ਨਵੀਂ ਦਿੱਲੀ - ਦੇਸ਼ ਵਿਚ ਕੋਰੋਨਾ ਦੀ ਦੂਜੀ ਲਹਿਰ ਚੱਲ ਰਹੀ ਹੈ, ਜਿਸ ਕਾਰਨ ਦੇਸ਼ ਵਿਚ ਖ਼ੌਫ਼ ਦਾ ਮਾਹੌਲ ਹੈ। ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਨੇ ਇਕ ਐਡਵਾਇਜ਼ਰੀ ਜਾਰੀ ਕੀਤੀ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਅੰਤਰਰਾਸ਼ਟਰੀ ਯਾਤਰਾ ਕਰਨ ਵਾਲੇ ਲੋਕਾਂ ਨੂੰ ਹੁਣ ਆਰਟੀ-ਪੀਸੀਆਰ ਟੈਸਟ ਕਰਵਾਉਣ ਦੀ ਜ਼ਰੂਰਤ ਨਹੀਂ ਪਵੇਗੀ। ਹਾਲਾਂਕਿ ਇਹ ਨਿਯਮ ਬਿਲਕੁਲ ਤੰਦਰੁਸਤ ਲੋਕਾਂ ਲਈ ਹੈ।
ਇਹ ਵੀ ਪੜ੍ਹੋ : ਜਾਣੋ ਕਿਨ੍ਹਾਂ ਕਾਰਨਾਂ ਕਰ ਕੇ ਬੀਮਾ ਕੰਪਨੀਆਂ ਰੱਦ ਕਰ ਸਕਦੀਆਂ ਹਨ ਕੋਵਿਡ ਕਲੇਮ
ਆਈ.ਸੀ.ਐਮ.ਆਰ. ਨੇ ਅੱਗੇ ਕਿਹਾ ਕਿ ਉਸ ਵਿਅਕਤੀ ਦੇ ਆਰਟੀ-ਪੀਸੀਆਰ ਟੈਸਟ ਨੂੰ ਦੁਹਰਾਉਣ ਦੀ ਜ਼ਰੂਰਤ ਨਹੀਂ ਹੈ ਜਿਸਦਾ ਟੈਸਟ ਪਹਿਲਾਂ ਇਕ ਵਾਰ ਪਾਜ਼ੇਟਿਵ ਆ ਚੁੱਕਾ ਹੈ। ਆਈ.ਸੀ.ਐਮ.ਆਰ. ਨੇ ਕੋਰੋਨਾ ਦੀ ਦੂਜੀ ਲਹਿਰ ਕਾਰਨ COVID-19 ਟੈਸਟਿੰਗ ਪ੍ਰਯੋਗਸ਼ਾਲਾਵਾਂ ਉੱਤੇ ਵਧ ਰਹੀ ਭੀੜ ਨੂੰ ਘਟਾਉਣ ਲਈ ਇਹ ਐਡਵਾਇਜ਼ਰੀ ਜਾਰੀ ਕੀਤੀ ਹੈ।
ਐਡਵਾਇਜ਼ਰੀ ਜਾਰੀ ਕਰਨ ਤੋਂ ਬਾਅਦ ਕੁਝ ਯਾਤਰੀਆਂ ਲਈ ਅੰਤਰ-ਰਾਸ਼ਟਰੀ ਯਾਤਰਾ ਸੌਖੀ ਹੋ ਜਾਵੇਗੀ। ਆਈ.ਸੀ.ਐਮ.ਆਰ. ਨੇ ਅੱਗੇ ਕਿਹਾ ਕਿ ਅਜਿਹੇ ਵਿਅਕਤੀ ਜਿਨ੍ਹਾਂ ਨੂੰ ਕੋਵਿਡ ਜਾਂ ਫਲੂ ਵਰਗੇ ਲੱਛਣ ਹਨ ਉਨ੍ਹਾਂ ਨੂੰ ਅਜਿਹੀ ਯਾਤਰਾ ਨਹੀਂ ਕਰਨੀ ਚਾਹੀਦੀ ਅਤੇ ਨਾ ਹੀ ਕਿਸੇ ਗੈਰ ਜ਼ਰੂਰੀ ਕੰਮ ਨਾਲ ਅੰਤਰਰਾਸ਼ਟਰੀ ਯਾਤਰਾ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ : ਬਿਲ ਗੇਟਸ ਤੋਂ ਤਲਾਕ ਲੈਂਦੇ ਹੀ ਅਰਬਪਤੀ ਬਣੀ ਮੇਲਿੰਡਾ ਗੇਟਸ
