ਨਵੀਂ ਦਿੱਲੀ— ਸਰਕਾਰ ਨੇ ਸ਼ਡਿਊਲਡ ਕੌਮਾਂਤਰੀ ਉਡਾਣਾਂ 'ਤੇ ਪਾਬੰਦੀ ਹੁਣ 31 ਅਕਤੂਬਰ ਤੱਕ ਲਈ ਵਧਾ ਦਿੱਤੀ ਹੈ। ਸ਼ਹਿਰੀ ਹਵਾਬਾਜ਼ੀ ਡਾਇਰੈਕਟੋਰਟ ਜਨਰਲ (ਡੀ. ਜੀ. ਸੀ. ਏ.) ਨੇ ਸਰਕੂਲਰ ਜਾਰੀ ਕਰਕੇ ਕਿਹਾ ਹੈ ਕਿ 31 ਅਕਤੂਬਰ ਦੀ ਰਾਤ 11.59 ਵਜੇ ਤੱਕ ਦੇਸ਼ 'ਚ ਸ਼ਡਿਊਲਡ ਕੌਮਾਂਤਰੀ ਯਾਤਰੀ ਉਡਾਣਾਂ ਦਾ ਸੰਚਾਲਨ ਬੰਦ ਰਹੇਗਾ। ਇਸ ਤੋਂ ਪਹਿਲਾਂ 30 ਸਤੰਬਰ ਤੱਕ ਸ਼ਡਿਊਲਡ ਕੌਮਾਂਤਰੀ ਉਡਾਣਾਂ 'ਤੇ ਪਾਬੰਦੀ ਲਾਈ ਗਈ ਸੀ।
ਇਹ ਵੀ ਪੜ੍ਹੋ- ਸਰਕਾਰ ਨੇ ਦਿੱਤੀ ਵੱਡੀ ਰਾਹਤ, ਇੱਥੇ ਪੰਜ ਸਾਲ 'ਚ ਕਮਾ ਸਕੋਗੇ 4 ਲੱਖ ਵਿਆਜ ► ਭਾਰਤੀ ਕਰੰਸੀ 'ਚ ਉਛਾਲ, ਇੰਨੀ ਰਹਿ ਗਈ ਡਾਲਰ, ਪੌਂਡ ਤੇ ਯੂਰੋ ਦੀ ਕੀਮਤ
ਡੀ. ਜੀ. ਸੀ. ਏ. ਨੇ ਸਪੱਸ਼ਟ ਕੀਤਾ ਹੈ ਕਿ ਮਾਲਵਾਹਕ ਉਡਾਣਾਂ ਨੂੰ ਪਾਬੰਦੀ ਤੋਂ ਛੋਟ ਹੋਵੇਗੀ, ਨਾਲ ਹੀ ਚੋਣਵੇਂ ਮਾਰਗਾਂ 'ਤੇ ਵਿਸ਼ੇਸ਼ ਪ੍ਰਬੰਧ ਜ਼ਰੀਏ ਸ਼ਡਿਊਲ ਕੌਮਾਂਤਰੀ ਉਡਾਣਾਂ ਦੀ ਮਨਜ਼ੂਰੀ ਦਿੱਤੀ ਜਾ ਸਕਦੀ ਹੈ।
ਗੌਰਤਲਬ ਹੈ ਕਿ ਦੋ-ਪੱਖੀ ਸਮਝੌਤੇ ਤਹਿਤ ਕਈ ਦੇਸ਼ਾਂ ਨਾਲ 'ਏਅਰ ਬਬਲ' ਵਿਵਸਥਾ ਤਹਿਤ ਉਡਾਣਾਂ ਦੀ ਮਨਜ਼ੂਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਵੰਦੇ ਭਾਰਤ ਮਿਸ਼ਨ ਤਹਿਤ ਵੀ ਕੌਮਾਂਤਰੀ ਉਡਾਣਾਂ ਦਾ ਸੰਚਾਲਨ ਕੀਤਾ ਜਾ ਰਿਹਾ ਹੈ। ਦੇਸ਼ 'ਚ ਕੌਮਾਂਤਰੀ ਉਡਾਣਾਂ ਦਾ ਸੰਚਾਲਨ 22 ਮਾਰਚ ਤੋਂ ਬੰਦ ਹੈ। 25 ਮਾਰਚ ਤੋਂ ਘਰੇਲੂ ਉਡਾਣਾਂ 'ਤੇ ਵੀ ਪਾਬੰਦੀ ਲਾ ਦਿੱਤੀ ਗਈ ਸੀ। ਹਾਲਾਂਕਿ, ਦੋ ਮਹੀਨਿਆਂ ਪਿੱਛੋਂ 25 ਮਈ ਤੋਂ ਘਰੇਲੂ ਯਾਤਰੀ ਉਡਾਣਾਂ ਚੱਲ ਰਹੀਆਂ ਹਨ ਪਰ ਕੌਮਾਂਤਰੀ ਉਡਾਣਾਂ 'ਤੇ ਪਾਬੰਦੀ ਜਾਰੀ ਹੈ।
ਇਹ ਵੀ ਪੜ੍ਹੋ- ਵੱਡੀ ਖ਼ੁਸ਼ਖ਼ਬਰੀ, ਸਸਤੀ ਹੋਣ ਜਾ ਰਹੀ ਹੈ ਰਸੋਈ ਗੈਸ, CNG ► ਵਿਦੇਸ਼ ਜਾਣ ਦਾ ਸੁਫ਼ਨਾ ਦੇਖ ਰਹੇ ਲੋਕਾਂ ਲਈ ਝਟਕਾ, ਲੱਗੇਗਾ ਟੈਕਸ
ਪੰਜਾਬ, ਹਰਿਆਣਾ 'ਚ ਤਿੰਨ ਦਿਨਾਂ 'ਚ MSP 'ਤੇ ਇੰਨੇ ਕਰੋੜ 'ਚ ਝੋਨੇ ਦੀ ਖਰੀਦ
NEXT STORY