ਬਿਜ਼ਨੈੱਸ ਡੈਸਕ : ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਦੌਰਾਨ ਭਾਰਤੀ ਰੁਪਏ ਵਿੱਚ ਜ਼ਬਰਦਸਤ ਗਿਰਾਵਟ ਦੇਖਣ ਨੂੰ ਮਿਲੀ ਹੈ, ਜਿਸ ਨਾਲ ਇਹ ਆਪਣੇ ਇਤਿਹਾਸਕ ਹੇਠਲੇ ਪੱਧਰ 96.90 ਪ੍ਰਤੀ ਡਾਲਰ 'ਤੇ ਪਹੁੰਚ ਗਿਆ ਹੈ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿੱਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 96.89 'ਤੇ ਖੁੱਲ੍ਹਿਆ ਸੀ, ਪਰ ਜਲਦੀ ਹੀ ਇਹ 20 ਪੈਸੇ ਹੋਰ ਟੁੱਟ ਕੇ 96.90 ਦੇ ਪੱਧਰ 'ਤੇ ਆ ਗਿਆ।
ਇਹ ਵੀ ਪੜ੍ਹੋ : ਪਿਆਜ਼ ਕਿਸਾਨਾਂ ਲਈ ਵੱਡੀ ਰਾਹਤ, ਕੇਂਦਰ ਸਰਕਾਰ ਨੇ ਤੈਅ ਕੀਤਾ ਖਰੀਦ ਮੁੱਲ
ਇਹ ਵੀ ਪੜ੍ਹੋ : ਸਰਕਾਰੀ ਬੈਂਕਾਂ ਤੇ ਬੀਮਾ ਕੰਪਨੀਆਂ...! ਕੇਂਦਰ ਨੇ ਜਾਰੀ ਕਰ'ਤੇ Lockdown ਜਿਹੇ ਹੁਕਮ
ਇਸ ਵੱਡੀ ਗਿਰਾਵਟ ਪਿੱਛੇ ਕਈ ਅੰਤਰਰਾਸ਼ਟਰੀ ਅਤੇ ਘਰੇਲੂ ਕਾਰਨ ਹਨ। ਖਾੜੀ ਦੇਸ਼ਾਂ ਵਿੱਚ ਵਧਦੇ ਭੂ-ਰਾਜਨੀਤਿਕ ਤਣਾਅ ਕਾਰਨ ਡਾਲਰ ਮਜ਼ਬੂਤ ਹੋ ਰਿਹਾ ਹੈ।ਕੱਚੇ ਤੇਲ ਦੀਆਂ ਉੱਚੀਆਂ ਕੀਮਤਾਂ ਕਾਰਨ ਘਰੇਲੂ ਕਰੰਸੀ 'ਤੇ ਦਬਾਅ ਲਗਾਤਾਰ ਵਧ ਰਿਹਾ ਹੈ। ਅੰਤਰਰਾਸ਼ਟਰੀ ਮਿਆਰੀ ਬ੍ਰੈਂਟ ਕਰੂਡ 110.59 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (FII) ਵੱਲੋਂ ਭਾਰਤੀ ਬਾਜ਼ਾਰ ਵਿੱਚੋਂ ਲਗਾਤਾਰ ਪੈਸਾ ਕੱਢਿਆ ਜਾ ਰਿਹਾ ਹੈ। ਅੰਕੜਿਆਂ ਮੁਤਾਬਕ ਮੰਗਲਵਾਰ ਨੂੰ ਵਿਦੇਸ਼ੀ ਨਿਵੇਸ਼ਕਾਂ ਨੇ 2,457.49 ਕਰੋੜ ਰੁਪਏ ਦੇ ਸ਼ੇਅਰ ਵੇਚੇ ਸਨ।
ਇਹ ਵੀ ਪੜ੍ਹੋ : ਦੁਨੀਆ ਨੂੰ ਚੱਕਰਾਂ 'ਚ ਪਾ ਕੇ Trump 90 ਦਿਨਾਂ 'ਚ ਕਮਾ ਗਏ 800 ਕਰੋੜ! ਮਚਿਆ ਹੜਕੰਪ