ਆਈਸੀਐਮਆਰ ਨੇ ਸਾਰੇ ਲੋਕਾਂ ਨੂੰ ਕੋਵਿਡ -19 ਦੇ ਪ੍ਰੋਟੋਕੋਲ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਲੋਕਾਂ ਨੂੰ ਕੋਰੋਨਾ ਤੋਂ ਬਚਾਇਆ ਜਾ ਸਕੇ। ਅਜੇ ਵੀ ਉਨ੍ਹਾਂ ਸੂਬਿਆਂ ਵਿਚ ਈ-ਪਾਸ ਲਾਜ਼ਮੀ ਹੈ ਜਿਥੇ ਤਾਲਾਬੰਦੀ ਲਾਗੂ ਹੈ।
ਇਸਦੇ ਨਾਲ ਹੀ ਭਾਰਤ ਸਰਕਾਰ ਦੀ ਪਾਲਸੀ ਅਨੁਸਾਰ ਹੁਣ ਕੋਵਿਡ ਮਰੀਜ਼ ਨੂੰ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਟੈਸਟ ਕਰਵਾਉਣ ਦੀ ਜ਼ਰੂਰਤ ਨਹੀਂ ਹੋਵੇਗੀ। ਭਾਰਤ ਵਿਚ ਕੁੱਲ 2,506 ਟੈਸਟਿੰਗ ਲੈਬਾਰਟਰੀਆਂ ਹਨ, ਜਿਨ੍ਹਾਂ ਵਿਚ TrueNAT, CBNAAT, ਆਰਟੀ-ਪੀਸੀਆਰ ਅਤੇ ਹੋਰ ਪਲੇਟਫਾਰਮ ਸ਼ਾਮਲ ਹਨ।
ਜ਼ਿਕਰਯੋਗ ਹੈ ਕਿ ਟੈਸਟ ਕਰਵਾਉਣ ਵਾਲੇ ਲੋਕਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ, ਜਿਸ ਕਾਰਨ ਸਮੇਂ ਸਿਰ ਨਤੀਜੇ ਦੇਣ ਲਈ ਲੈਬਾਂ 'ਤੇ ਬਹੁਤ ਦਬਾਅ ਹੈ। ਆਈਸੀਐਮਆਰ ਨੇ ਸਰਕਾਰੀ ਅਤੇ ਨਿਜੀ ਸਿਹਤ ਸਹੂਲਤਾਂ ਵਿਚ ਟੈਸਟਿੰਗ ਵਧਾਉਣ ਦੀ ਸਿਫਾਰਸ਼ ਵੀ ਕੀਤੀ ਹੈ।
ਇਹ ਵੀ ਪੜ੍ਹੋ : ਹਵਾਈ ਯਾਤਰੀਆਂ ਲਈ ਖ਼ੁਸ਼ਖ਼ਬਰੀ! ਇਸ ਦਿਨ ਤੋਂ ਸ਼ੁਰੂ ਹੋਵੇਗੀ ਮੁੰਬਈ-ਲੰਡਨ ਉਡਾਣ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਵੱਡੀ ਖ਼ਬਰ! 10 ਸਰਕਾਰੀ ਬੈਂਕਾਂ ਦੀਆਂ 2,100 ਤੋਂ ਵੱਧ ਸ਼ਾਖਾਵਾਂ ਦਾ ਵਜੂਦ ਖ਼ਤਮ
NEXT STORY