਿਕ ਰਿਹਾ ਹੈ।
ਇਹ ਵੀ ਪੜ੍ਹੋ - iPhone ਖਰੀਦਣ ਵਾਲੇ ਲੋਕਾਂ ਲਈ ਵੱਡੀ ਖ਼ਬਰ, 35 ਹਜ਼ਾਰ ਰੁਪਏ ਤੋਂ ਘੱਟ ਹੋਈਆਂ ਕੀਮਤਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗਹਿਣਿਆਂ 'ਚ ਬ੍ਰਾਂਡਾਂ ਦੀ ਹਿੱਸੇਦਾਰੀ 20 ਸਾਲਾਂ 'ਚ 8 ਗੁਣਾ ਵਧੀ: ਡਿਜ਼ਾਈਨ, ਵਿਭਿੰਨਤਾ ਵਿਕਲਪ ਵਧੇ
NEXT STORY