ਨਵੀਂ ਦਿੱਲੀ — ਮੋਦੀ ਸਰਕਾਰ ਨੇ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨ ਧਾਰਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਕੇਂਦਰੀ ਕੈਬਨਿਟ ਦੀ ਸ਼ੁੱਕਰਵਾਰ ਨੂੰ ਹੋਈ ਬੈਠਕ 'ਚ ਸਰਕਾਰ ਨੇ ਕਰਮਚਾਰੀਆਂ ਅਤੇ ਪੈਨਸ਼ਨ ਧਾਰਕਾਂ ਦੇ ਮਹਿੰਗਾਈ ਭੱਤੇ(ਡੀ.ਏ.) ਨੂੰ ਵਧਾਉਣ ਲਈ ਮਨਜ਼ੂਰੀ ਦੇ ਦਿੱਤੀ ਹੈ। ਸੂਤਰਾਂ ਦੇ ਹਵਾਲੇ ਨਾਲ ਖਬਰ ਹੈ ਕਿ ਮਹਿੰਗਾਈ ਭੱਤੇ ਵਿਚ 4 ਫੀਸਦੀ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਮਾਰਚ ਦੀ ਤਨਖਾਹ ਨਾਲ ਮਿਲੇਗਾ ਡੀ.ਏ.
ਇਸ ਤੋਂ ਪਹਿਲਾਂ ਰਾਜ ਸਭਾ ਵਿਚ ਲਿਖਤ ਜਵਾਬ 'ਚ ਕੇਂਦਰੀ ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਨੇ ਜਾਣਕਾਰੀ ਦਿੱਤੀ ਸੀ ਕਿ ਮਾਰਚ ਮਹੀਨੇ ਦੀ ਤਨਖਾਹ ਦੇ ਨਾਲ ਹੀ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨ ਧਾਰਕਾਂ ਨੂੰ ਮਹਿੰਗਾਈ ਭੱਤਾ ਮਿਲਣ ਲੱਗੇਗਾ।
ਦਸੰਬਰ ਵਿਚ ਹੀ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਮੋਦੀ ਸਰਕਾਰ ਮਹਿੰਗਾਈ ਭੱਤੇ ਵਿਚ 4 ਫੀਸਦੀ ਤੱਕ ਦਾ ਵਾਧਾ ਕਰ ਸਕਦੀ ਹੈ। ਇਸ ਵਾਧੇ ਦਾ ਬਾਅਦ ਕਰਮਚਾਰੀਆਂ ਦੀ ਤਨਖਾਹ 'ਚ 720 ਰੁਪਏ ਤੋਂ 10 ਹਜ਼ਾਰ ਰੁਪਏ ਤੱਕ ਦਾ ਵਾਧਾ ਹੋਵੇਗਾ। ਫਿਲਹਾਲ ਕੇਂਦਰੀ ਕਰਮਚਾਰੀਆਂ ਨੂੰ 17 ਫੀਸਦੀ ਮਹਿੰਗਾਈ ਭੱਤਾ ਮਿਲ ਰਿਹਾ ਹੈ। ਮੋਦੀ ਸਰਕਾਰ ਇਸ ਵਿਚ 4 ਫੀਸਦੀ ਦਾ ਵਾਧਾ ਕਰਦੀ ਹੈ ਤਾਂ ਇਹ 21 ਫੀਸਦੀ ਹੋ ਜਾਵੇਗਾ।
ਕੀ ਹੁੰਦਾ ਹੈ ਮਹਿੰਗਾਈ ਭੱਤਾ
ਸਰਕਾਰੀ ਕਰਮਚਾਰੀਆਂ ਦੇ ਰਹਿਣ-ਖਾਣ ਦੇ ਪੱਧਰ ਨੂੰ ਬਿਹਤਰ ਬਣਾਉਣ ਲਈ ਮਹਿੰਗਾਈ ਭੱਤਾ(ਡੀ.ਏ.) ਦਿੱਤਾ ਜਾਂਦਾ ਹੈ। ਬੀਤੇ ਕਈ ਦਿਨਾਂ ਤੋਂ ਮਹਿੰਗਾਈ ਭੱਤਾ ਵਧਾਉਣ ਦੀ ਮੰਗ ਕੀਤੀ ਜਾ ਰਹੀ ਸੀ। ਸੂਤਰਾਂ ਤੋਂ ਖਬਰ ਮਿਲੀ ਹੈ ਕਿ ਕੇਂਦਰੀ ਕੈਬਨਿਟ ਨੇ ਕਰਮਚਾਰੀਆਂ ਅਤੇ ਪੈਨਸ਼ਨ ਧਾਰਕਾਂ ਨੂੰ 4 ਫੀਸਦੀ ਮਹਿੰਗਾਈ ਭੱਤਾ ਵਧਾਉਣ ਦਾ ਫੈਸਲਾ ਕੀਤਾ ਹੈ।
ਮੋਦੀ ਕੈਬਨਿਟ ਦੀ ਬੈਠਕ ਅੱਜ, Yes ਬੈਂਕ ਦੇ ਰਿਵਾਇਵਲ ਪਲਾਨ ਨੂੰ ਮਿਲ ਸਕਦੀ ਹੈ ਮਨਜ਼ੂਰੀ
NEXT STORY