ਬਿਜ਼ਨੈੱਸ ਡੈਸਕ- ਪੱਛਮੀ ਏਸ਼ੀਆ ਵਿੱਚ ਜੰਗ ਦੇ ਵਧਦੇ ਅਸਰ ਅਤੇ ਗਲੋਬਲ ਅਨਿਸ਼ਚਿਤਤਾ ਦੇ ਵਿਚਕਾਰ ਅੱਜ ਭਾਰਤੀ ਸ਼ੇਅਰ ਬਾਜ਼ਾਰ ਵਿੱਚ ਕੁਝ ਹੱਦ ਤੱਕ ਰਿਕਵਰੀ ਦੇਖਣ ਨੂੰ ਮਿਲ ਰਹੀ ਹੈ। ਬੀਤੇ ਕਾਫ਼ੀ ਦਿਨਾਂ ਤੋਂ ਜਿੱਥੇ ਇਹ ਲਾਲ ਨਿਸ਼ਾਨ 'ਚ ਚੱਲ ਰਿਹਾ ਸੀ, ਨੇ ਅੱਜ ਹਰੇ ਨਿਸ਼ਾਨ 'ਚ ਓਪਨਿੰਗ ਕੀਤੀ। ਖ਼ਬਰ ਲਿਖੇ ਜਾਣ ਸਮੇਂ ਸੈਂਸੈਕਸ ਕਰੀਬ 300 ਅੰਕਾਂ ਦੇ ਵਾਧੇ ਨਾਲ 75,800 ਦੇ ਕਰੀਬ ਵਪਾਰ ਕਰ ਰਿਹਾ ਹੈ, ਉੱਥੇ ਹੀ ਨਿਫਟੀ ਵੀ 100 ਅੰਕਾਂ ਦੀ ਬੜ੍ਹਤ ਦੇ ਨਾਲ 23,500 ਤੋਂ ਉੱਪਰ ਟ੍ਰੇਡ ਕਰ ਰਿਹਾ ਹੈ, ਜਿਸ ਨਾਲ ਨਿਵੇਸ਼ਕਾਂ ਨੂੰ ਕੁਝ ਹੱਦ ਤੱਕ ਰਾਹਤ ਮਿਲੀ ਹੈ।
ਜ਼ਿਕਰਯੋਗ ਹੈ ਕਿ 28 ਫਰਵਰੀ ਨੂੰ ਅਮਰੀਕਾ-ਇਜ਼ਰਾਈਲ ਵੱਲੋਂ ਇਰਾਨ 'ਤੇ ਹੋਈ ਏਅਰਸਟ੍ਰਾਈਕ 'ਚ ਇਰਾਨੀ ਸੁਪਰੀਮ ਲੀਡਰ ਅਯਾਤੁੱਲਾ ਖਾਮੇਨੇਈ ਦੀ ਮੌਤ ਹੋ ਗਈ ਸੀ, ਜਿਸ ਮਗਰੋਂ ਦੋਵਾਂ ਧਿਰਾਂ ਵਿਚਾਲੇ ਜੰਗ ਹੋਰ ਤੇਜ਼ ਹੋ ਗਈ। ਇਸ ਦੌਰਾਨ ਦੁਨੀਆ ਭਰ ਦੇ ਸ਼ੇਅਰ ਬਾਜ਼ਾਰਾਂ 'ਚ ਹਾਹਾਕਾਰ ਮਚੀ ਹੋਈ ਹੈ ਤੇ ਨਿਵੇਸ਼ਕ ਤੇਜ਼ੀ ਨਾਲ ਆਪਣਾ ਪੈਸਾ ਕਢਵਾ ਕੇ ਸੋਨੇ ਵਰਗੇ ਸੁਰੱਖਿਅਤ ਨਿਵੇਸ਼ ਵੱਲ ਰੁਖ਼ ਕਰ ਰਹੇ ਹਨ।
ਇਹ ਵੀ ਪੜ੍ਹੋ- ਜੰਗ ਵਿਚਾਲੇ UAE 'ਚ 19 ਭਾਰਤੀ ਗ੍ਰਿਫ਼ਤਾਰ ! ਜਾਣੋ ਕਿਉਂ ਹੋਈ ਇਹ ਸਖ਼ਤ ਕਾਰਵਾਈ
ਇਸ ਜੰਗ ਕਾਰਨ ਦੁਨੀਆ ਭਰ 'ਚ ਤੇਲ ਤੇ ਗੈਸ ਦੀ ਭਾਰੀ ਕਿੱਲਤ ਦੇਖੀ ਜਾ ਰਹੀ ਹੈ। ਇਹ ਸੰਕਟ ਉਸ ਸਮੇਂ ਹੋਰ ਜ਼ਿਆਦਾ ਡੂੰਘਾ ਹੋ ਗਿਆ, ਜਦੋਂ ਇਰਾਨ ਨੇ ਦੁਨੀਆ ਦੇ ਸਭ ਤੋਂ ਅਹਿਮ ਸਮੁੰਦਰੀ ਰੂਟਾਂ 'ਚੋਂ ਇਕ ਹਾਰਮੁਜ਼ ਸਟ੍ਰੇਟ 'ਤੇ ਜਹਾਜ਼ਾਂ ਦੀ ਆਵਾਜਾਈ ਬੰਦ ਕਰ ਦਿੱਤੀ। ਇਸ ਮਗਰੋਂ ਪੂਰੀ ਦੁਨੀਆ 'ਚ ਤੇਲ-ਗੈਸ ਦੀ ਸਪਲਾਈ 'ਚ ਵੱਡੀ ਰੁਕਾਵਟ ਦੇਖੀ ਗਈ ਤੇ ਕੀਮਤਾਂ 'ਚ ਭਾਰੀ ਵਾਧਾ ਹੋਇਆ, ਜਿਸ ਮਗਰੋਂ ਹੁਣ ਦੁਨੀਆ ਦੇ ਕਈ ਦੇਸ਼ ਊਜਾ ਸੰਕਟ ਨਾਲ ਜੂਝ ਰਹੇ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ, ਟੈਂਕੀ ਭਰਾਉਣ ਤੋਂ ਪਹਿਲਾਂ ਚੈਕ ਕਰੋ ਅੱਜ ਦਾ ਰੇਟ
NEXT STORY