ਇਹ ਵੀ ਪੜ੍ਹੋ : ਨਹੀਂ ਪਏਗੀ LPG ਦੀ ਲੋੜ! 'DME' ਗੈਸ ਨਾਲ ਚੱਲਣਗੇ ਚੁੱਲ੍ਹੇ ਤੇ ਵਾਹਨ, ਬਚੇਗੀ ਮੋਟੀ ਰਕਮ
ਲਗਾਤਾਰ ਅੱਠਵੇਂ ਸੈਸ਼ਨ ਵਿੱਚ ਗਿਰਾਵਟ
ਦੱਸ ਦੇਈਏ ਕਿ ਰੁਪਿਆ ਪਿਛਲੇ ਅੱਠ ਕਾਰੋਬਾਰੀ ਸੈਸ਼ਨਾਂ ਤੋਂ ਲਗਾਤਾਰ ਡਿੱਗ ਰਿਹਾ ਹੈ। ਮੰਗਲਵਾਰ ਨੂੰ ਵੀ ਰੁਪਿਆ 50 ਪੈਸੇ ਟੁੱਟ ਕੇ 96.70 ਦੇ ਰਿਕਾਰਡ ਹੇਠਲੇ ਪੱਧਰ 'ਤੇ ਬੰਦ ਹੋਇਆ ਸੀ, ਪਰ ਅੱਜ ਇਸ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ।
ਸ਼ੇਅਰ ਬਾਜ਼ਾਰ ਦਾ ਹਾਲ
ਰੁਪਏ ਦੀ ਕਮਜ਼ੋਰੀ ਦਾ ਅਸਰ ਸ਼ੇਅਰ ਬਾਜ਼ਾਰ 'ਤੇ ਵੀ ਸਾਫ਼ ਦਿਖਾਈ ਦਿੱਤਾ। ਸੈਂਸੈਕਸ 517.11 ਅੰਕ ਦੀ ਗਿਰਾਵਟ ਨਾਲ 74,667.51 'ਤੇ ਅਤੇ ਨਿਫਟੀ 152.45 ਅੰਕ ਫਿਸਲ ਕੇ 23,475.80 ਦੇ ਪੱਧਰ 'ਤੇ ਪਹੁੰਚ ਗਿਆ ਹੈ। ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਸੂਚਕਾਂਕ 0.01 ਫੀਸਦੀ ਦੇ ਵਾਧੇ ਨਾਲ 99.26 'ਤੇ ਰਿਹਾ।
ਇਹ ਵੀ ਪੜ੍ਹੋ : Credit Card ਉਪਭੋਗਤਾਵਾਂ ਨੂੰ ਵੱਡਾ ਝਟਕਾ, ਇਨ੍ਹਾਂ ਪ੍ਰੀਮੀਅਮ ਕਾਰਡਾਂ 'ਤੇ ਘਟਾਏ ਫਾਇਦੇ; ਜੇਬ ਹੋਵੇਗੀ ਜ਼ਿਆਦਾ ਢਿੱਲੀ
ਇਹ ਵੀ ਪੜ੍ਹੋ : ਦੋ ਦਿਨ ਦੀ ਦੇਸ਼ ਵਿਆਪੀ Bank Strike ਦਾ ਐਲਾਨ, ਪ੍ਰਭਾਵਿਤ ਹੋ ਸਕਦੀਆਂ ਹਨ ਬੈਂਕਿੰਗ ਸੇਵਾਵਾਂ
ਇਹ ਵੀ ਪੜ੍ਹੋ : ਦੁਨੀਆ ਦੇ ਇਨ੍ਹਾਂ ਦੋ ਦਿੱਗਜਾਂ ਨਾਲ Lunch ਕਰਨ ਦੀ ਲੱਗ ਗਈ 75 ਕਰੋੜ ਦੀ ਬੋਲੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
ਸ਼ੇਅਰ ਬਾਜ਼ਾਰ 'ਚ ਹਾਹਾਕਾਰ: ਸੈਂਸੈਕਸ 550 ਅੰਕ ਟੁੱਟਿਆ ; ਆਟੋ ਤੇ ਬੈਂਕਿੰਗ ਸੈਕਟਰ 'ਚ ਭਾਰੀ ਬਿਕਵਾਲੀ
NEXT STORY