ਬਿਜ਼ਨੈੱਸ ਡੈਸਕ - ਅਡਾਣੀ ਸਮੂਹ ਦੀ ਮਲਕੀਅਤ ਵਾਲੇ ਨਵੀਂ ਮੁੰਬਈ ਹਵਾਈ ਅੱਡੇ ਤੋਂ 15 ਜੁਲਾਈ ਤੋਂ ਅੰਤਰਰਾਸ਼ਟਰੀ ਸੇਵਾਵਾਂ ਸ਼ੁਰੂ ਹੋ ਸਕਦੀਆਂ ਹਨ। ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਯਾਤਰੀ ਉਡਾਣਾਂ ਦੇ ਨਾਲ-ਨਾਲ ਨਵੀਂ ਮੁੰਬਈ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਕਾਰਗੋ ਉਡਾਣਾਂ ਵੀ ਸ਼ੁਰੂ ਹੋਣਗੀਆਂ। ਇਹ ਮੁੰਬਈ ਮਹਾਨਗਰ ਖੇਤਰ (ਐੱਮ. ਐੱਮ. ਆਰ.) ਦਾ ਦੂਜਾ ਹਵਾਈ ਅੱਡਾ ਹੈ।
ਇਹ ਵੀ ਪੜ੍ਹੋ : 30 ਜੂਨ ਤੋਂ ਬਦਲ ਜਾਏਗੀ ਭਾਰਤੀ ਕਰੰਸੀ ! ਪਲਾਸਟਿਕ ਦੇ ਨੋਟਾਂ ਬਾਰੇ ਸਰਕਾਰ ਨੇ ਦੇ'ਤਾ ਵੱਡਾ ਬਿਆਨ
ਨਵੀਂ ਮੁੰਬਈ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ (ਐੱਨ. ਐੱਮ. ਆਈ. ਏ. ਐੱਲ.) ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਬੀ. ਵੀ. ਜੇ. ਕੇ. ਸ਼ਰਮਾ ਨੇ ਇੱਥੇ ‘ਬੀ. ਸੀ. ਬੀ. ਏ. ਲਾਜਿਸਟਿਕਸ ਸੰਮੇਲਨ’ ਤੋਂ ਪਹਿਲਾਂ ਪੱਤਰਕਾਰਾਂ ਨੂੰ ਕਿਹਾ,‘‘15 ਜੁਲਾਈ ਨੂੰ ਅਸੀਂ ਕਾਰਗੋ ਉਡਾਣਾਂ ਨਾਲ ਸ਼ੁਰੂਆਤ ਕਰ ਰਹੇ ਹਾਂ। ਇਨ੍ਹਾਂ ਦੀਆਂ ਹਫਤਾਵਾਰੀ ਉਡਾਣਾਂ ਦੀ ਗਿਣਤੀ ਲੱਗਭਗ 18 ਤੱਕ ਪਹੁੰਚਣ ਦੀ ਉਮੀਦ ਹੈ। ਯਾਤਰੀ ਸੇਵਾਵਾਂ ਦੇ ਮੋਰਚੇ ’ਤੇ ਵੀ ਪ੍ਰਗਤੀ ਹੋ ਰਹੀ ਹੈ ਅਤੇ 15 ਜੁਲਾਈ ਤੋਂ ਅੰਤਰਰਾਸ਼ਟਰੀ ਯਾਤਰੀ ਉਡਾਣਾਂ ਵੀ ਸ਼ੁਰੂ ਹੋਣ ਦੀ ਉਮੀਦ ਹੈ।’’ ਸ਼ਰਮਾ ਨੇ ਦੱਸਿਆ ਕਿ ਏਅਰ ਇੰਡੀਆ ਐਕਸਪ੍ਰੈੱਸ ਅਤੇ ਇੰਡੀਗੋ ਨਵੀਂ ਮੁੰਬਈ ਤੋਂ ਅੰਤਰਰਾਸ਼ਟਰੀ ਉਡਾਣਾਂ ਦਾ ਸੰਚਾਲਨ ਕਰਨਗੀਆਂ।
ਇਹ ਵੀ ਪੜ੍ਹੋ : ਹੁਣ ਖ਼ਾਤਾਧਾਰਕਾਂ ਨੂੰ ਪਾਲਸੀ ਜਾਂ ਯੋਜਨਾ ਖ਼ਰੀਦਣ ਲਈ ਮਜਬੂਰ ਨਹੀਂ ਕਰ ਸਕਣਗੇ ਬੈਂਕ, RBI ਨੇ ਜਾਰੀ ਕੀਤੇ ਨਵੇਂ ਨਿਯਮ
