ਬਿਜ਼ਨੈੱਸ ਡੈਸਕ - ਏਅਰ ਇੰਡੀਆ ਦੇ ਪ੍ਰਮੁੱਖ ਕੈਂਪਬੇਲ ਵਿਲਸਨ ਨੇ ਕਿਹਾ ਕਿ ਸਮੂਹ ਪੱਛਮੀ ਏਸ਼ੀਆ ਦੇ ਸੰਘਰਸ਼ ਤੋਂ ਕਾਫੀ ਪ੍ਰਭਾਵਿਤ ਹੋਇਆ ਹੈ ਅਤੇ ਇਸ ਦਾ ਵਿੱਤੀ ਪ੍ਰਭਾਵ ਅਜੇ ਪੂਰੀ ਤਰ੍ਹਾਂ ਮਹਿਸੂਸ ਹੋਣਾ ਬਾਕੀ ਹੈ।
ਇਹ ਵੀ ਪੜ੍ਹੋ : ਭਾਰਤ 'ਚ ਮਹਿੰਗਾ ਹੋ ਗਿਆ ਪੈਟਰੋਲ, ਵੱਧ ਗਏ ਰੇਟ
ਇਹ ਵੀ ਪੜ੍ਹੋ : IOCL, BPCL ਤੇ HPCL ਨੇ ਲਿਆ ਅਹਿਮ ਫੈਸਲਾ, ਪੈਟਰੋਲ ਪੰਪਾਂ ਨੂੰ ਜਾਰੀ ਹੋ ਗਏ ਨਵੇਂ ਆਦੇਸ਼
ਅਮਰੀਕਾ, ਇਜ਼ਰਾਈਲ ਅਤੇ ਈਰਾਨ ਵਿਚਾਲੇ 28 ਫਰਵਰੀ ਨੂੰ ਸ਼ੁਰੂ ਹੋਈ ਜੰਗ ਤੋਂ ਬਾਅਦ ਇਹ ਸੰਕਟ ਡੂੰਘਾ ਹੋ ਗਿਆ ਹੈ। ਵਿਲਸਨ ਨੇ ਸ਼ੁੱਕਰਵਾਰ ਨੂੰ ਕਰਮਚਾਰੀਆਂ ਨੂੰ ਭੇਜੇ ਇਕ ਸੰਦੇਸ਼ ’ਚ ਕਿਹਾ ਕਿ ਸੰਘਰਸ਼ ਸ਼ੁਰੂ ਹੋਣ ਤੋਂ ਬਾਅਦ ਪਿਛਲੇ 3 ਹਫਤਿਆਂ ’ਚ ਸਾਨੂੰ ਇਸ ਖੇਤਰ ਦੀਆਂ ਲੱਗਭਗ 2,500 ਉਡਾਣਾਂ ਰੱਦ ਕਰਨੀਆਂ ਪਈਆਂ ਹਨ।
ਇਹ ਵੀ ਪੜ੍ਹੋ : 22 ਰੁਪਏ ਮਹਿੰਗਾ ਹੋ ਗਿਆ Diesel, ਨਵੀਂਆਂ ਦਰਾਂ ਅੱਜ ਤੋਂ ਲਾਗੂ
ਇਹ ਵੀ ਪੜ੍ਹੋ : ਡਿੱਗਣ ਵਾਲਾ ਹੈ ਸੋਨਾ, ਲਗਭਗ 25,000 ਰੁਪਏ ਤੱਕ ਟੁੱਟ ਸਕਦੈ ਭਾਅ, ਮਾਹਰਾਂ ਨੇ ਦਿੱਤੇ ਸੰਕੇਤ
ਅੱਜ ਦੀ ਸਥਿਤੀ ’ਚ ਅਸੀਂ ਆਪਣੀਆਂ ਆਮ ਪੱਛਮੀ ਏਸ਼ੀਆ ਉਡਾਣਾਂ ਦਾ ਸਿਰਫ 30 ਫੀਸਦੀ ਹੀ ਸੰਚਾਲਿਤ ਕਰ ਪਾ ਰਹੇ ਹਾਂ। ਕਈ ਹਵਾਈ ਅੱਡੇ ਅਤੇ ਹਵਾਈ ਖੇਤਰ ਬੰਦ ਹਨ। ਹਵਾਈ ਖੇਤਰ ਦੀਆਂ ਪਾਬੰਦੀਆਂ ਕਾਰਨ ਏਅਰਲਾਈਨ ਦੀਆਂ ਬ੍ਰਿਟੇਨ, ਯੂਰਪ ਅਤੇ ਉੱਤਰੀ ਅਮਰੀਕਾ ਦੀਆਂ ਉਡਾਣਾਂ ਵੀ ਲੰਮੇ ਹਵਾਈ ਰੂਟਾਂ ਦੀ ਵਰਤੋਂ ਕਰ ਰਹੀਆਂ ਹਨ, ਜਿਸ ਨਾਲ ਫਿਊਲ ਦੀ ਖਪਤ ਵਧ ਗਈ ਹੈ। ਵਿਲਸਨ ਨੇ ਕਿਹਾ ਕਿ ਪੱਛਮੀ ਏਸ਼ੀਆ ਲਈ ਅਤੇ ਉੱਥੋਂ ਹੋ ਕੇ ਆਉਣ ਵਾਲੇ ਸੰਚਾਲਨ ਦੇ ਵੱਡੇ ਪੈਮਾਨੇ ਨੂੰ ਦੇਖਦੇ ਹੋਏ ਏਅਰ ਇੰਡੀਆ ਸਮੂਹ ’ਤੇ ਇਸ ਦਾ ਪ੍ਰਭਾਵ ਮਹੱਤਵਪੂਰਨ ਹੈ।
ਇਹ ਵੀ ਪੜ੍ਹੋ : LPG ਸਿਲੰਡਰ ਬੁੱਕ ਕਰਨ ਦੇ ਨਿਯਮਾਂ 'ਚ ਫਿਰ ਹੋ ਗਿਆ ਵੱਡਾ ਬਦਲਾਅ, 24 ਘੰਟੇ ਸੇਵਾ ਹੋਈ ਬੰਦ
ਇਹ ਵੀ ਪੜ੍ਹੋ : ਕੀਮਤਾਂ 'ਚ ਵਾਧੇ ਦਰਮਿਆਨ ਇਕ ਹੋਰ ਵੱਡਾ ਝਟਕਾ! ਬਦਲ ਗਏ LPG ਗੈਸ ਸਿਲੰਡਰ ਦੇ ਬੁਕਿੰਗ ਨਿਯਮ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
ਭਾਰਤੀ ਕਰੰਸੀ 'ਚ ਭਾਰੀ ਗਿਰਾਵਟ, ਨਵੇਂ ਰਿਕਾਰਡ ਹੇਠਲੇ ਪੱਧਰ 'ਤੇ ਪਹੁੰਚਿਆ ਰੁਪਿਆ
NEXT STORY