ਨਵੀਂ ਦਿੱਲੀ- ਭਾਰਤ ਦੇ ਏਵੀਏਸ਼ਨ ਸੈਕਟਰ 'ਚ ਲਗਾਤਾਰ ਤੇਜ਼ੀ ਦੇਖੀ ਜਾ ਰਹੀ ਹੈ, ਜਿਸ ਮਗਰੋਂ ਅੰਦਾਜ਼ੇ ਲਗਾਏ ਜਾ ਰਹੇ ਹਨ ਕਿ ਅਗਲੇ 5 ਸਾਲਾਂ ਤੱਕ ਭਾਰਤੀ ਹਵਾਬਾਜ਼ੀ ਉਦਯੋਗ 'ਚ 80 ਫ਼ੀਸਦੀ ਤੱਕ ਦਾ ਵਾਧਾ ਦੇਖਿਆ ਜਾ ਸਕਦਾ ਹੈ।
ਸਾਲ 2023-24 ਦੌਰਾਨ ਕੁੱਲ 22.2 ਕਰੋੜ ਯਾਤਰੀਆਂ ਨੇ ਜਹਾਜ਼ 'ਚ ਸਫ਼ਰ ਕੀਤਾ, ਜਿਸ ਦੀ ਗਿਣਤੀ ਸਾਲ 2028-29 ਤੱਕ 40 ਕਰੋੜ ਤੱਕ ਪੁੱਜਣ ਦੀ ਉਮੀਦ ਜਤਾਈ ਜਾ ਰਹੀ ਹੈ।
ਇਹ ਵੀ ਪੜ੍ਹੋ- ਇਕ ਹੋਰ ਪਾਦਰੀ ਹੋ ਗਿਆ ਗ੍ਰਿਫ਼ਤਾਰ ! ਕਾਰਾ ਜਾਣ ਰਹਿ ਜਾਓਗੇ ਹੈਰਾਨ
ਇਸ 5 ਸਾਲਾਂ ਦੇ ਵਕਫ਼ੇ ਦੌਰਾਨ ਵਪਾਰਕ ਜਹਾਜ਼ਾਂ ਦੀ ਗਿਣਤੀ 'ਚ ਵੀ ਵਾਧਾ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ। ਇਸ ਸਮੇਂ ਭਾਰਤ ਕੋਲ 813 ਵਪਾਰਕ ਜਹਾਜ਼ ਹਨ, ਜਿਨ੍ਹਾਂ ਦੀ ਗਿਣਤੀ 1,300 ਤੱਕ ਪਹੁੰਚਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਭਾਰਤੀ ਹਵਾਈ ਅੱਡੇ, ਜੋ ਇਸ ਸਮੇਂ ਸਾਲਾਨਾ 55 ਕਰੋੜ ਯਾਤਰੀਆਂ ਨੂੰ ਸੰਭਾਲਦੇ ਹਨ, ਦੇ ਵੀ 80 ਕਰੋੜ ਤੱਕ ਪਹੁੰਚਣ ਦੀ ਉਮੀਦ ਹੈ।
ਹਾਲਾਂਕਿ ਇਹ ਟੀਚੇ ਬਹੁਤ ਅਭਿਲਾਸ਼ੀ ਹਨ, ਪਰ ਕੋਵਿਡ ਮਹਾਂਮਾਰੀ ਤੋਂ ਬਾਅਦ ਜਿਸ ਤਰ੍ਹਾਂ ਨਾਲ ਇਸ ਸੈਕਟਰ ਨੇ ਵਿਕਾਸ ਕੀਤਾ ਹੈ, ਉਸ ਨੂੰ ਦੇਖਦੇ ਹੋਏ ਇਹ ਟੀਚਾ ਬਹੁਤਾ ਮੁਸ਼ਕਲ ਨਹੀਂ ਜਾਪਦਾ, ਭਾਵ ਇਸ ਨੂੰ ਹਾਸਲ ਕੀਤਾ ਜਾ ਸਕਦਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭਾਰਤ 'ਚ ਰੇਸ਼ਮ ਉਤਪਾਦਨ ਦਾ ਅੰਕੜਾ 38,913 ਮੀਟ੍ਰਿਕ ਟਨ ਤੋਂ ਪਾਰ
NEXT STORY