ਉਨ੍ਹਾਂ ਕਿਹਾ ਕਿ ਕੇਂਦਰੀ ਅਪ੍ਰਤੱਖ ਕਰ ਅਤੇ ਕਸਟਮ ਬੋਰਡ (ਸੀ. ਬੀ. ਆਈ. ਸੀ.) ਦੇ ਮੈਂਬਰ (ਕਸਟਮ ਡਿਊਟੀ) ਨੇ ਮੰਗਲਵਾਰ ਨੂੰ ਹਵਾਈ ਅੱਡੇ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ ਅਤੇ ਲੋੜੀਂਦੇ ਨੋਟੀਫਿਕੇਸ਼ਨ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ,‘‘ਅੰਤਿਮ ਪ੍ਰਕਿਰਿਆ ਅੱਜ ਪੂਰੀ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਧਾਰਾ 45 ਅਤੇ ਕੂਰੀਅਰ ਅਤੇ ਕਾਰਗੋ ਨਾਲ ਜੁੜੇ ਕੋਡ ਦੇ ਪ੍ਰੀਖਣ ਹੋਣਗੇ ਅਤੇ ਇਸ ਤੋਂ ਬਾਅਦ ਸੰਭਵ ਤੌਰ ’ਤੇ 5 ਜੁਲਾਈ ਦੇ ਆਲੇ-ਦੁਆਲੇ ਕਸਟਮ ਡਿਊਟੀ ਵੱਲੋਂ ਵਪਾਰਕ ਸੂਚਨਾ ਜਾਰੀ ਕੀਤੀ ਜਾਵੇਗੀ।’’
ਇਹ ਵੀ ਪੜ੍ਹੋ : 100 ਤੋਂ ਵਧ ਬੱਚਿਆਂ ਦੇ ਪਿਤਾ ਹਨ Telegram ਦੇ Founder Pavel Durov, ਜਾਣੋ ਕਿੰਨੀ ਹੈ ਨੈੱਟਵਰਥ
ਇਹ ਵੀ ਪੜ੍ਹੋ : 6 ਲੱਖ ਨਿਵੇਸ਼ਕਾਂ ਨੂੰ ਵੱਡਾ ਝਟਕਾ, ਇਸ ਕੰਪਨੀ ਦੇ ਸ਼ੇਅਰਾਂ ਦੀ ਕੀਮਤ ਹੋ ਗਈ '0'
ਇਹ ਵੀ ਪੜ੍ਹੋ : ਡਿੱਗਦੇ-ਡਿੱਗਦੇ 6 ਮਹੀਨਿਆਂ ਦੇ ਹੇਠਲੇ ਪੱਧਰ 'ਤੇ ਪਹੁੰਚੀ ਸੋਨੇ ਦੀ ਕੀਮਤ, ਜਾਣੋ ਕੀਮਤੀ ਧਾਤਾਂ ਦੇ ਭਾਅ
ਇਹ ਵੀ ਪੜ੍ਹੋ : 8th Pay Commission : ਅੱਜ ਹੈ ਮੈਮੋਰੰਡਮ ਜਮ੍ਹਾ ਕਰਨ ਦਾ ਆਖਰੀ ਮੌਕਾ, ਹੁਣ ਇਨ੍ਹਾਂ ਸੂਬਿਆਂ ਦਾ ਦੌਰਾ ਕਰੇਗਾ ਕਮਿਸ਼ਨ
ਇਹ ਵੀ ਪੜ੍ਹੋ : SBI, ICICI ਅਤੇ HDFC ਸਮੇਤ ਕਈ ਬੈਂਕਾਂ ਨੇ FCNR ਜਮ੍ਹਾਂ 'ਤੇ ਵਧਾ ਦਿੱਤੀਆਂ ਵਿਆਜ ਦਰਾਂ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
Elon Musk ਸਿਰਫ਼ 1 ਦਿਨ 'ਚ ਕਮਾਏ ਬਫੇਟ ਦੀ ਪੂਰੀ ਦੌਲਤ ਤੋਂ 11% ਜ਼ਿਆਦਾ
NEXT STORY