ਨਵੀਂ ਦਿੱਲੀ- ਇੰਡੀਆਬੁਲਸ ਰੀਅਲ ਅਸਟੇਟ ਲਿਮਟਿਡ ਨੇ ਘੱਟ ਆਮਦਨ ਹੋਣ ਕਾਰਨ ਚਾਲੂ ਵਿੱਤੀ ਸਾਲ ਦੀ ਤੀਜੀ ਤਿਮਾਹੀ 'ਚ 236.77 ਕਰੋੜ ਰੁਪਏ ਦਾ ਏਕੀਕ੍ਰਿਤ ਸ਼ੁੱਧ ਘਾਟਾ ਦਰਜ ਕੀਤਾ ਹੈ। ਕੰਪਨੀ ਨੇ ਸ਼ੇਅਰ ਬਾਜ਼ਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਇਸ ਮੁਤਾਬਕ ਇਕ ਸਾਲ ਪਹਿਲਾਂ ਦੀ ਸਮਾਨ ਮਿਆਦ 'ਚ ਕੰਪਨੀ ਨੂੰ 87.04 ਕਰੋੜ ਰੁਪਏ ਦਾ ਸ਼ੁੱਧ ਘਾਟਾ ਹੋਇਆ ਸੀ।
ਇਹ ਵੀ ਪੜ੍ਹੋ-ਜ਼ਰੂਰਤ ਪਈ ਤਾਂ ਮਨਰੇਗਾ ਨੂੰ ਜ਼ਿਆਦਾ ਧਨ ਦੇਵਾਂਗੇ : ਵਿੱਤ ਮੰਤਰੀ
ਚਾਲੂ ਵਿੱਤੀ ਸਾਲ ਦੀ ਤੀਜੀ ਤਿਮਾਹੀ 'ਚ ਕੰਪਨੀ ਦੀ ਕੁੱਲ ਆਮਦਨ ਵੀ ਪਿਛਲੇ ਸਾਲ ਦੀ ਇਸ ਮਿਆਦ ਦੇ 355.59 ਕਰੋੜ ਰੁਪਏ ਤੋਂ ਘੱਟ ਕੇ 148.47 ਕਰੋੜ ਰੁਪਏ ਰਹਿ ਗਈ। ਵਿੱਤੀ ਸਾਲ 2022-23 ਦੀ ਅਪ੍ਰੈਲ-ਦਸੰਬਰ ਤਿਮਾਹੀ 'ਚ ਕੰਪਨੀ ਦਾ ਸ਼ੁੱਧ ਘਾਟਾ 231.81 ਕਰੋੜ ਰੁਪਏ ਰਿਹਾ, ਜਦੋਂਕਿ ਇਕ ਸਾਲ ਪਹਿਲਾਂ ਦੀ ਮਿਆਦ 'ਚ ਸ਼ੁੱਧ ਘਾਟਾ 76.53 ਕਰੋੜ ਰੁਪਏ ਸੀ।
ਇਹ ਵੀ ਪੜ੍ਹੋ-ਜੰਮੂ-ਕਸ਼ਮੀਰ 'ਚ ਮਿਲਿਆ ਲਿਥੀਅਮ ਦਾ ਖ਼ਜ਼ਾਨਾ, ਜਾਣੋ ਕਿਸ ਕੰਮ ਆਉਂਦਾ ਹੈ ਖਣਿਜ
ਮੁੰਬਈ ਸਥਿਤ ਕੰਪਨੀ ਨੇ ਕਿਹਾ ਕਿ ਚਾਲੂ ਵਿੱਤੀ ਸਾਲ ਦੇ ਪਹਿਲੇ ਨੌ ਮਹੀਨਿਆਂ 'ਚ ਉਸ ਦੀ ਕੁੱਲ ਆਮਦਨ ਘੱਟ ਕੇ 515.55 ਕਰੋੜ ਰੁਪਏ ਰਹਿ ਗਈ, ਜੋ ਇਕ ਸਾਲ ਪਹਿਲਾਂ ਦੀ ਮਿਆਦ 'ਚ 1,268.87 ਕਰੋੜ ਰੁਪਏ ਸੀ।
ਇਹ ਵੀ ਪੜ੍ਹੋ-PNB ਅਤੇ ਬੈਂਕ ਆਫ ਬੜੌਦਾ ਨੇ ਕਰਜ਼ੇ 'ਤੇ ਵਧਾਈਆਂ ਵਿਆਜ ਦਰਾਂ, ਜਾਣੋ ਹੁਣ ਕਿੰਨੀ ਜ਼ਿਆਦਾ ਦੇਣੀ ਹੋਵੇਗੀ EMI
ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ।
ABB ਇੰਡੀਆ ਕੋਲ 10,028 ਕਰੋੜ ਦੇ ਆਰਡਰ ਹੋਣਗੇ : MD
NEXT STORY