ਮੁੰਬਈ (ਭਾਸ਼ਾ) - ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਰੁਪਿਆ 16 ਪੈਸੇ ਟੁੱਟ ਕੇ 83.10 ਪ੍ਰਤੀ ਡਾਲਰ 'ਤੇ ਆ ਗਿਆ। ਅਮਰੀਕੀ ਕਰੰਸੀ ਦੀ ਮਜ਼ਬੂਤੀ ਦੇ ਨਾਲ-ਨਾਲ ਘਰੇਲੂ ਬਾਜ਼ਾਰ 'ਚ ਨਕਾਰਾਤਮਕ ਰੁਖ ਦਾ ਅਸਰ ਰੁਪਏ 'ਤੇ ਪਿਆ। ਵਿਦੇਸ਼ੀ ਮੁਦਰਾ ਵਪਾਰੀਆਂ ਨੇ ਕਿਹਾ ਕਿ ਵਿਦੇਸ਼ੀ ਫੰਡਾਂ ਦੀ ਨਿਕਾਸੀ ਅਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਨੇ ਵੀ ਭਾਰਤੀ ਮੁਦਰਾ ਦੀ ਭਾਵਨਾ ਨੂੰ ਪ੍ਰਭਾਵਿਤ ਕੀਤਾ ਹੈ।
ਇਹ ਵੀ ਪੜ੍ਹੋ : ਕੈਨੇਡਾ ਨੂੰ ਭਾਰਤ ਨਾਲ ਪੰਗਾ ਲੈਣਾ ਪਵੇਗਾ ਮਹਿੰਗਾ, ਮਹਿੰਦਰਾ ਤੋਂ ਬਾਅਦ ਹੁਣ ਇਸ ਕੰਪਨੀ ਨੇ ਦਿੱਤਾ ਝਟਕਾ
ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ, ਰੁਪਿਆ 83.04 ਪ੍ਰਤੀ ਡਾਲਰ 'ਤੇ ਖੁੱਲ੍ਹਿਆ ਅਤੇ ਫਿਰ ਇਸ ਦੇ ਪਿਛਲੇ ਬੰਦ ਨਾਲੋਂ 16 ਪੈਸੇ ਦੀ ਗਿਰਾਵਟ ਨਾਲ 83.10 ਪ੍ਰਤੀ ਡਾਲਰ ਨੂੰ ਛੂਹ ਗਿਆ। ਸ਼ੁੱਕਰਵਾਰ ਨੂੰ ਰੁਪਿਆ 82.94 ਪ੍ਰਤੀ ਡਾਲਰ 'ਤੇ ਬੰਦ ਹੋਇਆ ਸੀ। ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਮਾਪਦਾ ਡਾਲਰ ਸੂਚਕਾਂਕ 0.01 ਫੀਸਦੀ ਡਿੱਗ ਕੇ 105.58 'ਤੇ ਆ ਗਿਆ। ਬ੍ਰੈਂਟ ਕਰੂਡ ਫਿਊਚਰਜ਼, ਗਲੋਬਲ ਆਇਲ ਬੈਂਚਮਾਰਕ, 0.19 ਫੀਸਦੀ ਵੱਧ ਕੇ 93.45 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ।
ਇਹ ਵੀ ਪੜ੍ਹੋ : PM ਮੋਦੀ ਨੇ ਵਿਸ਼ਵਕਰਮਾ ਯੋਜਨਾ ਤਹਿਤ ਕੀਤੇ ਕਈ ਵੱਡੇ ਐਲਾਨ, ਸਸਤੇ ਕਰਜ਼ੇ ਸਮੇਤ ਮਿਲਣਗੀ ਇਹ ਸਹੂਲਤਾਂ
ਇਹ ਵੀ ਪੜ੍ਹੋ : ਵਿਗੜ ਗਏ ਭਾਰਤ-ਕੈਨੇਡਾ ਦੇ ਰਿਸ਼ਤੇ, ਜਾਣੋ ਕਿਸ ਨੂੰ ਭੁਗਤਨਾ ਪਵੇਗਾ ਖ਼ਾਮਿਆਜ਼ਾ
ਇਹ ਵੀ ਪੜ੍ਹੋ : ਭਾਰਤ-ਕੈਨੇਡਾ ਦੇ ਰਿਸ਼ਤਿਆਂ 'ਚ ਆਈ ਕੁੜੱਤਣ ਮਗਰੋਂ ਜਾਣੋ ਦੋਹਾਂ ਦੇਸ਼ਾਂ ਦੇ ਵਪਾਰ 'ਤੇ ਕੀ ਪਵੇਗਾ ਅਸਰ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੱਧੀ ਰਾਤ ਤੱਕ F&O 'ਚ ਕਰ ਸਕੋਗੇ ਟ੍ਰੇਡਿੰਗ! NSE ਨੇ ਘੰਟੇ ਵਧਾਉਣ ਦੀ ਬਣਾਈ ਯੋਜਨਾ
NEXT STORY