ਬਿਜ਼ਨੈੱਸ ਡੈਸਕ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਗਸਤ ’ਚ ਭਾਰਤ ਨੂੰ 2047 ਤੱਕ ਵਿਕਸਤ ਰਾਸ਼ਟਰ ਬਣਾਉਣ ਦੇ ਟੀਚੇ ਲਈ ‘ਸਪਤ ਧਾਰਾ’ ਰੂਪ-ਰੇਖਾ ਪੇਸ਼ ਕੀਤੀ ਸੀ। ਇਸ ’ਚ ਬੁਨਿਆਦੀ ਢਾਂਚੇ ਨੂੰ ਕੇਂਦਰੀ ਭੂਮਿਕਾ ਦਿੱਤੀ ਗਈ ਹੈ। ਭਾਰਤ ਦੀ ਅਰਥਵਿਵਸਥਾ ਲੱਗਭਗ 4.15 ਲੱਖ ਕਰੋੜ ਡਾਲਰ ਦੀ ਹੋ ਚੁੱਕੀ ਹੈ ਅਤੇ ਤੇਜ਼ ਆਰਥਿਕ ਵਾਧੇ ਦਰਮਿਆਨ ਸਰਕਾਰ ਪਿਛਲੇ ਇਕ ਦਹਾਕੇ ’ਚ ਬੁਨਿਆਦੀ ਢਾਂਚੇ ’ਚ ਵੱਡੇ ਨਿਵੇਸ਼ ਨੂੰ ਵਿਕਾਸ ਦੀ ਮੁੱਖ ਵਜ੍ਹਾ ਦੱਸ ਰਹੀ ਹੈ।
ਇਹ ਵੀ ਪੜ੍ਹੋ : ਹੁਣ ਐਤਵਾਰ 27 ਸਤੰਬਰ ਨੂੰ ਵੀ ਖੁੱਲਣਗੇ ਬੈਂਕ, RBI ਨੇ ਦਿੱਤੀ ਮਨਜ਼ੂਰੀ
ਰਾਸ਼ਟਰੀ ਰਾਜਮਾਰਗ ਨਿਰਮਾਣ ਦੀ ਰਫ਼ਤਾਰ ਇਕ ਦਹਾਕਾ ਪਹਿਲਾਂ ਲੱਗਭਗ 12 ਕਿਲੋਮੀਟਰ ਪ੍ਰਤੀ ਦਿਨ ਤੋਂ ਵਧ ਕੇ ਹੁਣ ਲੱਗਭਗ 34 ਕਿਲੋਮੀਟਰ ਪ੍ਰਤੀ ਦਿਨ ਹੋ ਗਈ ਹੈ। ਰਾਜਮਾਰਗ ਨੈੱਟਵਰਕ ਵੀ 61 ਫੀਸਦੀ ਵਧ ਕੇ 1.46 ਲੱਖ ਕਿਲੋਮੀਟਰ ਤੋਂ ਵੱਧ ਹੋ ਗਿਆ ਹੈ। ਉੱਥੇ ਹੀ, 3,300 ਕਿਲੋਮੀਟਰ ਤੋਂ ਵੱਧ ਲੰਬੇ 2 ਸਮਰਪਿਤ ਮਾਲ ਢੋਆ-ਢੁਆਈ ਲਾਂਘਿਆਂ ਦਾ ਕੰਮ ਆਖਰੀ ਪੜਾਅ ’ਚ ਹੈ। ਸਰਕਾਰੀ ਪੂੰਜੀਗਤ ਖਰਚਾ 2014 ਦੇ ਮੁਕਾਬਲੇ 6 ਗੁਣਾ ਤੋਂ ਵੱਧ ਵਧ ਚੁੱਕਾ ਹੈ।
ਇਹ ਵੀ ਪੜ੍ਹੋ : 2 ਅਕਤੂਬਰ ਨੂੰ 'No UPI Day', 500 ਵਪਾਰਕ ਸੰਗਠਨਾਂ ਨੇ ਕਰ'ਤਾ ਐਲਾਨ
ਪ੍ਰਾਜੈਕਟਾਂ ਨੂੰ ਪੂਰਾ ਕਰਨਾ ਵੱਡੀ ਚੁਣੌਤੀ
