ਮੁੰਬਈ (ਭਾਸ਼ਾ) - ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਛੇ ਪੈਸੇ ਵਧ ਕੇ 83.27 ਦੇ ਪੱਧਰ 'ਤੇ ਪਹੁੰਚ ਗਿਆ। ਘਰੇਲੂ ਬਾਜ਼ਾਰਾਂ ਵਿਚ ਸਕਾਰਾਤਮਕ ਰੁਝਾਨ ਅਤੇ ਵਿਦੇਸ਼ੀ ਫੰਡਾਂ ਦੇ ਨਿਰੰਤਰ ਪ੍ਰਵਾਹ ਨੇ ਭਾਰਤੀ ਮੁਦਰਾ ਨੂੰ ਹੁਲਾਰਾ ਦਿੱਤਾ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਿਆ ਡਾਲਰ ਦੇ ਮੁਕਾਬਲੇ 83.28 'ਤੇ ਖੁੱਲ੍ਹਿਆ। ਫਿਰ 83.30 ਦੇ ਹੇਠਲੇ ਪੱਧਰ 'ਤੇ ਪਹੁੰਚਣ ਤੋਂ ਬਾਅਦ ਇਹ 83.27 ਦੇ ਉੱਚ ਪੱਧਰ 'ਤੇ ਪਹੁੰਚ ਗਿਆ, ਜੋ ਪਿਛਲੀ ਬੰਦ ਕੀਮਤ ਤੋਂ ਛੇ ਪੈਸੇ ਦਾ ਵਾਧਾ ਹੈ। ਸ਼ੁੱਕਰਵਾਰ ਨੂੰ ਅਮਰੀਕੀ ਮੁਦਰਾ ਦੇ ਮੁਕਾਬਲੇ ਰੁਪਿਆ 83.33 'ਤੇ ਖੁੱਲ੍ਹਿਆ।
ਇਹ ਵੀ ਪੜ੍ਹੋ : ਓਰੀਐਂਟਲ ਇੰਸ਼ੋਰੈਂਸ ਕੰਪਨੀ ਨੂੰ ਗੋਦਾਮ ’ਚ ਲੱਗੀ ਅੱਗ ਦਾ 7 ਕਰੋੜ ਰੁਪਏ ਮੁਆਵਜ਼ਾ ਦੇਣ ਦਾ ਹੁਕਮ
ਇਸ ਦੌਰਾਨ ਦੁਨੀਆ ਦੀਆਂ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਸੂਚਕ ਅੰਕ 0.05 ਫੀਸਦੀ ਡਿੱਗ ਕੇ 103.21 'ਤੇ ਆ ਗਿਆ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.53 ਫੀਸਦੀ ਘੱਟ ਕੇ 78.46 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਸ਼ੁੱਕਰਵਾਰ ਨੂੰ 1,589.61 ਕਰੋੜ ਰੁਪਏ ਦੇ ਸ਼ੇਅਰ ਖ਼ਰੀਦੇ।
ਇਹ ਵੀ ਪੜ੍ਹੋ : ਮਰੀਜ ਦੇ ਇਲਾਜ ’ਚ ਲਾਪਰਵਾਹੀ ਵਰਤਣ ਦੇ ਦੋਸ਼ ’ਚ ਮੇਦਾਂਤਾ ਹਸਪਤਾਲ ’ਤੇ 36.75 ਲੱਖ ਦਾ ਜੁਰਮਾਨਾ
ਇਹ ਵੀ ਪੜ੍ਹੋ : 2000 ਦੇ ਨੋਟਾਂ ਨੂੰ ਲੈ ਕੇ RBI ਦੀ ਵੱਡੀ ਅਪਡੇਟ, ਜਾਣੋ ਕਿੱਥੇ ਬਦਲੇ ਜਾ ਸਕਦੇ ਹਨ ਨੋਟ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਡਾਨੀ ਗਰੁੱਪ ਦੇ ਸ਼ੇਅਰਾਂ 'ਚ ਜ਼ਬਰਦਸਤ ਵਾਧਾ, ਮਾਰਕੀਟ ਕੈਪ 12 ਲੱਖ ਕਰੋੜ ਰੁਪਏ ਤੋਂ ਪਾਰ
NEXT STORY