ਮੁੰਬਈ (ਭਾਸ਼ਾ) - ਘਰੇਲੂ ਸ਼ੇਅਰ ਬਾਜ਼ਾਰਾਂ ਵਿਚ ਸਕਾਰਾਤਮਕ ਰੁਖ ਦਰਮਿਆਨ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਤਿੰਨ ਪੈਸੇ ਵਧ ਕੇ 82.99 ਦੇ ਪੱਧਰ 'ਤੇ ਪਹੁੰਚ ਗਿਆ। ਫਾਰੇਕਸ ਵਪਾਰੀਆਂ ਨੇ ਕਿਹਾ ਕਿ ਰੁਪਿਆ ਸੀਮਤ ਦਾਇਰੇ 'ਚ ਕਾਰੋਬਾਰ ਕਰ ਰਿਹਾ ਹੈ।
ਇਹ ਵੀ ਪੜ੍ਹੋ : ਹੋਲੀ ਮੌਕੇ ਘਰ ਜਾਣ ਦੀ ਬਣਾ ਰਹੇ ਹੋ ਯੋਜਨਾ, ਤਾਂ ਜ਼ਰੂਰ ਪੜ੍ਹੋ ਇਹ ਖ਼ਬਰ, ਇਨ੍ਹਾਂ ਰੂਟਾਂ 'ਤੇ ਨਹੀਂ ਮਿਲੇਗੀ ਟ੍ਰੇਨ ਦੀ
ਅਮਰੀਕੀ ਮੁਦਰਾ ਦੇ ਮਜ਼ਬੂਤ ਰੁਝਾਨ ਅਤੇ ਕੱਚੇ ਤੇਲ ਦੀਆਂ ਉੱਚੀਆਂ ਕੀਮਤਾਂ ਕਾਰਨ ਘਰੇਲੂ ਬਾਜ਼ਾਰਾਂ ਵਿੱਚ ਸਕਾਰਾਤਮਕ ਰੁਝਾਨ ਨੇ ਸਥਾਨਕ ਮੁਦਰਾ ਲਈ ਸਮਰਥਨ ਸੀਮਤ ਕਰ ਦਿੱਤਾ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਿਆ 83.00 ਪ੍ਰਤੀ ਡਾਲਰ 'ਤੇ ਖੁੱਲ੍ਹਿਆ। ਇਸ ਤੋਂ ਬਾਅਦ ਇਹ 82.99 ਪ੍ਰਤੀ ਡਾਲਰ 'ਤੇ ਪਹੁੰਚ ਗਿਆ, ਜੋ ਪਿਛਲੀ ਬੰਦ ਕੀਮਤ ਤੋਂ ਤਿੰਨ ਪੈਸੇ ਦਾ ਵਾਧਾ ਹੈ। ਬੁੱਧਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 83.02 ਦੇ ਪੱਧਰ 'ਤੇ ਬੰਦ ਹੋਇਆ ਸੀ।
ਇਹ ਵੀ ਪੜ੍ਹੋ : ਭਾਰਤ 'ਚ ਪਲਾਂਟ ਲਗਾਉਣ ਤੋਂ ਝਿਜਕ ਰਹੀਆਂ ਚੀਨੀ ਕੰਪਨੀਆਂ, Xiaomi ਨੇ ਸਰਕਾਰ ਨੂੰ ਲਿਖਿਆ ਪੱਤਰ
ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਸੂਚਕਾਂਕ 0.02 ਪ੍ਰਤੀਸ਼ਤ ਹੇਠਾਂ 104.69 ਦੇ ਪੱਧਰ 'ਤੇ ਕਾਰੋਬਾਰ ਕਰਦਾ ਦੇਖਿਆ ਗਿਆ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.49 ਫੀਸਦੀ ਡਿੱਗ ਕੇ 81.20 ਅਮਰੀਕੀ ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਬੁੱਧਵਾਰ ਨੂੰ 3,929.60 ਕਰੋੜ ਰੁਪਏ ਦੇ ਸ਼ੇਅਰਾਂ ਦੀ ਸ਼ੁੱਧ ਵਿਕਰੀ ਕੀਤੀ।
ਇਹ ਵੀ ਪੜ੍ਹੋ : UPI ਗਲੋਬਲ ਹੋਣ ਦੀ ਰਾਹ 'ਤੇ, ਹੁਣ ਸ਼੍ਰੀਲੰਕਾ ਅਤੇ ਮਾਰੀਸ਼ਸ 'ਚ ਵੀ ਮਿਲਣਗੀਆਂ ਸੇਵਾਵਾਂ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇੰਪੋਰਟ ਡਿਊਟੀ ਘਟਾਉਣ ਦੀ ਤਿਆਰੀ 'ਚ ਸਰਕਾਰ, ਟੈਸਲਾ ਨੂੰ ਹੋ ਸਕਦਾ ਹੈ ਫ਼ਾਇਦਾ
NEXT STORY