ਹਾਲਾਂਕਿ, ਬੁਨਿਆਦੀ ਢਾਂਚਾ ਪ੍ਰਾਜੈਕਟਾਂ ਨੂੰ ਸਮੇਂ ਅਤੇ ਬਜਟ ਦੇ ਅੰਦਰ ਪੂਰਾ ਕਰਨਾ ਵੱਡੀ ਚੁਣੌਤੀ ਬਣੀ ਹੋਈ ਹੈ। ਜੁਲਾਈ 2026 ਤੱਕ 150 ਕਰੋੜ ਰੁਪਏ ਤੋਂ ਵੱਧ ਲਾਗਤ ਵਾਲੇ 1,775 ਪ੍ਰਾਜੈਕਟਾਂ ’ਚ ਕੁੱਲ 3.4 ਲੱਖ ਕਰੋੜ ਰੁਪਏ ਦੀ ਲਾਗਤ ਵਾਧਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : SBI ਨੇ ATM ਨਿਯਮਾਂ ਵਿੱਚ ਬਦਲਾਅ ਕੀਤਾ, ਨਕਦੀ ਕਢਵਾਉਣ 'ਤੇ ਲੱਗੇਗਾ ਚਾਰਜ ਲੱਗੇ, ਮੁਫ਼ਤ ਲੈਣ-ਦੇਣ ਦੀ ਸੀਮਾ ਘਟਾਈ
ਮਾਹਿਰਾਂ ਅਨੁਸਾਰ 2047 ਦੇ ਟੀਚੇ ਨੂੰ ਹਾਸਲ ਕਰਨ ਲਈ ਸਿਰਫ ਨਿਵੇਸ਼ ਵਧਾਉਣਾ ਕਾਫ਼ੀ ਨਹੀਂ ਹੋਵੇਗਾ, ਸਗੋਂ ਪ੍ਰਾਜੈਕਟਾਂ ਦਾ ਸਮੇਂ ’ਤੇ ਅਤੇ ਪ੍ਰਭਾਵਸ਼ਾਲੀ ਲਾਗੂਕਰਨ ਵੀ ਜ਼ਰੂਰੀ ਹੋਵੇਗਾ।
ਇਹ ਵੀ ਪੜ੍ਹੋ : ਹੁਣ ਚੜ੍ਹਨਗੇ ਪੈਟਰੋਲ-ਡੀਜ਼ਲ ਦੇ ਭਾਅ! ਭਾਰਤੀ ਅਰਥਵਿਵਸਥਾ ’ਤੇ ਲਗਾਤਾਰ ਵਧ ਰਿਹਾ ਦਬਾਅ
ਇਹ ਵੀ ਪੜ੍ਹੋ : Kitty party ਦੇ ਨਾਂ 'ਤੇ 200 ਔਰਤਾਂ ਨਾਲ 50 ਕਰੋੜ ਠੱਗੀ, ਮਾਮਲਾ ਜਾਣ ਉੱਡਣਗੇ ਹੋਸ਼
ਇਹ ਵੀ ਪੜ੍ਹੋ : ਮੁੜ ਸ਼ੱਕ ਦੇ ਘੇਰੇ 'ਚ ਮਸ਼ਹੂਰ ਕੰਪਨੀ ਦੇ ਮਸਾਲੇ, ਸ਼ੁੱਧਤਾ ਨੂੰ ਲੈ ਕੇ ਖੜ੍ਹੇ ਹੋ ਰਹੇ ਗੰਭੀਰ ਸਵਾਲ
ਇਹ ਵੀ ਪੜ੍ਹੋ : Gold ਦੀ Hallmark ਫ਼ੀਸ 'ਚ ਹੋ ਗਿਆ ਭਾਰੀ ਵਾਧਾ, ਜਾਣੋ ਗਾਹਕਾਂ 'ਤੇ ਕਿੰਨਾ ਪਵੇਗਾ ਬੋਝ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
UPI ’ਤੇ ਪ੍ਰਸਤਾਵਿਤ MDR ਟੈਕਸ ਨਹੀਂ, ਖਪਤਕਾਰਾਂ ’ਤੇ ਨਹੀਂ ਪਵੇਗਾ ਬੋਝ : ਸੀਤਾਰਾਮਨ
NEXT STORY