ਨਵੀਂ ਦਿੱਲੀ : ਬਿਜਲੀ ਮੰਤਰੀ ਆਰ.ਕੇ. ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ 2024 ਤੱਕ ਖੇਤੀਬਾੜੀ ਵਿੱਚ ਜ਼ੀਰੋ-ਡੀਜ਼ਲ ਦੀ ਵਰਤੋਂ ਦਾ ਟੀਚਾ ਹਾਸਲ ਕਰੇਗਾ ਅਤੇ ਡੀਜ਼ਲ ਦੀ ਬਜਾਏ ਨਵਿਆਉਣਯੋਗ ਊਰਜਾ ਦਾ ਇਸਤੇਮਾਲ ਕਰਨ ਲੱਗ ਜਾਵੇਗਾ। ਸਿੰਘ ਨੇ ਬਿਜਲੀ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਮੰਤਰਾਲਿਆਂ ਦੇ ਅਧਿਕਾਰੀਆਂ ਨਾਲ ‘ਆਨਲਾਈਨ’ ਮੀਟਿੰਗ ਦੌਰਾਨ ਕਿਹਾ ਕਿ ਖੇਤੀ ਖੇਤਰ ਵਿੱਚ ਡੀਜ਼ਲ ਦੀ ਬਜਾਏ ਨਵਿਆਉਣਯੋਗ ਊਰਜਾ ਸਰੋਤਾਂ ਦੀ ਵਰਤੋਂ ਕਰਨ ਦਾ ਟੀਚਾ ਹਾਸਲ ਕੀਤਾ ਜਾਵੇਗਾ। ਇਸ ਤਰ੍ਹਾਂ ਭਾਰਤ ਸਾਲ 2024 ਤੱਕ ਖੇਤੀ ਖੇਤਰ ਵਿੱਚ ਜ਼ੀਰੋ ਡੀਜ਼ਲ ਦੀ ਵਰਤੋਂ ਦਾ ਟੀਚਾ ਹਾਸਲ ਕਰ ਲਵੇਗਾ।
ਬਿਜਲੀ ਮੰਤਰਾਲੇ ਦੇ ਇੱਕ ਬਿਆਨ ਅਨੁਸਾਰ, ਮੀਟਿੰਗ ਵਿੱਚ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਵਧੀਕ ਮੁੱਖ ਸਕੱਤਰ ਅਤੇ ਬਿਜਲੀ ਵਿਭਾਗਾਂ ਦੇ ਪ੍ਰਮੁੱਖ ਸਕੱਤਰ ਵੀ ਸ਼ਾਮਲ ਹੋਏ। ਮੀਟਿੰਗ ਵਿੱਚ ਦੇਸ਼ ਦੇ ਊਰਜਾ ਪਰਿਵਰਤਨ ਟੀਚਿਆਂ ਨੂੰ ਪੂਰਾ ਕਰਨ ਵਿੱਚ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀ ਭੂਮਿਕਾ ਬਾਰੇ ਵੀ ਚਰਚਾ ਕੀਤੀ ਗਈ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿੰਘ ਨੇ ਊਰਜਾ ਸੰਭਾਲ ਅਤੇ ਕੁਸ਼ਲਤਾ ਲਈ ਇੱਕ ਵੱਖਰੀ ਰਾਜ-ਕੇਂਦ੍ਰਿਤ ਏਜੰਸੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਜਲਵਾਯੂ ਪ੍ਰਤੀਬੱਧਤਾਵਾਂ ਨੂੰ ਪੂਰਾ ਕਰਨ ਲਈ ਰਾਜ-ਕੇਂਦ੍ਰਿਤ ਏਜੰਸੀ ਦੀ ਸਥਾਪਨਾ ਜ਼ਰੂਰੀ ਹੈ। ਊਰਜਾ ਮੰਤਰੀ ਨੇ ਕਿਹਾ ਕਿ ਅਰਥਵਿਵਸਥਾ ਦੇ ਸੰਭਾਵੀ ਖੇਤਰਾਂ ਵਿੱਚ ਵੱਡੇ ਪੱਧਰ 'ਤੇ ਊਰਜਾ-ਕੁਸ਼ਲ ਉਪਾਅ ਅਪਣਾਉਣੇ ਪੈਣਗੇ ਅਤੇ ਇਸ ਲਈ ਕੇਂਦਰ ਅਤੇ ਰਾਜ ਸਰਕਾਰਾਂ ਦਰਮਿਆਨ ਬਿਹਤਰ ਤਾਲਮੇਲ ਦੀ ਲੋੜ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਨੂੰ ਰਾਜ ਕੇਂਦਰਿਤ ਏਜੰਸੀ ਬਣਾ ਕੇ ਯਕੀਨੀ ਬਣਾਇਆ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਰਾਜਾਂ ਨੂੰ ਦਿੱਤੇ ਗਏ ਟੀਚਿਆਂ ਦੀ ਪ੍ਰਾਪਤੀ ਲਈ ਕਾਰਜ ਯੋਜਨਾ ਤਿਆਰ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨਵੇਂ ਅਤੇ ਆਧੁਨਿਕ ਭਾਰਤ ਦੇ ਨਿਰਮਾਣ ਲਈ ਕੰਮ ਕਰ ਰਹੀ ਹੈ ਅਤੇ ਇਹ ਟੀਚਾ ਆਧੁਨਿਕ ਊਰਜਾ ਪ੍ਰਣਾਲੀਆਂ ਤੋਂ ਬਿਨਾਂ ਪ੍ਰਾਪਤ ਨਹੀਂ ਕੀਤਾ ਜਾ ਸਕਦਾ। ਇਸ ਦੇ ਨਾਲ ਹੀ ਉਨ੍ਹਾਂ ਕਮਰਸ਼ੀਅਲ ਇਮਾਰਤਾਂ ਵਿੱਚ ਈਸੀਬੀਐਸ (ਐਨਰਜੀ ਕੰਜ਼ਰਵੇਸ਼ਨ ਇਨ ਬਿਲਡਿੰਗਜ਼) ਸਟੈਂਡਰਡ ਅਤੇ ਘਰੇਲੂ ਇਮਾਰਤਾਂ ਵਿੱਚ ਈਕੋ-ਰਿਜ਼ੀਡੈਂਸ ਸਟੈਂਡਰਡ ਨੂੰ ਲਾਗੂ ਕਰਨ ਦੀ ਵੀ ਸਲਾਹ ਦਿੱਤੀ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
UCO ਬੈਂਕ ਅਤੇ ਸੈਂਟਰਲ ਬੈਂਕ ਨੇ FD ਵਿਆਜ ਦਰਾਂ 'ਚ ਕੀਤਾ ਬਦਲਾਅ, ਜਾਣੋ ਨਵੀਆਂ ਦਰਾਂ ਬਾਰੇ
NEXT STORY