ਨਵੀਂ ਦਿੱਲੀ - ਸਰਕਾਰ ਦੁਆਰਾ ਜਾਰੀ ਕੀਤੇ ਤਾਜ਼ਾ ਅੰਕੜਿਆਂ ਤੋਂ ਪਤਾ ਲਗਦਾ ਹੈ ਕਿ ਭਾਰਤੀ ਅਰਥ ਵਿਵਸਥਾ ਤੇਜ਼ੀ ਨਾਲ ਰਿਕਵਰ ਹੋ ਰਹੀ ਹੈ। ਸੋਮਵਾਰ ਨੂੰ ਸਰਕਾਰ ਦੁਆਰਾ ਜਾਰੀ ਕੀਤੇ ਅੰਕੜਿਆਂ ਅਨੁਸਾਰ, 2020-21 ਦੀ ਚੌਥੀ ਤਿਮਾਹੀ (ਜਨਵਰੀ-ਮਾਰਚ) ਦੌਰਾਨ ਭਾਰਤ ਦੀ ਆਰਥਿਕਤਾ 1.6 ਪ੍ਰਤੀਸ਼ਤ ਦੀ ਦਰ ਨਾਲ ਵਧੀ, ਜਦੋਂਕਿ ਜੀਡੀਪੀ ਵਿਚ ਪੂਰੇ ਵਿੱਤੀ ਵਰ੍ਹੇ ਦੌਰਾਨ 7.3% ਦੀ ਗਿਰਾਵਟ ਆਈ ਹੈ। ਹਾਲਾਂਕਿ ਜਨਵਰੀ-ਮਾਰਚ 2021 ਦੌਰਾਨ ਵਿਕਾਸ ਦਰ ਇਸ ਤੋਂ ਪਿਛਲੀ ਤਿਮਾਹੀ ਅਕਤੂਬਰ-ਦਸੰਬਰ 2020 ਦੇ 0.5 ਪ੍ਰਤੀਸ਼ਤ ਦੇ ਵਾਧੇ ਨਾਲੋਂ ਵਧੀਆ ਸੀ। ਨੈਸ਼ਨਲ ਸਟੈਟਿਸਟਿਕਸ ਆਫਿਸ (ਐਨ.ਐੱਸ.ਓ.) ਦੁਆਰਾ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਸਾਲ 2019-20 ਵਿਚ ਜਨਵਰੀ-ਮਾਰਚ ਦੀ ਤਿਮਾਹੀ ਦੇ ਦੌਰਾਨ ਕੁੱਲ ਘਰੇਲੂ ਉਤਪਾਦ (ਜੀਡੀਪੀ) ਵਿੱਚ ਤਿੰਨ ਪ੍ਰਤੀਸ਼ਤ ਦਾ ਵਾਧਾ ਹੋਇਆ ਸੀ।
ਇਹ ਵੀ ਪੜ੍ਹੋ : ਵਿਵਾਦਾਂ 'ਚ Bill Gates ਗ੍ਰਿਫਤਾਰੀ ਦੀ ਹੋ ਰਹੀ ਮੰਗ, ਜਾਣੋ ਪੂਰਾ ਮਾਮਲਾ
ਅੰਕੜਿਆਂ ਅਨੁਸਾਰ 2020-21 ਦੌਰਾਨ ਭਾਰਤੀ ਆਰਥਿਕਤਾ ਦਾ ਆਕਾਰ 7.3 ਪ੍ਰਤੀਸ਼ਤ ਘਟ ਗਿਆ, ਜਦੋਂ ਕਿ ਪਿਛਲੇ ਵਿੱਤੀ ਵਰ੍ਹੇ ਵਿਚ ਅਰਥਚਾਰੇ ਦੀ ਵਿਕਾਸ ਦਰ ਚਾਰ ਪ੍ਰਤੀਸ਼ਤ ਵਧੀ ਸੀ। ਐੱਨ.ਐੱਸ.ਓ. ਨੇ ਇਸ ਸਾਲ ਜਨਵਰੀ ਵਿਚ ਜਾਰੀ ਕੀਤੇ ਆਪਣੇ ਪਹਿਲੇ ਅਗਾਊਂ ਅਨੁਮਾਨਾਂ ਦੇ ਅਧਾਰ 'ਤੇ ਕਿਹਾ ਸੀ ਕਿ 2020-21 ਦੌਰਾਨ ਜੀ.ਡੀ.ਪੀ. ਵਿਚ 7.7 ਪ੍ਰਤੀਸ਼ਤ ਦੀ ਗਿਰਾਵਟ ਆਵੇਗੀ। ਜਨਵਰੀ-ਮਾਰਚ 2021 ਵਿਚ ਚੀਨ ਦੀ ਆਰਥਿਕ ਵਾਧਾ ਦਰ 18.3% ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ : ਬਾਜ਼ਾਰ 'ਚ ਜਲਦ ਦਿਖਾਈ ਦੇਵੇਗਾ 100 ਰੁਪਏ ਦਾ ਨਵਾਂ ਨੋਟ, ਜਾਣੋ ਖ਼ਾਸੀਅਤ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਟੈਕਸਦਾਤਿਆਂ ਲਈ ਵੱਡੀ ਰਾਹਤ, ਸਰਕਾਰ ਨੇ GST ਰਿਟਰਨ ਦਾਖ਼ਲ ਕਰਨ ਦੀ ਆਖ਼ਰੀ ਤਾਰੀਖ਼ ਵਧਾਈ
NEXT STORY